26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਬਰਾੜ ਨੇ 30 ਦੀ ਅਮਿਤ ਸ਼ਾਹ ਦੀ ਮਹਾਂ ਰੈਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜਲੰਧਰ, 26 ਸਤੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ 30 ਸਤੰਬਰ ਨੂੰ ਜਲੰਧਰ ਦੇ ਪਰਾਗਪੁਰ ਜੀ. ਟੀ.

Ad Position 21
No active advertisement
ਅਜੀਤ ਡੈਸਕ 27-09-2026
ਜਲੰਧਰ, 26 ਸਤੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ 30 ਸਤੰਬਰ ਨੂੰ ਜਲੰਧਰ ਦੇ ਪਰਾਗਪੁਰ ਜੀ.ਟੀ. ਰੋਡ ਸਥਿਤ ਹੋਟਲ ਲਿੱਲੀ ਰਿਜ਼ੋਰਟ ਦੇ ਨੇੜੇ ਹੋਣ ਵਾਲੀ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੀ ਨਸ਼ਾ ਮੁਕਤੀ ਮਹਾਂ ਰੈਲੀ ਦੇ ਸਥਾਨ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਪੰਡਾਲ, ਮੰਚ, ਪਾਰਕਿੰਗ, ਪੀਣ ਵਾਲੇ ਪਾਣੀ, ਸੁਰੱਖਿਆ, ਟ੍ਰੈਫਿਕ ਪ੍ਰਬੰਧ ਅਤੇ ਵਰਕਰਾਂ ਦੇ ਬੈਠਣ ਸਮੇਤ ਵੱਖ-ਵੱਖ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸਬੰਧਿਤ ਜ਼ਿੰਮੇਵਾਰ ਅਹੁਦੇਦਾਰਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ 30 ਸਤੰਬਰ ਨੂੰ ਹੋਣ ਵਾਲੀ ਅਮਿਤ ਸ਼ਾਹ ਦੀ ਨਸ਼ਾ ਮੁਕਤੀ ਮਹਾਂ ਰੈਲੀ ਪੰਜਾਬ ਦੇ ਨੌਜਵਾਨਾਂ, ਕਿਸਾਨਾਂ, ਮਹਿਲਾਵਾਂ ਅਤੇ ਸਮਾਜ ਦੇ ਹਰ ਵਰਗ ਦੀ ਆਵਾਜ਼ ਬਣੇਗੀ। ਭਾਜਪਾ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਮਹਾਂ ਰੈਲੀ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਚੱਲ ਰਹੀਆਂ ਹਨ ਅਤੇ ਜ਼ਿਲ੍ਹੇ ਦੇ ਸਾਰੇ ਮੰਡਲਾਂ, ਸ਼ਕਤੀ ਕੇਂਦਰਾਂ ਅਤੇ ਬੂਥਾਂ ਤੱਕ ਵਰਕਰਾਂ ਨੇ ਜਨ ਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸ ਮੌਕੇ ਕ੍ਰਿਸ਼ਨ ਦੇਵ ਭੰਡਾਰੀ, ਮਨਮੀਤ ਸਿੰਘ ਵਿਕੀ, ਜਗਬੀਰ ਸਿੰਘ ਬਰਾੜ, ਸੁਸ਼ੀਲ ਸ਼ਰਮਾ, ਰਾਜੇਸ਼ ਕਪੂਰ, ਅਮਰਜੀਤ ਸਿੰਘ ਗੋਲਡੀ, ਅਮਿਤ ਭਾਟੀਆ, ਵਰਿੰਦਰ ਬੰਟੀ ਸਮੇਤ ਹੋਰ ਭਾਜਪਾ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿਤਿਨ ਕੋਹਲੀ ਵਲੋਂ ਵਾਰਡ ਨੰਬਰ 9 ’ਚ ਲਗਭਗ 38.95 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਸੋਢਲ ਚੌਕ ਦੇ ਕੋਲ ਨਹਿਰੂ ਚਿਲਡਰਨ ਪਾਰਕ ’ਚ ਵੱਡੇ ਝੂਲੇ ਲਗਾਉਣ ਦਾ ਮਾਮਲਾ ਹਾਈ ਕੋਰਟ ਪੁੱਜਾ
Ad Position 24