ਕ੍ਰਿਸ਼ਨ ਕੋਛੜ ਮਿੰਟਾ ਦੀ ਕੇਵਲ ਸਿੰਘ ਢਿੱਲੋਂ ਨਾਲ ਸ਼ਿਸ਼ਟਾਚਾਰ ਮੁਲਾਕਾਤ
ਜਲੰਧਰ, 29 ਸਤੰਬਰ (ਸ਼ਿਵ)-ਭਾਜਪਾ ਦੇ ਸੀਨੀਅਰ ਆਗੂ ਕਿ੍ਸ਼ਨ ਕੋਛੜ ਮਿੰਟਾ ਦੀ ਅਗਵਾਈ ’ਚ ਭਾਜਪਾ ਆਗੂਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਜਲੰਧਰ, 29 ਸਤੰਬਰ (ਸ਼ਿਵ)-ਭਾਜਪਾ ਦੇ ਸੀਨੀਅਰ ਆਗੂ ਕਿ੍ਸ਼ਨ ਕੋਛੜ ਮਿੰਟਾ ਦੀ ਅਗਵਾਈ ’ਚ ਭਾਜਪਾ ਆਗੂਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਮਿੰਟਾ ਕੋਛੜ, ਭਾਜਪਾ ਦੇ ਬੁਲਾਰੇ ਹਿਮਾਂਸ਼ੂ ਸ਼ਰਮਾ, ਸਨੀ ਸ਼ਰਮਾ ਅਤੇ ਭਾਜਪਾ ਆਈ.ਟੀ. ਸੈੱਲ ਤੋਂ ਅਸ਼ਵਨੀ ਗੋਲਡੀ ਮੌਜੂਦ ਰਹੇ। ਇਸ ਦੌਰਾਨ ਪੰਜਾਬ ਵਿਚ ਵਧ ਰਹੇ ਨਸ਼ਿਆਂ ਦੇ ਪ੍ਰਚਲਨ ਅਤੇ ਦਿਨੋਂ-ਦਿਨ ਵਧ ਰਹੀਆਂ ਗੁੰਡਾਗਰਦੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਬਾਰੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਤਿਆਰੀਆਂ, ਸੰਗਠਨ ਦੇ ਵਿਸਥਾਰ ਅਤੇ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਆਗੂਆਂ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦੀ ਅਗਵਾਈ ਕਰਦਿਆਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਪਾਰਟੀ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਪ੍ਰਗਟਾਇਆ ਗਿਆ। ਇਸ ਮੌਕੇ ਪੁਲਕਿਤ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।