02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਬਰਲਟਨ ਪਾਰਕ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਗਰ ਨਿਗਮ ਕਮਿਸ਼ਨਰ ਵਲੋਂ ਨਿਰੀਖਣ

ਜਲੰਧਰ, 1 ਅਕਤੂਬਰ (ਸ਼ਿਵ)- ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਵਲੋਂ ਅੱਜ ਸੰਯੁਕਤ ਕਮਿਸ਼ਨਰ ਡਾ. ਮਨਦੀਪ ਕੌਰ ਸਮੇਤ ਬਰਲਟਨ ਪਾਰਕ ਵਿਖੇ ਚੱਲ ਰਹੇ ਸਿਵਲ ਕੰਮਾਂ ਦਾ ਮੌਕੇ ’ਤੇ ਪਹੁੰਚ ਕੇ ਨਿਰੀਖਣ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 02-10-2026
ਜਲੰਧਰ, 1 ਅਕਤੂਬਰ (ਸ਼ਿਵ)- ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਵਲੋਂ ਅੱਜ ਸੰਯੁਕਤ ਕਮਿਸ਼ਨਰ ਡਾ. ਮਨਦੀਪ ਕੌਰ ਸਮੇਤ ਬਰਲਟਨ ਪਾਰਕ ਵਿਖੇ ਚੱਲ ਰਹੇ ਸਿਵਲ ਕੰਮਾਂ ਦਾ ਮੌਕੇ ’ਤੇ ਪਹੁੰਚ ਕੇ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਵਿਕਾਸ ਕਾਰਜਾਂ ਦੀ ਪ੍ਰਗਤੀ, ਕੰਮ ਦੀ ਗੁਣਵੱਤਾ ਅਤੇ ਕੰਮ ਪੂਰਾ ਕਰਨ ਦੀ ਰਫ਼ਤਾਰ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਕਮਿਸ਼ਨਰ ਸੁਰਿੰਦਰ ਸਿੰਘ ਨੇ ਸਬੰਧਤ ਏਜੰਸੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਰਕ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਸਾਰੇ ਕਾਰਜ ਨਿਰਧਾਰਤ ਮਾਪਦੰਡਾਂ ਅਨੁਸਾਰ ਹੀ ਕਰਵਾਏ ਜਾਣ। ਇਸ ਮੌਕੇ ਨਿਗਰਾਨ ਇੰਜੀਨੀਅਰ ਰਾਹੁਲ ਧਵਨ, ਐਕਸੀਅਨ ਰਾਮ ਪਾਲ, ਐਸ.ਡੀ.ਓ. ਤਰਨ ਪ੍ਰੀਤ ਸਿੰਘ ਅਤੇ ਸਬੰਧਤ ਠੇਕੇਦਾਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਇਨਰਵ੍ਹੀਲ ਕਲੱਬ ਦੀ ਚੇਅਰਪਰਸਨ ਡਾ. ਜੈਸਮੀਨ ਕੌਰ ਗਿੱਲ ਦਾ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਢਿੱਲੋਂ ਵਲੋਂ ਕਣਕ ਦੀ ਐਮ. ਐਸ. ਪੀ. ਵਿਚ 25 ਰੁਪਏ ਦੇ ਨਿਗੂਣੇ ਵਾਧੇ ਦੀ ਨਿਖੇਧੀ
Ad Position 24