25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਸ਼ਾਹਕੋਟ ਦੀ ਨਵੀਂ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਸ਼ਾਹਕੋਟ, 25 ਸਤੰਬਰ (ਸੁਖਦੀਪ ਸਿੰਘ)-ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜਿ: 49) ਸਬ-ਡਵੀਜ਼ਨ ਸ਼ਾਹਕੋਟ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਰੁਪਿੰਦਰਜੀਤ ਸਿੰਘ ਜੇ. ਈ.

Ad Position 21
No active advertisement
ਅਜੀਤ ਡੈਸਕ 26-09-2026
ਸ਼ਾਹਕੋਟ, 25 ਸਤੰਬਰ (ਸੁਖਦੀਪ ਸਿੰਘ)-ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜਿ: 49) ਸਬ-ਡਵੀਜ਼ਨ ਸ਼ਾਹਕੋਟ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਰੁਪਿੰਦਰਜੀਤ ਸਿੰਘ ਜੇ.ਈ. ਅਤੇ ਡਵੀਜ਼ਨ ਸਕੱਤਰ ਮਨਜੀਤ ਸਿੰਘ ਫੋਰਮੈਨ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸਬ-ਡਵੀਜ਼ਨ ਦੀ ਨਵੀਂ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ’ਚ ਅਮਨਦੀਪ ਸਿੰਘ (ਲਾਈਨਮੈਨ) ਨੂੰ ਪ੍ਰਧਾਨ, ਮਨਦੀਪ ਸਿੰਘ (ਜੇ.ਈ.) ਨੂੰ ਵਾਈਸ ਪ੍ਰਧਾਨ, ਰਾਜਵਿੰਦਰ ਸਿੰਘ ਖੋਸਾ (ਏ.ਐਲ.ਐਮ.) ਨੂੰ ਸਕੱਤਰ, ਅਮਰੀਕ ਸਿੰਘ (ਏ.ਐਲ.ਐਮ.) ਨੂੰ ਸਹਾਇਕ ਸਕੱਤਰ ਅਤੇ ਦਵਿੰਦਰ ਸਿੰਘ (ਲਾਈਨਮੈਨ) ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਮੌਕੇ ਨਵੇਂ ਬਣੇ ਪ੍ਰਧਾਨ ਅਮਨਦੀਪ ਸਿੰਘ ਨੇ ਕਿਹਾ ਕਿ “ਸੰਘਰਸ਼ ਹੀ ਜ਼ਿੰਦਗੀ ਹੈ” ਦੇ ਨਾਅਰੇ ਤਹਿਤ ਯੂਨੀਅਨ ਹਮੇਸ਼ਾ ਮੁਲਾਜ਼ਮਾਂ ਦੇ ਹੱਕਾਂ ਲਈ ਲੜਦੀ ਆਈ ਹੈ। ਉਨ੍ਹਾਂ ਕਿਹਾ ਕਿ ਨਵੀਂ ਕਮੇਟੀ ਮੁਲਾਜ਼ਮਾਂ ਦੀ ਹਰ ਮੁਸ਼ਕਲ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀ ਪੜ੍ਹਾਈ ਦੇ ਨਾਲ ਆਪਣਾ ਸਮਾਂ ਖੇਡ ਮੈਦਾਨ ’ਚ ਵੀ ਦੇਣ- ਬੀਬੀ ਰਣਜੀਤ ਕੌਰ ਕਾਕੜ ਕਲਾਂ ਅਗਲੀ ਖ਼ਬਰ 33 ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ
Ad Position 24