28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਭੰਡਾਰੀ ਨੇ ਕਾਂਗਰਸੀ ਵਿਧਾਇਕ ਵਲੋਂ ਵਿਰੋਧ ਕਰਨ ’ਤੇ ਉਠਾਏ ਸਵਾਲ

ਜਲੰਧਰ, 28 ਸਤੰਬਰ (ਸ਼ਿਵ)-ਪੰਜਾਬ ਸਰਕਾਰ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਜਲੰਧਰ ਉਤਰੀ ਦੇ ਸਾਬਕਾ ਵਿਧਾਇਕ ਕੇ. ਡੀ.

Ad Position 21
No active advertisement
ਅਜੀਤ ਡੈਸਕ 29-09-2026
ਜਲੰਧਰ, 28 ਸਤੰਬਰ (ਸ਼ਿਵ)-ਪੰਜਾਬ ਸਰਕਾਰ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਜਲੰਧਰ ਉਤਰੀ ਦੇ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਨੇ ਜਲੰਧਰ ਉੱਤਰੀ ਤੋਂ ਕਾਂਗਰਸੀ ਵਿਧਾਇਕ ਬਾਵਾ ਹੈਨਰੀ ਵਲੋਂ ਵੋਟਾਂ ਦੀ ਸੋਧ ਪ੍ਰਕਿਰਿਆ ਨੂੰ ਲੈ ਕੇ ਕੀਤੇ ਜਾ ਰਹੇ ਵਿਰੋਧ ’ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵੋਟਾਂ ਦੀ ਸੋਧ ਪ੍ਰਕਿਰਿਆ ਦੌਰਾਨ ਪਿਛਲੇ ਸਾਲਾਂ ਵਿਚ ਕਥਿਤ ਤੌਰ ‘ਤੇ ਗਲਤ ਤਰੀਕੇ ਨਾਲ ਬਣਵਾਈਆਂ ਗਈਆਂ ਵੋਟਾਂ ਰੱਦ ਹੋਣ ਕਾਰਨ ਕਾਂਗਰਸੀ ਵਿਧਾਇਕ ਨੂੰ ਗੁੱਸਾ ਆ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਜਿਹੜੇ ਲੋਕ ਵੋਟਾਂ ਦੀ ਸੋਧ ਪ੍ਰਕਿਰਿਆ ‘ਤੇ ਸਵਾਲ ਉਠਾ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਵੋਟਰ ਸੂਚੀਆਂ ਵਿਚ ਦਰਜ ਵੋਟਾਂ ਦੀ ਸਹੀ ਸਥਿਤੀ ਬਾਰੇ ਜਵਾਬ ਦੇਣਾ ਚਾਹੀਦਾ ਹੈ। ਭੰਡਾਰੀ ਨੇ ਕਿਹਾ ਕਿ ਭਾਜਪਾ ਚਾਹੁੰਦੀ ਹੈ ਕਿ ਦੇਸ਼ ਦੇ ਹਰ ਨਾਗਰਿਕ ਦੀ ਅਸਲੀ ਵੋਟ ਸੁਰੱਖਿਅਤ ਰਹੇ ਅਤੇ ਚੁਣੇ ਜਾਣ ਵਾਲੇ ਜਨਪ੍ਰਤੀਨਿਧੀ ਅਸਲੀ ਵੋਟਾਂ ਦੇ ਆਧਾਰ ‘ਤੇ ਚੁਣੇ ਜਾਣ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਵਿਚ ਵਾਪਰੀਆਂ ਘਟਨਾਵਾਂ ਲਈ ਸਰਕਾਰ ਜ਼ਿੰਮੇਵਾਰ-ਅਨਿਲ ਸਰੀਨ ਅਗਲੀ ਖ਼ਬਰ ਪ੍ਰੇਗਾਬਾਲਿਨ ਤੇ ਗੈਬਾਪੈਂਟਿਨ ਕੈਪਸੂਲ ਅਤੇ ਐਨਾਫੋਰਟਨ ਇੰਜੈਕਸ਼ਨ ਬਾਰੇ ਪਾਬੰਦੀ ਦੇ ਹੁਕਮ ਜਾਰੀ
Ad Position 24