02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਡਾ. ਨਵਜੋਤ ਸਿੰਘ ਦਾਹੀਆ ਵਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ

ਜਲੰਧਰ, 1 ਅਕਤੂਬਰ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਵਿਧਾਨ ਸਭਾ ਹਲਕਾ ਨਕੋਦਰ ਦੇ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਡਾ.

Ad Position 21
No active advertisement
ਅਜੀਤ ਡੈਸਕ 02-10-2026
ਜਲੰਧਰ, 1 ਅਕਤੂਬਰ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਵਿਧਾਨ ਸਭਾ ਹਲਕਾ ਨਕੋਦਰ ਦੇ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ ਗਈ । ਸਚਿਨ ਪਾਇਲਟ ਨਾਲ ਮੁਲਾਕਾਤ ਦੌਰਾਨ ਡਾ. ਨਵਜੋਤ ਸਿੰਘ ਦਾਹੀਆ ਨੇ ਪੰਜਾਬ ਕਾਂਗਰਸ ਦੀ ਮਜ਼ਬੂਤੀ ਅਤੇ ਸੰਗਠਨ ਦੀ ਇਕਜੁੱਟਤਾ ਬਾਰੇ ਚਰਚਾ ਕੀਤੀ। ਇਸ ਦੌਰਾਨ ਪੰਜਾਬ ਵਿੱਚ ਪਾਰਟੀ ਦੇ ਸੰਗਠਨ, ਵਰਕਰਾਂ ਨਾਲ ਸੰਪਰਕ ਅਤੇ ਆਉਣ ਵਾਲੀਆਂ ਸਿਆਸੀ ਚੁਣੌਤੀਆਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਡਾ. ਦਾਹੀਆ ਨੇ ਕਿਹਾ ਕਿ ਸਚਿਨ ਪਾਇਲਟ ਦੇ ਪੰਜਾਬ ਕਾਂਗਰਸ ਦੇ ਇੰਚਾਰਜ ਬਣਨ ਤੋਂ ਬਾਅਦ ਪਾਰਟੀ ਦੇ ਸੰਗਠਨ ਵਿੱਚ ਵਧੇਰੇ ਤਾਲਮੇਲ ਅਤੇ ਇਕਜੁੱਟਤਾ ਨਜ਼ਰ ਆ ਰਹੀ ਹੈ । ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨਾਲ ਲਗਾਤਾਰ ਸੰਪਰਕ ਅਤੇ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ’ਤੇ ਦਿੱਤਾ ਜਾ ਰਿਹਾ ਧਿਆਨ ਕਾਂਗਰਸ ਲਈ ਮਹੱਤਵਪੂਰਨ ਹੈ । ਡਾ. ਦਾਹੀਆ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਵਰਕਰ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਸਰਗਰਮ ਹਨ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ । ਡਾ. ਦਹੀਆ ਨੇ ਕਿਹਾ ਕਿ ਪੰਜਾਬ ਕਾਂਗਰਸ ਨੂੰ ਇਕਜੁੱਟ, ਮਜ਼ਬੂਤ ਅਤੇ ਲੋਕਾਂ ਨਾਲ ਸਿੱਧੇ ਸੰਵਾਦ ਵਾਲਾ ਸੰਗਠਨ ਬਣਾਉਣਾ ਸਮੇਂ ਦੀ ਲੋੜ ਹੈ। ਸਚਿਨ ਪਾਇਲਟ ਦੀ ਅਗਵਾਈ ਵਿੱਚ ਸੰਗਠਨਕ ਤਾਲਮੇਲ ਨੂੰ ਮਿਲ ਰਹੀ ਤਰਜੀਹ ਪਾਰਟੀ ਦੇ ਵਰਕਰਾਂ ਲਈ ਇੱਕ ਸਕਾਰਾਤਮਕ ਸੰਕੇਤ ਹੈ।
Ad Position 22
No active advertisement
ਪਿਛਲੀ ਖ਼ਬਰ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਵਲੋਂ ਹੈਰੋਇਨ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ ਅਗਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ’ਚ 10.84 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ-ਮੋਹਿੰਦਰ ਭਗਤ
Ad Position 24