28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਡੇਰਾ ਨਿਰਮਲ ਸੰਤਪੁਰਾ ਲਾਇਲਪੁਰੀ ਵਿਖੇ ਮਹਾਂਪੁਰਖਾਂ ਦੀ ਯਾਦ ’ਚ ਗੁਰਮਤਿ ਸਮਾਗਮ ਕਰਵਾਇਆ

ਜਲੰਧਰ, 28 ਸਤੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 29-09-2026
ਜਲੰਧਰ, 28 ਸਤੰਬਰ (ਐੱਮ. ਐੱਸ. ਲੋਹੀਆ)-ਡੇਰਾ ਨਿਰਮਲ ਸੰਤਪੁਰਾ ਲਾਇਲਪੁਰੀ, ਨਕੋਦਰ ਰੋਡ, ਜਲੰਧਰ ਵਿਖੇ ਬਾਬਾ ਹਰਨਾਮ ਸਿੰਘ, ਬਾਬਾ ਹੀਰਾ ਸਿੰਘ ਅਤੇ ਬਾਬਾ ਅਮਰਜੀਤ ਸਿੰਘ ਦੀ ਯਾਦ ’ਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਮੌਜੂਦਾ ਡੇਰਾ ਮੁਖੀ ਬਾਬਾ ਰਣਜੀਤ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਇਨ੍ਹਾਂ ਸਮਾਗਮਾਂ ਦੌਰਾਨ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਬੀਬੀ ਬਲਜਿੰਦਰ ਕੌਰ (ਖਡੂਰ ਸਾਹਿਬ), ਭਾਈ ਹਰਜਿੰਦਰ ਸਿੰਘ ਖ਼ਾਲਸਾ, ਭਾਈ ਗੁਰਵਿੰਦਰ ਸਿੰਘ (ਲੁਧਿਆਣੇ ਵਾਲੇ), ਭਾਈ ਗਗਨਦੀਪ ਸਿੰਘ (ਤਰਨਤਾਰਨ ਸਾਹਿਬ), ਭਾਈ ਕਰਨਵੀਰ ਸਿੰਘ (ਪਟਿਆਲੇ ਵਾਲੇ), ਅਤੇ ਭਾਈ ਸਤਿੰਦਰਪਾਲ ਸਿੰਘ (ਲੁਧਿਆਣਾ) ਵਾਲਿਆਂ ਦੇ ਜੱਥਿਆਂ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਬਾਬਾ ਰਣਜੀਤ ਸਿੰਘ ਅਤੇ ਗਿਆਨੀ ਗੁਰਮੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸਟੇਜ ਦਾ ਸੰਚਾਲਨ ਬਾਬਾ ਮਨਜੀਤ ਸਿੰਘ ਵਲੋਂ ਬਾਖ਼ੂਬੀ ਕੀਤਾ ਗਿਆ। ਇਸ ਮੌਕੇ ਬਾਬਾ ਅਨਹਦ ਰਾਜ ਸਿੰਘ ਲੁਧਿਆਣੇ ਵਾਲੇ, ਬੀਬਾ ਸੁਖਵਿੰਦਰ ਕੌਰ, ਆਤਮ ਪ੍ਰਕਾਸ਼ ਸਿੰਘ, ਗੁਰਕ੍ਰਿਪਾਲ ਸਿੰਘ, ਇੰਦਰਪਾਲ ਸਿੰਘ, ਗੁਰਪ੍ਰੀਤ ਸਿੰਘ ਕੋਚਰ, ਜਸਵਿੰਦਰ ਸਿੰਘ, ਬੰਸੀ ਲਾਲ, ਸਤਨਾਮ ਸਿੰਘ, ਸਰਬਜੀਤ ਸਿੰਘ, ਹਰਵਿੰਦਰ ਸਿੰਘ, ਗੁਰਮੀਤ ਸਿੰਘ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਿਆਨੇਸ਼ ਕੁਮਾਰ ਨੂੰ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਕਾਂਗਰਸ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਯੂਨੀਵਰਸਿਟੀ ਵਿਚ ਵਾਪਰੀਆਂ ਘਟਨਾਵਾਂ ਲਈ ਸਰਕਾਰ ਜ਼ਿੰਮੇਵਾਰ-ਅਨਿਲ ਸਰੀਨ
Ad Position 24