28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਨਿਗਮ ਵਲੋਂ 1 ਅਕਤੂਬਰ ਤੋਂ ਜਾਇਦਾਦ ਕਰ ਨਾ ਦੇਣ ਵਾਲਿਆਂ ਦੀਆਂ ਜਾਇਦਾਦਾਂ ਸੀਲ ਕਰਨ ਦੀ ਤਿਆਰੀ

ਜਲੰਧਰ, 28 ਸਤੰਬਰ (ਸ਼ਿਵ)-ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਪ੍ਰਾਪਰਟੀ ਟੈਕਸ ਵਿਭਾਗ ਦੀ ਰੋਜ਼ਾਨਾ ਸਮੀਖਿਆ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਆਉਣ ਵਾਲੇ ਦਿਨਾਂ ਵਿਚ 10 ਫੀਸਦੀ ਛੋਟ ਦਾ ਲਾਭ ਦਿੰਦਿਆਂ ਵੱਧ ਤੋਂ ਵੱਧ ਜਾਇਦਾਦ ਕਰ ਇਕੱਠਾ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਸਪੱਸ਼ਟ ਕੀਤਾ ਕਿ 1 ਅਕਤੂਬਰ ਤੋਂ ਜਾਇਦਾਦ ਕਰ ਨਾ ਭਰਨ ਵਾਲੀਆਂ ਜਾਇਦਾਦਾਂ ਨੂੰ ਸੀਲ ਕਰਨ ਦੇ ਨਾਲ-ਨਾਲ ਹੋਰ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 29-09-2026
ਜਲੰਧਰ, 28 ਸਤੰਬਰ (ਸ਼ਿਵ)-ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਪ੍ਰਾਪਰਟੀ ਟੈਕਸ ਵਿਭਾਗ ਦੀ ਰੋਜ਼ਾਨਾ ਸਮੀਖਿਆ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਆਉਣ ਵਾਲੇ ਦਿਨਾਂ ਵਿਚ 10 ਫੀਸਦੀ ਛੋਟ ਦਾ ਲਾਭ ਦਿੰਦਿਆਂ ਵੱਧ ਤੋਂ ਵੱਧ ਜਾਇਦਾਦ ਕਰ ਇਕੱਠਾ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਸਪੱਸ਼ਟ ਕੀਤਾ ਕਿ 1 ਅਕਤੂਬਰ ਤੋਂ ਜਾਇਦਾਦ ਕਰ ਨਾ ਭਰਨ ਵਾਲੀਆਂ ਜਾਇਦਾਦਾਂ ਨੂੰ ਸੀਲ ਕਰਨ ਦੇ ਨਾਲ-ਨਾਲ ਹੋਰ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਕਮਿਸ਼ਨਰ ਨੇ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੀਆਂ ਸਾਰੀਆਂ ਜਾਇਦਾਦਾਂ ਦਾ ਜੀ.ਆਈ.ਐੱਸ. ਸਰਵੇ ਕਰਵਾਇਆ ਜਾ ਚੁੱਕਾ ਹੈ ਅਤੇ ਘਰਾਂ ਦੇ ਬਾਹਰ ਯੂ.ਆਈ.ਡੀ. ਨੰਬਰ ਪਲੇਟਾਂ ਵੀ ਲਗਾਈਆਂ ਗਈਆਂ ਹਨ। ਇਸ ਦੇ ਆਧਾਰ ’ਤੇ ਅਕਤੂਬਰ ਮਹੀਨੇ ਤੋਂ ਕਰ ਦੀ ਵਸੂਲੀ ਲਈ ਸਖ਼ਤ ਮੁਹਿੰਮ ਚਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਨਗਰ ਨਿਗਮ ਦੇ ਜਾਇਦਾਦ ਕਰ ਵਿਭਾਗ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਨਤੀਜੇ ਵਜੋਂ ਤਿੰਨ ਛੁੱਟੀਆਂ ਦੌਰਾਨ ਵੀ 3.50 ਕਰੋੜ ਰੁਪਏ ਦਾ ਟੈਕਸ ਇਕੱਠਾ ਕੀਤਾ ਗਿਆ। ਇਸ ਤੋਂ ਇਲਾਵਾ ਅੱਜ ਸੋਮਵਾਰ ਨੂੰ ਇਕੱਲੇ 1.75 ਕਰੋੜ ਰੁਪਏ ਦੀ ਵਸੂਲੀ ਹੋਈ। ਇਸ ਤਰ੍ਹਾਂ ਹੁਣ ਤੱਕ ਕੁੱਲ 34 ਕਰੋੜ ਰੁਪਏ ਜਾਇਦਾਦ ਕਰ ਵਜੋਂ ਇਕੱਠੇ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਤੇ ਯੂਥ ਵਿੰਗ ਵਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਬਸਤੀ ਦਾਨਿਸ਼ਮੰਦਾਂ ਦੇ ਸਤਨਾਮ ਨਗਰ ’ਚ ਨੀਵੀਆਂ ਬਿਜਲੀ ਦੀਆਂ ਤਾਰਾਂ ਨਾਲ ਬਣੀ ਹਾਦਸੇ ਦੀ ਸ਼ੰਕਾ
Ad Position 24