ਬੀ ਵੋਕੇਸ਼ਨਲ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਮਾਰੀਆਂ ਮੱਲਾਂ
ਜਲੰਧਰ, 30 ਸਤੰਬਰ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਧੇ ਪ੍ਰਬੰਧਕੀ ਸਿਸਟਮ ਅਧੀਨ ਚੱਲ ਰਹੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਜਲੰਧਰ ਦੇ ਬੀ. ਵੋਕੇਸ਼ਨਲ (ਈ-ਕਾਮਰਸ ਅਤੇ ਡਿਜੀਟਲ ਮਾਰਕੀਟਿੰਗ) ਪ੍ਰੋਗਰਾਮ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ।
ਜਲੰਧਰ, 30 ਸਤੰਬਰ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਧੇ ਪ੍ਰਬੰਧਕੀ ਸਿਸਟਮ ਅਧੀਨ ਚੱਲ ਰਹੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਜਲੰਧਰ ਦੇ ਬੀ.ਵੋਕੇਸ਼ਨਲ (ਈ-ਕਾਮਰਸ ਅਤੇ ਡਿਜੀਟਲ ਮਾਰਕੀਟਿੰਗ) ਪ੍ਰੋਗਰਾਮ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਓਐਸਡੀ ਡਾ. ਨਵਜੋਤ ਨੇ ਦੱਸਿਆ ਬੀ.ਵੋਕੇਸ਼ਨਲ (ਈ-ਕਾਮਰਸ ਅਤੇ ਡਿਜੀਟਲ ਮਾਰਕੀਟਿੰਗ) ਦੇ ਵਿਦਿਆਰਥੀ ਸ਼ਿਵਮ ਵਰਮਾ ਨੇ ਯੂਨੀਵਰਸਿਟੀ ਵਿੱਚ ਤੀਜਾ ਸਥਾਨ ਹਾਸਿਲ ਕਰਦਿਆਂ 8.14 ਸੀ.ਜੀ.ਪੀ.ਏ. ਪ੍ਰਾਪਤ ਕੀਤਾ। ਇਸੇ ਤਰ੍ਹਾਂ ਗਰੀਮਾ ਨੇ 7. 87 ਸੀ.ਜੀ.ਪੀ.ਏ. ਨਾਲ ਯੂਨੀਵਰਸਿਟੀ ਵਿੱਚ ਸੱਤਵਾਂ ਸਥਾਨ, ਜਦਕਿ ਅਮਰਨੂਰ ਸਿੰਘ ਨੇ 7.66 ਸੀ.ਜੀ.ਪੀ.ਏ. ਨਾਲ ਅੱਠਵਾਂ ਸਥਾਨ ਹਾਸਲ ਕੀਤਾ । ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੀ ਓ.ਐਸ.ਡੀ. ਪ੍ਰੋ. (ਡਾ.) ਨਵਜੋਤ ਕੌਰ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਕਾਦਮਿਕ ਪ੍ਰਾਪਤੀ ਦੀ ਸ਼ਲਾਘਾ ਕੀਤੀ। ਕਾਮਰਸ ਵਿਭਾਗ ਦੀ ਮੁਖੀ ਡਾ. ਸੋਨੀਆ ਕੁੰਦਰਾ ਨੇ ਵੀ ਤਿੰਨਾਂ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।