ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਮਨਾਇਆ ‘ਵਿਸ਼ਵ ਪੰਜਾਬੀ ਦਿਵਸ’
ਜਲੰਧਰ, 28 ਸਤੰਬਰ (ਐੱਮ. ਐੱਸ.
ਜਲੰਧਰ, 28 ਸਤੰਬਰ (ਐੱਮ. ਐੱਸ. ਲੋਹੀਆ)-ਗੁਰੂ ਅਮਰਦਾਸ ਪਬਲਿਕ ਸਕੂਲ, ਮਾਡਲ ਟਾਊਨ, ਜਲੰਧਰ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ ਦੇ ਸਲੋਗਨ ਅਤੇ ਵਿਰਸੇ ਨੂੰ ਦਰਸਾਉਂਦੀਆਂ ਤਖ਼ਤੀਆਂ ਬਣਾਈਆਂ ਗਈਆਂ। ਵਿਸ਼ਵ ਪੰਜਾਬੀ ਦਿਵਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਹਰ ਪੰਜਾਬੀ ਨੂੰ ਆਪਣੀ ਬੋਲੀ, ਵਿਰਸੇ, ਸੱਭਿਆਚਾਰ ਅਤੇ ਇਸ ਦੀ ਵਿਸ਼ਵ ਪੱਧਰ ’ਤੇ ਪਛਾਣ ਨੂੰ ਹੋਰ ਮਜ਼ਬੂਤ ਕਰਨ ਲਈ ਅਜਿਹੇ ਦਿਨ ਮਨਾਉਂਦੇ ਰਹਿਣਾ ਬਹੁਤ ਜ਼ਰੂਰੀ ਹੈ। ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਪ੍ਰਿੰਸੀਪਲ ਡਾ. ਅਪਰਨਾ ਮਹਿਤਾ ਅਤੇ ਵਾਈਸ ਪ੍ਰਿੰਸੀਪਲ ਜੈਸਮੀਨ ਕੌਰ ਨੇ ਸਮੁੱਚੇ ਪੰਜਾਬੀ ਭਾਈਚਾਰੇ ਨੂੰ ‘ਵਿਸ਼ਵ ਪੰਜਾਬੀ ਦਿਵਸ’ ਦੀਆਂ ਮੁਬਾਰਕਾਂ ਦਿੰਦੇ ਹੋਏ ਰੋਜ਼ਾਨਾ ਜੀਵਨ ’ਚ ਪੰਜਾਬੀ ਭਾਸ਼ਾ ਅਤੇ ਵਿਰਸੇ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਜ਼ਿਕਰਯੋਗ ਹੈ ਕਿ ਵਿਸ਼ਵ ਪੰਜਾਬੀ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 2025 ’ਚ ਹੋਈ ਹੈ, ਜੋ ਕਿ 23 ਸਤੰਬਰ ਨੂੰ ਮਹਾਨ ਸੂਫ਼ੀ ਕਵੀ ਬਾਬਾ ਫਰੀਦ ਦੇ ਆਗਮਨ ਦਿਵਸ ਮੌਕੇ ਮਨਾਇਆ ਜਾਂਦਾ ਹੈ।