30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਐੱਸ.ਡੀ.ਐੱਮ. ਸ਼ਾਹਕੋਟ ਵਲੋਂ ਝੋਨੇ ਦੀ ਖ਼ਰੀਦ ਸੰਬੰਧੀ ਮਾਰਕੀਟ ਕਮੇਟੀ ਦੇ ਅਧਿਕਾਰੀਆਂ, ਖ਼ਰੀਦ ਏਜੰਸੀਆਂ ਤੇ ਆੜ੍ਹਤੀਆਂ ਨਾਲ ਮੀਟਿੰਗ

ਸ਼ਾਹਕੋਟ, 29 ਸਤੰਬਰ (ਨਗਿੰਦਰ ਸਿੰਘ ਬਾਂਸਲ)- ਝੋਨੇ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਐੱਸ. ਡੀ.

Ad Position 21
No active advertisement
ਅਜੀਤ ਡੈਸਕ 30-09-2026
ਸ਼ਾਹਕੋਟ, 29 ਸਤੰਬਰ (ਨਗਿੰਦਰ ਸਿੰਘ ਬਾਂਸਲ)- ਝੋਨੇ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਐੱਸ.ਡੀ.ਐੱਮ. ਸ਼ਾਹਕੋਟ ਅਦਿਤਿਆ ਗੁਪਤਾ ਦੀ ਅਗਵਾਈ ਵਿਚ ਮਾਰਕੀਟ ਕਮੇਟੀ ਦੇ ਅਧਿਕਾਰੀਆਂ, ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਆੜ੍ਹਤੀਆਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਅਮਿਤ ਭੱਟੀ ਡੀ. ਐੱਫ. ਐੱਸ. ਓ., ਅਰੁਣ ਕਪੂਰ ਏ.ਐੱਫ.ਐੱਸ.ਓ., ਤਜਿੰਦਰ ਕੁਮਾਰ ਡਿਪਟੀ ਜ਼ਿਲ੍ਹਾ ਮੰਡੀ ਅਫ਼ਸਰ-ਕਮ-ਸਕੱਤਰ ਮਾਰਕੀਟ ਕਮੇਟੀ ਸ਼ਾਹਕੋਟ ਵੀ ਉਚੇਚੇ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਡਿਪਟੀ ਜ਼ਿਲ੍ਹਾ ਮੰਡੀ ਅਫ਼ਸਰ ਤਜਿੰਦਰ ਕੁਮਾਰ ਨੇ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਵਿਚ ਝੋਨੇ ਦੇ ਸੀਜ਼ਨ ਦੌਰਾਨ ਖ਼ਰੀਦ ਏਜੰਸੀਆਂ ਨਾਲ ਸ਼ੈਲਰਾਂ ਦੀ ਅਲਾਟਮੈਂਟ, ਬਾਰਦਾਨੇ ਅਤੇ ਲਿਫਟਿੰਗ ਸਬੰਧੀ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਐੱਸ.ਡੀ.ਐੱਮ. ਅਦਿੱਤਿਆ ਗੁਪਤਾ ਨੇ ਖ਼ਰੀਦ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਖ਼ਰੀਦ ਨਾਲ ਸਬੰਧਤ ਸਾਰੀਆਂ ਧਿਰਾਂ ਦੇ ਸਹਿਯੋਗ ਨਾਲ ਸੀਜ਼ਨ ਨੂੰ ਵਧੀਆ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਝੋਨੇ ਦਾ ਇੱਕ ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਸਬੰਧੀ ਹਦਾਇਤਾਂ ਬਾਰੇ ਮੰਡੀਆਂ ਵਿਚ ਜਾਣਕਾਰੀ ਦਿੰਦੇ ਸੂਚਨਾ ਬੋਰਡ ਜ਼ਰੂਰ ਲਗਾਉਣ। ਇਸ ਮੀਟਿੰਗ ਵਿਚ ਕਰਨ ਕੁਮਾਰ ਮੈਨੇਜਰ ਮਾਰਕਫੈਡ, ਗੁਰਚਰਨ ਸਿੰਘ ਮੈਨੇਜਰ ਵੇਅਰ ਹਾਉਸ, ਬਲਕਾਰ ਸਿੰਘ ਇੰਸਪੈਕਟਰ ਪਨਗਰੇਨ, ਜਸਪ੍ਰੀਤ ਸਿੰਘ ਭਾਟੀਆ, ਅਸ਼ੀਸ ਭੱਲਾ, ਅਮਨਦੀਪ ਕੁਮਾਰ ਇੰਸਪੈਕਟਰ ਪਨਸਪ, ਨਵਦੀਪ, ਸੰਜੇ ਭਗਤ ਪ੍ਰਧਾਨ ਮੰਡੀ ਕਮੇਟੀ, ਸੰਜੂ ਗੁਪਤਾ, ਅੰਕਿਤ ਗੁਪਤਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਜਲਾਸ ਦੌਰਾਨ ਸੀ.ਐੱਨ.ਜੀ. ਪਲਾਂਟ ਦੇ ਵਿਰੋਧ ’ਚ ਦਿਖਾਈਆਂ ਕਾਲੀਆਂ ਝੰਡੀਆਂ ਅਗਲੀ ਖ਼ਬਰ ਬੈਂਕ ਦੇ ਬਾਹਰੋਂ ਦਿਨ-ਦਿਹਾੜੇ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ
Ad Position 24