30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸ਼ਾਹਕੋਟ ’ਚ ਸ਼ਰੇਆਮ ਘੁੰਮ ਰਹੇ ਬਿਨਾਂ ਨੰਬਰੀ ਮੋਟਰਸਾਈਕਲ ਟ੍ਰੈਫ਼ਿਕ ਨਿਯਮਾਂ ਦੀਆਂ ਉਡਾ ਰਹੀਆਂ ਧੱਜੀਆਂ

ਸ਼ਾਹਕੋਟ, 29 ਸਤੰਬਰ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ’ਚ ਬਿਨਾਂ ਨੰਬਰੀ ਮੋਟਰਸਾਈਕਲਾਂ ਦੀ ਭਰਮਾਰ ਹੈ। ਕਈ ਮੋਟਰਸਾਈਕਲ ਬਿਨਾਂ ਰਜਿਸਟ੍ਰੇਸ਼ਨ ਨੰਬਰ ਦੇ ਸੜਕਾਂ ’ਤੇ ਸ਼ਰੇਆਮ ਦੌੜ ਰਹੇ ਹਨ, ਜਿਸ ਕਾਰਨ ਜਿੱਥੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਹੋ ਰਹੀ ਹੈ, ਉੱਥੇ ਹੀ ਸੜਕ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 30-09-2026
ਸ਼ਾਹਕੋਟ, 29 ਸਤੰਬਰ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ’ਚ ਬਿਨਾਂ ਨੰਬਰੀ ਮੋਟਰਸਾਈਕਲਾਂ ਦੀ ਭਰਮਾਰ ਹੈ। ਕਈ ਮੋਟਰਸਾਈਕਲ ਬਿਨਾਂ ਰਜਿਸਟ੍ਰੇਸ਼ਨ ਨੰਬਰ ਦੇ ਸੜਕਾਂ ’ਤੇ ਸ਼ਰੇਆਮ ਦੌੜ ਰਹੇ ਹਨ, ਜਿਸ ਕਾਰਨ ਜਿੱਥੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਹੋ ਰਹੀ ਹੈ, ਉੱਥੇ ਹੀ ਸੜਕ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਇਸ ਮਾਮਲੇ ’ਚ ਸਥਾਨਕ ਪੁਲਿਸ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਮੁੱਖ ਬਾਜ਼ਾਰਾਂ ਤੇ ਚੌਕਾਂ ’ਤੇ ਅਕਸਰ ਅਜਿਹੇ ਦੋਪਹੀਆ ਵਾਹਨ ਦੇਖਣ ਨੂੰ ਮਿਲਦੇ ਹਨ, ਜਿਨ੍ਹਾਂ ’ਤੇ ਨੰਬਰ ਪਲੇਟ ਨਹੀਂ ਲੱਗੀ ਹੁੰਦੀ। ਇਸ ਤੋਂ ਇਲਾਵਾ ਕਈ ਥਾਵਾਂ ’ਤੇ ਇਕ ਮੋਟਰਸਾਈਕਲ ’ਤੇ ਤਿੰਨ-ਤਿੰਨ ਨੌਜਵਾਨ ਬੈਠ ਕੇ ਆਉਂਦੇ-ਜਾਂਦੇ ਨਜ਼ਰ ਆਉਂਦੇ ਹਨ। ਕਈ ਵਾਰ ਅਜਿਹੇ ਨੌਜਵਾਨ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ ਚਲਾਉਂਦੇ ਹਨ ਤੇ ਟ੍ਰੈਫ਼ਿਕ ਨਿਯਮਾਂ ਦੀ ਪ੍ਰਵਾਹ ਵੀ ਨਹੀਂ ਕਰਦੇ। ਬਾਜ਼ਾਰਾਂ ਵਿਚ ਇਸ ਤਰ੍ਹਾਂ ਵਾਹਨ ਚਲਾਉਣ ਨਾਲ ਹਾਦਸੇ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਖ਼ਾਸ ਕਰਕੇ ਪੈਦਲ ਰਾਹਗੀਰਾਂ ਤੇ ਹੋਰ ਵਾਹਨ ਚਾਲਕਾਂ ਲਈ ਵੀ ਅਜਿਹੀ ਲਾਪਰਵਾਹੀ ਪ੍ਰੇਸ਼ਾਨੀ ਦਾ ਕਾਰਨ ਬਣ ਸਕਦੀ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਕਿਸੇ ਵੀ ਵਾਹਨ ਦੀ ਪਛਾਣ ਲਈ ਰਜਿਸਟ੍ਰੇਸ਼ਨ ਨੰਬਰ ਬਹੁਤ ਮਹੱਤਵਪੂਰਨ ਹੁੰਦਾ ਹੈ। ਜੇਕਰ ਕੋਈ ਵਾਹਨ ਬਿਨਾਂ ਨੰਬਰ ਦੇ ਸੜਕ ’ਤੇ ਚੱਲ ਰਿਹਾ ਹੈ ਤਾਂ ਕਿਸੇ ਹਾਦਸੇ, ਟ੍ਰੈਫ਼ਿਕ ਉਲੰਘਣਾ ਜਾਂ ਹੋਰ ਘਟਨਾ ਦੀ ਸਥਿਤੀ ਵਿਚ ਉਸ ਵਾਹਨ ਦੀ ਪਛਾਣ ਕਰਨਾ ਮੁਸ਼ਕਿਲ ਹੋ ਸਕਦਾ ਹੈ। ਅਪਰਾਧਿਕ ਵਾਰਦਾਤਾਂ ਵਿਚ ਕਈ ਵਾਰ ਅਜਿਹੇ ਵਾਹਨਾਂ ਦੀ ਵਰਤੋਂ ਕੀਤੇ ਜਾਣ ਦੀ ਸੰਭਾਵਨਾ ਰਹਿੰਦੀ ਹੈ, ਜਿਸ ਕਾਰਨ ਬਿਨਾਂ ਨੰਬਰ ਪਲੇਟਾਂ ਵਾਲੇ ਦੋ-ਪਹੀਆ ਵਾਹਨਾਂ ਦੀ ਜਾਂਚ ਹੋਰ ਵੀ ਮਹੱਤਵਪੂਰਨ ਬਣ ਜਾਂਦੀ ਹੈ। ਲੋਕਾਂ ਦੀ ਮੰਗ ਹੈ ਕਿ ਸ਼ਾਹਕੋਟ ਪੁਲਿਸ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਏ ਤੇ ਬਿਨਾਂ ਨੰਬਰੀ ਮੋਟਰਸਾਈਕਲ ਚਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੇਵਾ-ਮੁਕਤੀ ’ਤੇ ਵਿਸ਼ੇਸ਼ ਡਾ. ਰਜਿੰਦਰ ਪਾਲ ਸਿੰਘ ਲੋਹੀਆਂ ਅਗਲੀ ਖ਼ਬਰ ਸੁਖਵਿੰਦਰ ਸਿੰਘ ਖ਼ਾਲਸਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜਨਰਲ ਕੌਂਸਲ ਮੈਂਬਰ ਨਿਯੁਕਤ
Ad Position 24