27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਮੁਸਲਿਮ ਸੰਗਠਨ ਪੰਜਾਬ ਨੇ ਅਮਿਤ ਸ਼ਾਹ ਦੀ ਜਲੰਧਰ ਰੈਲੀ ਦੇ ਵਿਰੋਧ ਦਾ ਕੀਤਾ ਐਲਾਨ

ਜਲੰਧਰ, 27 ਸਤੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 28-09-2026
ਜਲੰਧਰ, 27 ਸਤੰਬਰ (ਐੱਮ. ਐੱਸ. ਲੋਹੀਆ) - ਮੁਸਲਿਮ ਸੰਗਠਨ ਪੰਜਾਬ ਦੀ ਮੀਟਿੰਗ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 30 ਸਤੰਬਰ ਨੂੰ ਪਰਾਗਪੁਰ, ਜਲੰਧਰ ’ਚ ਹੋਣ ਵਾਲੀ ਰੈਲੀ ਲਈ ਸੰਗਠਨ ਦੀ ਰਣਨੀਤੀ ‘ਤੇ ਚਰਚਾ ਕੀਤੀ ਗਈ। ਸੰਗਠਨ ਦੇ ਜਨਰਲ ਸਕੱਤਰ ਮਜ਼ਹਰ ਆਲਮ ਨੇ ਜਾਣਕਾਰੀ ਦਿੱਤੀ ਕਿ ਮੀਟਿੰਗ ’ਚ ਰੈਲੀ ਦਾ ਵਿਰੋਧ ਕਰਨ ਅਤੇ ਆਪਣਾ ਵਿਰੋਧ ਦਰਜ ਕਰਵਾਉਣ ਲਈ ਕਾਲੇ ਝੰਡੇ ਦਿਖਾਉਣ ਦਾ ਐਲਾਨ ਕੀਤਾ ਗਿਆ ਹੈ। ਸੰਗਠਨ ਦੇ ਮੁਖੀ ਐਡਵੋਕੇਟ ਨਈਮ ਖਾਨ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਦਾ ਦੋਸ਼ ਹੈ ਕਿ ਭਾਜਪਾ ਸਰਕਾਰ ਦੀਆਂ ਨੀਤੀਆਂ ਕਾਰਨ ਮੁਸਲਮਾਨਾਂ ਨੂੰ ਵੱਖ-ਵੱਖ ਪੱਧਰਾਂ ‘ਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਵੇਂ ਕਿ ਮਸਜਿਦਾਂ, ਮਦਰੱਸਿਆਂ ਅਤੇ ਦਰਗਾਹਾਂ ਨੂੰ ਰਾਤੋ-ਰਾਤ ਢਾਹੁਣਾ, ਉਨ੍ਹਾਂ ਨੂੰ ਗ਼ੈਰ-ਕਾਨੂੰਨੀ ਐਲਾਨਣਾ, ਮੁਸਲਿਮ ਸ਼ਰੀਆ ’ਚ ਦਖ਼ਲਅੰਦਾਜ਼ੀ, ਭੀੜ ਦੁਆਰਾ ਕੁੱਟਮਾਰ ਅਤੇ ਪੈਗੰਬਰ ਮੁਹੰਮਦ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਵਰਗੇ ਮੁੱਦਿਆਂ ‘ਤੇ ਮੁਸਲਿਮ ਭਾਈਚਾਰੇ ਦੇ ਅੰਦਰ ਗੁੱਸਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ’ਚ, ਸੰਗਠਨ ਆਪਣਾ ਵਿਰੋਧ ਜਮਹੂਰੀ ਢੰਗ ਨਾਲ ਦਰਜ ਕਰਵਾਉਣ ਲਈ ਪੰਜਾਬ ਭਰ ਦੇ ਵੱਖ-ਵੱਖ ਸ਼ਹਿਰਾਂ ’ਚ ਭਾਜਪਾ ਦੇ ਸਮਾਗਮਾਂ ਦੌਰਾਨ ਕਾਲੇ ਝੰਡੇ ਦਿਖਾ ਕੇ ਆਪਣਾ ਵਿਰੋਧ ਦਰਜ ਕਰਵਾਉਣ ਦੀ ਰਣਨੀਤੀ ‘ਤੇ ਕੰਮ ਕਰੇਗਾ ਅਤੇ ਆਪਣੀਆਂ ਮੰਗਾਂ ਨੂੰ ਸਰਕਾਰ ਅਤੇ ਜਨਤਾ ਤੱਕ ਪਹੁੰਚਾਇਆ ਜਾਵੇਗਾ। ਮੀਟਿੰਗ ’ਚ ਮੁਹੰਮਦ ਸ਼ਮਸ਼ਾਦ ਠੇਕੇਦਾਰ, ਮੁਹੰਮਦ ਕਯੂਮ ਖਾਨ, ਮੁਹੰਮਦ ਨਈਮ, ਸਰਫਰਾਜ਼ ਖਾਨ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲੰਧਰ ਸਿਟੀ ਗੁਡਜ਼ ਸ਼ੈੱਡ ਵਿਖੇ ਰੇਲਵੇ ਵਲੋਂ ਮਜ਼ਦੂਰਾਂ, ਵਪਾਰੀਆਂ ਅਤੇ ਸੜਕੀ ਟਰਾਂਸਪੋਰਟਰਾਂ ਨੂੰ ਦਿੱਤੀਆਂ ਜਾਣਗੀਆਂ ਕ... ਅਗਲੀ ਖ਼ਬਰ ਸ਼ਿਵ ਰਾਮ ਕਲਾ ਮੰਚ ਵਲੋਂ ਰਾਮਲੀਲ੍ਹਾ ਦੀਆਂ ਤਿਆਰੀਆਂ ਜ਼ੋਰਾਂ ’ਤੇ
Ad Position 24