30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਖੇਡਾਂ ਵਤਨ ਪੰਜਾਬ ਦੀਆਂ-2026 ਵੇਟ ਲਿਫਟਿੰਗ 40 ਕਿੱਲੋ ਭਾਰ ਵਰਗ ’ ਚ ਗੁਰਦੀਪ ਕੌਰ ਨੇ ਮਾਰੀ ਬਾਜ਼ੀ

ਜਲੰਧਰ, 29 ਸਤੰਬਰ (ਡਾ. ਜਤਿੰਦਰ ਸਾਬੀ)-ਪੰਜਾਬ ਸਰਕਾਰ ਵਲੋਂ ਸੂਬੇ ’ਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 30-09-2026
ਜਲੰਧਰ, 29 ਸਤੰਬਰ (ਡਾ. ਜਤਿੰਦਰ ਸਾਬੀ)-ਪੰਜਾਬ ਸਰਕਾਰ ਵਲੋਂ ਸੂਬੇ ’ਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੈਂਡਬਾਲ ਅੰਡਰ14 ਲੜਕਿਆਂ ਦੇ ਪਹਿਲੇ ਸੈਮੀਫਾਈਨਲ ਮੈਚ ਵਿੱਚ ਕੈਂਬ੍ਰਿਜ ਇਨੋਵੇਟਿਵ ਸਕੂਲ, ਜਲੰਧਰ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਐਮ.ਜੀ . ਐਨ. ਪਬਲਿਕ ਸਕੂਲ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਦੂਜੇ ਸੈਮੀਫਾਈਨਲ ਮੈਚ ਵਿੱਚ ਸੀਨੀਅਰ ਹਾਈ ਸਕੂਲ, ਨੁੱਸੀ ਨੇ ਦੁਸਾਝ ਕਲਾਂ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਡਰ 14 ਸਾਲ ਵਰਗ ਲੜਕੀਆਂ ਦੇ ਪਹਿਲੇ ਸੈਮੀਫਾਈਨਲ ਮੈਚ ਵਿੱਚ ਦੁਸਾਝ ਕਲਾਂ ਸੈਂਟਰ ਨੇ ਕੈਂਬ੍ਰਿਜ ਇਨੋਵੇਟਿਵ ਸਕੂਲ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਬੈਡਮਿੰਟਨ ਅੰਡਰ-21 ਵਰਗ ਵਿੱਚ ਅਨੀਸ਼ ਭਾਰਦਵਾਜ ਨੇ ਮ੍ਰਿਦੁਲ ਨੂੰ 15-5, 15-8 ਨਾਲ ਹਰਾਇਆ। ਲੜਕਿਆਂ ਦੇ 21 ਤੋਂ 30 ਸਾਲ ਉਮਰ ਵਰਗ ਵਿੱਚ ਰਿਸ਼ਾਂਤ ਨੇ ਰੂਪਨ ਨੂੰ 15-8, 15-8 ਨਾਲ ਹਰਾਇਆ। ਲੜਕੀਆਂ ਦੇ ਅੰਡਰ-14 ਕੁਆਰਟਰ ਫਾਈਨਲ ਮੈਚ ਵਿੱਚ ਕਨਨ ਨੇ ਇਦੀਕਾ ਨੂੰ 15-13, 15-9 ਨਾਲ ਹਰਾਇਆ। ਇਸੇ ਉਮਰ ਵਰਗ ਦੇ ਇੱਕ ਹੋਰ ਕੁਆਰਟਰ ਫਾਈਨਲ ਮੈਚ ਵਿੱਚ ਅਦਿਤੀ ਨੇ ਪੀਹੂ ਨੂੰ 15-9, 15-12 ਨਾਲ ਹਰਾਇਆ।ਪੁਰਸ਼ਾਂ ਦੇ 41 ਤੋਂ 50 ਸਾਲ ਉਮਰ ਵਰਗ ਦੇ ਪ੍ਰੀ-ਕੁਆਰਟਰ ਫਾਈਨਲ ਮੈਚ ਵਿੱਚ ਵਿਸ਼ਾਲ ਨੇ ਹਿਤੇਸ਼ ਨੂੰ 15-9, 15-6 ਨਾਲ ਹਰਾਇਆ। ਪੁਰਸ਼ਾਂ ਦੇ 61 ਤੋਂ 70 ਸਾਲ ਉਮਰ ਵਰਗ ਦੇ ਕੁਆਰਟਰ ਫਾਈਨਲ ਮੈਚ ਵਿੱਚ ਗੁਰਵਿੰਦਰ ਨੇ ਪ੍ਰੀਤਪਾਲ ਨੂੰ 15-11, 15-6 ਨਾਲ ਹਰਾਇਆ। ਹਾਕੀ ਦੇ ਅੰਡਰ-14 ਲੜਕੀਆਂ ਦੇ ਮੁਕਾਬਲਿਆਂ ਵਿੱਚ ਸੁਰਜੀਤ ਹਾਕੀ ਅਕੈਡਮੀ ਨੇ ਪਹਿਲਾ ਸਥਾਨ, ਧੰਨੋਵਾਲੀ ਨੇ ਦੂ ਜਾ ਸਥਾਨ ਅਤੇ ਏਕ ਨੂਰ ਅਕੈਡਮੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕੁਸ਼ਤੀ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿੱਚ ਅਦਿੱਤਿਆ ਨੇ ਪਹਿਲਾ ਸਥਾਨ, ਇਮਾਨੁਅਲ ਨੇ ਦੂਜਾ ਸਥਾਨ ਅਤੇ ਹਰਮਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵੇਟ ਲਿਫ਼ਟਿੰਗ ਲੜਕੀਆਂ ਦੇ ਮੁਕਾਬਲਿਆਂ ਵਿੱਚ ਗੁਰਦੀਪ ਕੌਰ ਨੇ 40 ਕਿਲੋ ਭਾਰ ਵਰਗ ਵਿੱਚ ਪਹਿਲਾ ਸਥਾਨ, ਨੰਦਨੀ ਨੇ 45 ਕਿਲੋ ਭਾਰ ਵਰਗ ’ਚ ਪਹਿਲਾ ਸਥਾਨ ਅਤੇ ਕੁਸ਼ਪ੍ਰੀਤ ਨੇ 53 ਕਿਲੋ ਭਾਰ ਵਰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ਨ ਕੋਛੜ ਮਿੰਟਾ ਦੀ ਕੇਵਲ ਸਿੰਘ ਢਿੱਲੋਂ ਨਾਲ ਸ਼ਿਸ਼ਟਾਚਾਰ ਮੁਲਾਕਾਤ ਅਗਲੀ ਖ਼ਬਰ ਨਗਰ ਨਿਗਮ ਨੇ ਇਕ ਦਿਨ ’ਚ ਵਸੂਲਿਆ 2.10 ਕਰੋੜ ਰੁਪਏ ਜਾਇਦਾਦ ਟੈਕਸ
Ad Position 24