02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਬੇਰੀ ਦੀ ਅਗਵਾਈ ’ਚ ਕਥਿਤ ਨਾਜਾਇਜ਼ ਕਾਲੋਨੀ ਦੀ ਜਾਂਚ ਦੀ ਮੰਗ

ਜਲੰਧਰ, 1 ਅਕਤੂਬਰ (ਸ਼ਿਵ)-ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਜਲੰਧਰ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਢਿਲਵਾਂ ਰੋਡ ਸਥਿਤ ਢਿੱਲੋਂ ਰਿਜ਼ੋਰਟ ਦੇ ਪਿੱਛੇ ਕੱਟੀ ਜਾ ਰਹੀ ਕਥਿਤ ਨਾਜਾਇਜ਼ ਕਾਲੋਨੀ ਦੇ ਮਾਮਲੇ ਵਿੱਚ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸੁਮਨਦੀਪ ਕੌਰ ਨੂੰ ਸ਼ਿਕਾਇਤ ਦੇ ਕੇ ਜਾਂਚ ਅਤੇ ਕਾਰਵਾਈ ਦੀ ਮੰਗ ਕੀਤੀ ਹੈ। ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ਵਿੱਚ ਰਜਿੰਦਰ ਬੇਰੀ ਨੇ ਦੋਸ਼ ਲਗਾਇਆ ਕਿ ਉਕਤ ਕਾਲੋਨੀ ਨਗਰ ਨਿਗਮ ਦੀ ਮਨਜ਼ੂਰੀ ਤੋਂ ਬਿਨਾਂ ਕੱਟੀ ਜਾ ਰਹੀ ਹੈ, ਜਿਸ ਕਾਰਨ ਨਿਗਮ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਸਕਦਾ ਹੈ।

Ad Position 21
No active advertisement
ਅਜੀਤ ਡੈਸਕ 02-10-2026
ਜਲੰਧਰ, 1 ਅਕਤੂਬਰ (ਸ਼ਿਵ)-ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਜਲੰਧਰ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਢਿਲਵਾਂ ਰੋਡ ਸਥਿਤ ਢਿੱਲੋਂ ਰਿਜ਼ੋਰਟ ਦੇ ਪਿੱਛੇ ਕੱਟੀ ਜਾ ਰਹੀ ਕਥਿਤ ਨਾਜਾਇਜ਼ ਕਾਲੋਨੀ ਦੇ ਮਾਮਲੇ ਵਿੱਚ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸੁਮਨਦੀਪ ਕੌਰ ਨੂੰ ਸ਼ਿਕਾਇਤ ਦੇ ਕੇ ਜਾਂਚ ਅਤੇ ਕਾਰਵਾਈ ਦੀ ਮੰਗ ਕੀਤੀ ਹੈ। ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ਵਿੱਚ ਰਜਿੰਦਰ ਬੇਰੀ ਨੇ ਦੋਸ਼ ਲਗਾਇਆ ਕਿ ਉਕਤ ਕਾਲੋਨੀ ਨਗਰ ਨਿਗਮ ਦੀ ਮਨਜ਼ੂਰੀ ਤੋਂ ਬਿਨਾਂ ਕੱਟੀ ਜਾ ਰਹੀ ਹੈ, ਜਿਸ ਕਾਰਨ ਨਿਗਮ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਜਾਂਚ ਕਰਵਾਈ ਜਾਵੇ, ਕਾਲੋਨੀ ਕੱਟਣ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਉੱਥੇ ਚੱਲ ਰਹੇ ਉਸਾਰੀ ਦੇ ਕੰਮ ਨੂੰ ਤੁਰੰਤ ਰੁਕਵਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਾਲੋਨੀ ਸਬੰਧੀ ਨਗਰ ਨਿਗਮ ਵੱਲੋਂ ਜਾਰੀ ਕੀਤੇ ਗਏ ਐਨ.ਓ.ਸੀ. ਰੱਦ ਕਰਨ ਦੀ ਵੀ ਮੰਗ ਕੀਤੀ ਹੈ। ਇਸ ਮੌਕੇ ਜਗਦੀਸ਼ ਦਕੋਹਾ, ਮਨਦੀਪ ਜੱਸਲ ਤੇ ਹੋਰ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਾਂ ਭਗਵਤੀ ਸੇਵਾ ਸੰਘ ਨੇ ਕੀਰਤਨ ਸਮਾਗਮ ਕਰਵਾਇਆ ਅਗਲੀ ਖ਼ਬਰ ਪ੍ਰਭੂ ਰਤਨਾਕਰ ਚੌਕ ਦੇ ਅਧੂਰੇ ਕੰਮ ਪੂਰੇ ਕਰਵਾਉਣ ਲਈ ਮੇਅਰ ਨੂੰ ਸੌਂਪਿਆ ਮੰਗ ਪੱਤਰ
Ad Position 24