ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਮਨਾਇਆ ‘ਵਿਸ਼ਵ ਪੰਜਾਬੀ ਦਿਵਸ’
ਚੁਗਿੱਟੀ/ਜੰਡੂਸਿਘਾ, 28 ਸਤਬੰਰ (ਨਰਿੰਦਰ ਲਾਗੂ)-ਹਲਕਾ ਕਰਤਾਰਪੁਰ ਅਧੀਨ ਆਉਂਦੇ ਪਿੰਡ ਜੰਡੂਸਿੰਘਾ ਵਿਖੇ ਵਿਧਾਇਕ ਬਲਕਾਰ ਸਿੰਘ ਵਲੋਂ ਗੁਰਦੁਆਰਾ ਜੰਡੋਆਣਾ ਸਾਹਿਬ ਨਾਲ ਲੱਗਦੀ ਸੜਕ ਤੋਂ ਕੁਝ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਸੋਮਵਾਰ ਨੂੰ ਕੀਤਾ ਗਿਆ। ਇਸ ਤੋਂ ਬਾਅਦ ਪਿੰਡ ਦੇ ਸਾਬਕਾ ਸਰਪੰਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਮੱਲ੍ਹੀ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਦੀ ਝੜੀ ਲਗਾ ਰੱਖੀ ਹੈ।
ਚੁਗਿੱਟੀ/ਜੰਡੂਸਿਘਾ, 28 ਸਤਬੰਰ (ਨਰਿੰਦਰ ਲਾਗੂ)-ਹਲਕਾ ਕਰਤਾਰਪੁਰ ਅਧੀਨ ਆਉਂਦੇ ਪਿੰਡ ਜੰਡੂਸਿੰਘਾ ਵਿਖੇ ਵਿਧਾਇਕ ਬਲਕਾਰ ਸਿੰਘ ਵਲੋਂ ਗੁਰਦੁਆਰਾ ਜੰਡੋਆਣਾ ਸਾਹਿਬ ਨਾਲ ਲੱਗਦੀ ਸੜਕ ਤੋਂ ਕੁਝ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਸੋਮਵਾਰ ਨੂੰ ਕੀਤਾ ਗਿਆ। ਇਸ ਤੋਂ ਬਾਅਦ ਪਿੰਡ ਦੇ ਸਾਬਕਾ ਸਰਪੰਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਮੱਲ੍ਹੀ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਦੀ ਝੜੀ ਲਗਾ ਰੱਖੀ ਹੈ। ਸੂਬੇ ਦੇ ਹਰੇਕ ਹਿੱਸੇ ਨੂੰ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਜੰਗੀ ਪੱਧਰ ‘ਤੇ ਕੰਮ ਕੀਤੇ ਜਾ ਰਹੇ ਹਨ। ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਰਣਜੀਤ ਸਿੰਘ ਮੱਲ੍ਹੀ ਨੇ ਦੱਸਿਆ ਕਿ ਵਿਧਾਇਕ ਬਲਕਾਰ ਸਿੰਘ ਹੁਰਾਂ ਦੇ ਯਤਨਾਂ ਨਾਲ ਇਸ ਪਿੰਡ ਤੋਂ ਧੋਗੜੀ ਵੱਲ ਨੂੰ ਜਾਂਦੀ ਸੜਕ ਬਣਾਉਣ ਦੇ ਨਾਲ -ਨਾਲ ਜੰਡੂ ਸਿੰਘਾ - ਕਬੂਲਪੁਰ ਸੜਕ ਦਾ ਨਿਰਮਾਣ ਵੀ ਮੁਕੰਮਲ ਕੀਤਾ ਗਿਆ ਹੈ ਜੋ ਕਿ ਸਥਾਨਕ ਲੋਕਾਂ ਦੀ ਚਿਰੋਕਣੀ ਮੰਗ ਸੀ। ਉਨ੍ਹਾਂ ਕਿਹਾ ਕਿ ਆਸ ਕੀਤੀ ਜਾ ਰਹੀ ਹੈ ਕਿ ਅਗਾਮੀ ਚੋਣਾਂ ਵਿੱਚ ਵੀ ਲੋਕਾਂ ਵਲੋਂ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣਾਈ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੰਬੜਦਾਰ ਰਾਮ ਸਰੂਪ, ਸੁਖਮਨਪ੍ਰੀਤ ਸਿੰਘ,ਸੋਨੀ ਸੰਘਾ, ਮਨਜੀਤ ਸਿੰਘ ਸੰਘਾ, ਰਣਜੀਤ ਸਿੰਘ ਬੋਪਾਰਾਏ, ਜਗਵਿੰਦਰ ਸਿੰਘ ਸੰਘਾ,ਸਾਬੀ ਔਜਲਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।