27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ 24 ਅਕਤੂਬਰ ਨੂੰ ਗੁਰਦੁਆਰਾ ਡੇਰਾ ਸੰਤਗੜ੍ਹ ਵਿਖੇ ਹੋਏ ਗੁਰਮਤਿ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਭਰੀ ਹਾਜ਼ਰੀ

ਜਲੰਧਰ, 27 ਸਤੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 28-09-2026
ਜਲੰਧਰ, 27 ਸਤੰਬਰ (ਐੱਮ. ਐੱਸ. ਲੋਹੀਆ)–ਗੁਰਦੁਆਰਾ ਡੇਰਾ ਸੰਤਗੜ੍ਹ (ਹਰਖੋਵਾਲ), ਕਪੂਰਥਲਾ ਰੋਡ, ਜਲੰਧਰ ਅਤੇ ਗੁਰਦੁਆਰਾ ਸੰਤਗੜ੍ਹ, ਸਿੰਘਪੁਰਾ, ਕਰਤਾਰਪੁਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਹਰਖੋਵਾਲ ਸੰਪਰਦਾਇ ਦੇ ਮੌਜੂਦਾ ਮੁਖੀ ਬਾਬਾ ਭਗਵਾਨ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਇਨ੍ਹਾਂ ਸਮਾਗਮਾਂ ’ਚ ਬਾਬਾ ਹਰਪ੍ਰੀਤ ਸਿੰਘ ਚੋਮੋ ਵਾਲੇ, ਭਾਈ ਰਵਿੰਦਰ ਸਿੰਘ (ਸੰਤਗੜ੍ਹ, ਜਲੰਧਰ) ਅਤੇ ਭਾਈ ਸਿਮਰਜੀਤ ਸਿੰਘ (ਸੰਤਗੜ੍ਹ, ਸਿੰਘਪੁਰਾ) ਨੇ ਗੁਰਬਾਣੀ ਦੇ ਰੱਸਭਿੰਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਕਥਾ ਵਾਚਕ ਭਾਈ ਹਰੀ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਗੁਰਇਤਿਹਾਸ ਤੋਂ ਜਾਣੂੰ ਕਰਵਾਇਆ। ਦੋਵੇਂ ਸਮਾਗਮਾਂ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ ਅਤੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਫੋਰਟਿਸ ਹਸਪਤਾਲ ਜਲੰਧਰ ਨੇ ‘ਰਾਸ਼ਟਰੀ ਪੋਸ਼ਣ ਮਹੀਨੇ’ ਮੌਕੇ ਕਰਵਾਈ ਨਿਊਟ੍ਰਿਸ਼ਨ ਕਾਨਫਰੰਸ ਅਗਲੀ ਖ਼ਬਰ ਵਿਕਟੋਰੀਆ ਗਾਰਡਨ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੀ ਮੰਗ
Ad Position 24