30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਐਮ. ਆਰ. ਇੰਟਰਨੈਸ਼ਨਲ ਸਕੂਲ ਦੇ ਕਾਮਰਸ ਦੇ ਵਿਦਿਆਰਥੀਆਂ ਵਲੋਂ ਸਚਦੇਵਾ ਸਟਾਕਸ ਦਾ ਵਿੱਦਿਅਕ ਦੌਰਾ

ਆਦਮਪੁਰ, 29 ਸਤੰਬਰ (ਰਮਨ ਦਵੇਸਰ)-ਐਮ ਆਰ ਇੰਟਰਨੈਸ਼ਨਲ ਸਕੂਲ, ਆਦਮਪੁਰ ਵਲੋਂ ਕਲਾਸ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਕਾਮਰਸ ਅਤੇ ਹਿਊਮੈਨਿਟੀਜ਼ ਵਿਭਾਗ ਦੇ ਵਿਦਿਆਰਥੀਆਂ ਲਈ ਸਚਦੇਵਾ ਸਟਾਕਸ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਹ ਦੌਰਾ ਸਕੂਲ ਦੇ ਪ੍ਰਿੰਸੀਪਲ ਰਾਜਿੰਦਰ ਕੁਮਾਰ ਦੇ ਮਾਰਗਦਰਸ਼ਨ ਹੇਠ ਕਲਾਸਰੂਮ ਤੋਂ ਬਾਹਰ ਦੀ ਅਨੁਭਵਾਤਮਕ ਸਿੱਖਿਆ ਪਹਿਲਕਦਮੀ ਦੇ ਤਹਿਤ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 30-09-2026
ਆਦਮਪੁਰ, 29 ਸਤੰਬਰ (ਰਮਨ ਦਵੇਸਰ)-ਐਮ ਆਰ ਇੰਟਰਨੈਸ਼ਨਲ ਸਕੂਲ, ਆਦਮਪੁਰ ਵਲੋਂ ਕਲਾਸ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਕਾਮਰਸ ਅਤੇ ਹਿਊਮੈਨਿਟੀਜ਼ ਵਿਭਾਗ ਦੇ ਵਿਦਿਆਰਥੀਆਂ ਲਈ ਸਚਦੇਵਾ ਸਟਾਕਸ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਹ ਦੌਰਾ ਸਕੂਲ ਦੇ ਪ੍ਰਿੰਸੀਪਲ ਰਾਜਿੰਦਰ ਕੁਮਾਰ ਦੇ ਮਾਰਗਦਰਸ਼ਨ ਹੇਠ ਕਲਾਸਰੂਮ ਤੋਂ ਬਾਹਰ ਦੀ ਅਨੁਭਵਾਤਮਕ ਸਿੱਖਿਆ ਪਹਿਲਕਦਮੀ ਦੇ ਤਹਿਤ ਕਰਵਾਇਆ ਗਿਆ। ਦੌਰੇ ਦੌਰਾਨ ਵਿਦਿਆਰਥੀਆਂ ਨੂੰ ਸ਼ੇਅਰ ਬਾਜ਼ਾਰ, ਨਿਵੇਸ਼ ਅਤੇ ਟ੍ਰੇਡਿੰਗ ਦੀ ਅਸਲ ਕਾਰਜਪ੍ਰਣਾਲੀ ਨੂੰ ਸਮਝਣ ਦਾ ਮੌਕਾ ਮਿਲਿਆ। ਵਿਦਿਆਰਥੀਆਂ ਦੇ ਨਾਲ ਮੈਡਮ ਸ਼ਵੇਤਾ ਵਰਮਾ ਅਤੇ ਕਮਲਜੀਤ ਕੌਰ ਵੀ ਮੌਜੂਦ ਰਹੀਆਂ। ਵਿਦਿਆਰਥੀਆਂ ਨੇ ਵਿੱਤੀ ਬਾਜ਼ਾਰ ਨਾਲ ਜੁੜੇ ਮਾਹਿਰਾਂ ਨਾਲ ਗੱਲਬਾਤ ਕੀਤੀ ਅਤੇ ਕਲਾਸ ਵਿੱਚ ਪੜ੍ਹਾਈਆਂ ਜਾਣ ਵਾਲੀਆਂ ਵਿੱਤੀ ਧਾਰਨਾਵਾਂ ਦੇ ਵਿਹਾਰਕ ਪੱਖ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਪਰਮਜੀਤ ਸਿੰਘ ਸਚਦੇਵਾ ਨੇ ਵਿਦਿਆਰਥੀਆਂ ਨੂੰ ਸ਼ੇਅਰ ਬਾਜ਼ਾਰ, ਨਿਵੇਸ਼ ਪ੍ਰਕਿਰਿਆਵਾਂ ਅਤੇ ਟ੍ਰੇਡਿੰਗ ਨਾਲ ਸਬੰਧਤ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਹਜ਼ਰਤ ਪੀਰ ਭਗਤੂ ਸ਼ਾਹ ਦਾ 29ਵਾਂ ਸਾਲਾਨਾ ਉਰਸ 2 ਨੂੰ ਅਗਲੀ ਖ਼ਬਰ ਸ਼ਹੀਦ- ਏ -ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
Ad Position 24