25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ (ਵਿਗਿਆਨਿਕ) ਦੀ ਮੀਟਿੰਗ

ਨਕੋਦਰ, 25 ਸਤੰਬਰ (ਗੁਰਵਿੰਦਰ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ (ਵਿਗਿਆਨਿਕ) ਦੀ ਮੀਟਿੰਗ ਵਰਚੁਅਲ ਮਾਧਿਅਮ ਨਾਲ ਜਥੇਬੰਦੀ ਦੇ ਸੂਬਾ ਪ੍ਰਧਾਨ ਗਗਨਦੀਪ ਸਿੰਘ ਭੁੱਲਰ ਬਠਿੰਡਾ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੀ ਕਾਰਵਾਈ ਸੂਬਾ ਜਨਰਲ ਸਕੱਤਰ ਐਨ.

Ad Position 21
No active advertisement
ਅਜੀਤ ਡੈਸਕ 26-09-2026
ਨਕੋਦਰ, 25 ਸਤੰਬਰ (ਗੁਰਵਿੰਦਰ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ (ਵਿਗਿਆਨਿਕ) ਦੀ ਮੀਟਿੰਗ ਵਰਚੁਅਲ ਮਾਧਿਅਮ ਨਾਲ ਜਥੇਬੰਦੀ ਦੇ ਸੂਬਾ ਪ੍ਰਧਾਨ ਗਗਨਦੀਪ ਸਿੰਘ ਭੁੱਲਰ ਬਠਿੰਡਾ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੀ ਕਾਰਵਾਈ ਸੂਬਾ ਜਨਰਲ ਸਕੱਤਰ ਐਨ.ਡੀ.ਤਿਵਾੜੀ ਨੇ ਚਲਾਈ । ਮੀਟਿੰਗ ’ਚ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਡੀ.ਏ. ਸਬੰਧੀ ਪੱਤਰ ’ਤੇ ਵਿਚਾਰ ਕੀਤਾ ਗਿਆ । ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿੰਗਾਈ ਭੱਤੇ (ਡੀ. ਏ) ਨੂੰ ਕੇਂਦਰ ਸਰਕਾਰ ਨਾਲੋਂ ਡਿਲਿੰਕ ਕਰਨ ਦੇ ਇਸ ਮਨਸੂਬੇ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਜਥੇਬੰਦੀ ਦੇ ਪ੍ਰੈੱਸ ਸਕੱਤਰ ਕੰਵਲਜੀਤ ਸੰਗੋਵਾਲ, ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਵਪ੍ਰੀਤ ਬੱਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 8 ਫੀਸਦੀ ਮਹਿੰਗਾਈ ਭੱਤੇ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ 23 ਸਤੰਬਰ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਵਿੱਚ 1-9-2026 ਤੋਂ 8 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਹੁਕਮ ਕੀਤੇ ਗਏ ਹਨ। ਜਦ ਕਿ ਮਿਤੀ 1-7-2023 ਤੋਂ 4 ਫੀਸਦੀ ਅਤੇ ਮਿਤੀ 1-1-2024 ਤੋਂ 4 ਫੀਸਦੀ (ਕੁੱਲ 8 ਫੀਸਦੀ) ਦੇਣ ਬਾਰੇ ਕੋਈ ਸਪਸ਼ਟ ਜ਼ਿਕਰ ਨਹੀਂ ਕੀਤਾ ਗਿਆ। ਜਥੇਬੰਦੀ ਦੇ ਸੂਬਾ ਵਿੱਤ ਸਕੱਤਰ ਗੁਲਜ਼ਾਰ ਖਾਨ ਨੇ ਮੰਗ ਕੀਤੀ ਕਿ 23 ਸਤੰਬਰ ਨੂੰ ਜਾਰੀ ਕੀਤੇ ਗਏ ਪੱਤਰ ’ਚ ਸੋਧ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀ.ਏ./ਡੀ.ਆਰ ਦੀਆਂ ਬਕਾਇਆ ਕਿਸ਼ਤਾਂ ਦੀ ਅਦਾਇਗੀ ਮਿਤੀ 1-7-2023 ਤੋਂ 46 ਫੀਸਦੀ ਅਤੇ 1-1-2024 ਤੋਂ 50 ਫੀਸਦੀ ਦੀ ਬਣਦੀਆਂ ਮਿਤੀਆਂ ਤੋਂ ਕੀਤੀ ਜਾਵੇ ਅਤੇ ਮਾਨਯੋਗ ਹਾਈ ਕੋਰਟ ਵਲੋਂ ਮਿਤੀ 3-8-2026 ਨੂੰ ਦਿੱਤੇ ਗਏ ਫੈਸਲੇ ਨੂੰ ਸਹੀ ਭਾਵਨਾ ਅਨੁਸਾਰ ਇੰਨ-ਬਿੰਨ ਲਾਗੂ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ’ਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਮਸ਼ਾਲ ਮਾਰਚ ਅੱਜ ਅਗਲੀ ਖ਼ਬਰ ਮੈਂਬਰ ਪੰਚਾਇਤ ਮੋਹਣ ਲਾਲ ਦੀ ਮੌਤ ਮਾਮਲੇ ’ਚ ਸਮਰਾੜੀ ਚੌਕ ਅੱਪਰਾ ’ਚ ਧਰਨਾ
Ad Position 24