28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਮਾਨਵ ਸਹਿਯੋਗ ਸਕੂਲ ਜਲੰਧਰ ਦੇ ਅਧਿਆਪਕਾ ਵੀਨਾ ਹਾਂਡਾ ‘ਪੰਜਾਬੀ ਰਤਨ ਪੁਰਸਕਾਰ-2026’ ਨਾਲ ਸਨਮਾਨਿਤ

ਜਲੰਧਰ, 28 ਸਤੰਬਰ (ਅ. ਬ.)

Ad Position 21
No active advertisement
ਅਜੀਤ ਡੈਸਕ 29-09-2026
ਜਲੰਧਰ, 28 ਸਤੰਬਰ (ਅ.ਬ.)-ਮਾਨਵ ਸਹਿਯੋਗ ਸਕੂਲ, ਜਲੰਧਰ ਦੇ ਪੰਜਾਬੀ ਅਧਿਆਪਕਾ ਮੈਡਮ ਵੀਨਾ ਹਾਂਡਾ ਨੂੰ ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਅਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਲਈ ‘ਪੰਜਾਬੀ ਰਤਨ ਪੁਰਸਕਾਰ-2026’ ਨਾਲ ਸਨਮਾਨਿਤ ਕੀਤਾ ਗਿਆ। ਅੰਮ੍ਰਿਤਸਰ ਸਥਿਤ ਅਮੀਰਾ ਫਾਰਮ ਵਿਖੇ ‘ਵਿਸ਼ਵ ਪੰਜਾਬੀ ਸਭਾ ਕੈਨੇਡਾ’ (ਭਾਰਤ ਪ੍ਰਧਾਨ ਸ. ਸਤਬੀਰ ਸਿੰਘ) ਅਤੇ ‘ਆਰਟ ਗੈਲੇਕਸੀ (ਰਜਿ.)’ ਵਲੋਂ ਕਰਵਾਏ ਗਏ ਰਾਜ ਪੱਧਰੀ ਸਮਾਰੋਹ ’ਚ ਮੈਡਮ ਵੀਨਾ ਹਾਂਡਾ ਨੂੰ ਇਹ ਸਨਮਾਨ ਪ੍ਰਦਾਨ ਕੀਤਾ ਗਿਆ। ਸਮਾਰੋਹ ਦਾ ਮੁੱਖ ਉਦੇਸ਼ ਪੰਜਾਬ ਭਰ ਦੇ ਉਨ੍ਹਾਂ ਅਨੁਭਵੀ ਪੰਜਾਬੀ ਅਧਿਆਪਕਾਂ ਅਤੇ ਸਿੱਖਿਆ ਸ਼ਾਸਤਰੀਆਂ ਨੂੰ ਸਨਮਾਨਿਤ ਕਰਨਾ ਸੀ, ਜੋ ਲੰਮੇ ਸਮੇਂ ਤੋਂ ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਅਤੇ ਸਿੱਖਿਆ ਦੇ ਖੇਤਰ ’ਚ ਨਿਰੰਤਰ ਸੇਵਾਵਾਂ ਨਿਭਾਅ ਰਹੇ ਹਨ। ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਅੰਮ੍ਰਿਤਸਰ/ਗੁਰਦਾਸਪੁਰ) ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਨੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਭਰ ਤੋਂ ਪਹੁੰਚੇ ਲਗਭਗ 50 ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ‘ਵਿਸ਼ਵ ਦਿਲ ਦਿਵਸ’ ਮੌਕੇ ਰਤਨ ਹਸਪਤਾਲ ਵਲੋਂ ਦਿਲ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ 5 ਅਕਤੂਬਰ ਤੱਕ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਤੇ ਯੂਥ ਵਿੰਗ ਵਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ
Ad Position 24