02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਜਥੇਬੰਦੀਆਂ ਵਲੋਂ 9 ਨੂੰ ਡੀ.ਐਸ.ਪੀ. ਨਕੋਦਰ ਦੇ ਦਫ਼ਤਰ ਬਾਹਰ ਪ੍ਰਦਰਸ਼ਨ ਕਰਨ ਦਾ ਐਲਾਨ

ਜਲੰਧਰ, 1 ਅਕਤੂਬਰ (ਐੱਮ. ਐੱਸ.

Ad Position 21
No active advertisement
ਮੀਟਿੰਗ ਦੌਰਾਨ ਭਾਗ ਲੈਂਦੇ ਹੋਏ ਆਗੂ। ਤਸਵੀਰ : ਮੁਨੀਸ਼ 02-10-2026
ਜਲੰਧਰ, 1 ਅਕਤੂਬਰ (ਐੱਮ.ਐੱਸ. ਲੋਹੀਆ) -ਸਾਹਿਤਕ, ਸੱਭਿਆਚਾਰਕ, ਤਰਕਸ਼ੀਲ, ਜਮਹੂਰੀ, ਮਜ਼ਦੂਰ, ਕਿਸਾਨ ਅਤੇ ਹੋਰ ਮਿਹਨਤਕਸ਼ ਤਬਕਿਆਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਇਕ ਸਾਂਝੀ ਮੀਟਿੰਗ ਕਰਕੇ ਫ਼ੈਸਲਾ ਕੀਤਾ ਹੈ ਕਿ 9 ਅਕਤੂਬਰ ਨੂੰ ਸਵੇਰੇ 11 ਵਜੇ ਡੀ.ਐੱਸ.ਪੀ. ਨਕੋਦਰ ਦੇ ਦਫ਼ਤਰ ਸਾਹਮਣੇ ਰੋਸ ਵਿਖਾਵਾ ਕੀਤਾ ਜਾਵੇਗਾ। ਜਮਹੂਰੀ ਅਧਿਕਾਰ ਸਭਾ ਦੇ ਆਗੂ ਡਾ. ਪਰਮਿੰਦਰ ਸਿੰਘ, ਪੰਜਾਬ ਲੋਕ ਸੱਭਿਆਚਾਰਕ ਮੰਚ (ਪਲਸ ਮੰਚ) ਦੇ ਪ੍ਰਧਾਨ ਅਮੋਲਕ ਸਿੰਘ, ਦੇਸ਼ ਭਗਤ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਅਤੇ ਪਾਸ਼ ਯਾਦਗਾਰੀ ਕੌਮਾਂਤਰੀ ਟਰੱਸਟ ਦੇ ਮੈਂਬਰ ਗੁਰਮੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਨਕਲਾਬੀ ਕਵੀ ਪਾਸ਼ ਦੇ ਜੱਦੀ ਪਿੰਡ ਤਲਵੰਡੀ ਸਲੇਮ ਵਿਖੇ 9 ਸਤੰਬਰ ਨੂੰ ਜਨਮ ਦਿਹਾੜੇ ਦੇ ਸਮਾਗਮਾਂ ਦੀਆਂ ਚੱਲ ਰਹੀਆਂ ਤਿਆਰੀਆਂ ਦੌਰਾਨ ਪਿੰਡ ਦੇ ਕੁਝ ਵਿਅਕਤੀਆਂ ਵਲੋਂ ਪ੍ਰਬੰਧਕੀ ਟੀਮ ’ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਦੌਰਾਨ ਮਜ਼ਦੂਰ ਆਗੂ ਅਤੇ ਕਹਾਣੀਕਾਰ ਹਰਮੇਸ਼ ਮਾਲੜੀ ਨੂੰ ਜਾਤੀ ਸੂਚਕ ਸ਼ਬਦ ਅਤੇ ਮੰਦਾ ਬੋਲਿਆ ਗਿਆ, ਜਿਸ ਸੰਬੰਧੀ ਲਿਖਤੀ ਤੌਰ ’ਤੇ ਪੁਲਿਸ ਅਤੇ ਸਿਵਲ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੇ ਜਾਣ ਦੇ ਬਾਵਜੂਦ ਅੱਜ ਤੱਕ ਕੋਈ ਕਾਰਵਾਈ ਨਹੀਂ ਹੋ ਈ ਹੈ। ਆਗੂਆਂ ਨੇ ਕਿਹਾ ਕਿ ਮੀਟਿੰਗ ਦੌਰਾਨ ਇਹ ਫ਼ੈਸਲਾ ਵੀ ਕੀਤਾ ਗਿਆ ਹੈ, 14 ਅਕਤੂਬਰ ਨੂੰ ਸਵੇਰੇ 11 ਵਜੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਅੱਗੇ ਉਨ੍ਹਾਂ ਦੇ ਪਿੰਡ ਸੰਧਵਾਂ (ਕੋਟਕਪੂਰਾ) ਅਤੇ 15 ਅਕਤੂਬਰ ਨੂੰ 11 ਵਜੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਵਿਖਾਵੇ ਕੀਤੇ ਜਾਣਗੇ। ਇਸ ਮੌਕੇ ਲਛਮਣ ਸਿੰਘ ਸੇਵੇਵਾਲਾ, ਹਰਮੇਸ਼ ਮਾਲੜੀ, ਮੋਹਨ ਸਿੰਘ ਬੱਲ, ਪਾਵੇਲ ਕੁੱਸਾ, ਅਵਤਾਰ ਸਿੰਘ, ਮਨਜੀਤ ਸਿੰਘ ਧਨੇਰ, ਝੰਡਾ ਸਿੰਘ ਜੇਠੂਕੇ, ਦਰਸ਼ਨ ਨਾਹਰ, ਕੁਲਵੰਤ ਸਿੰਘ ਸੇਲਬਰ੍ਹਾ, ਹਰਜਿੰਦਰ ਸਿੰਘ, ਡਾ. ਮੰਗਤ ਰਾਏ, ਹਰਜਿੰਦਰ ਸਿੰਘ, ਮਾਸਟਰ ਰਾਜਿੰਦਰ ਭਦੌੜ, ਸੁਮੀਤ ਅੰਮ੍ਰਿਤਸਰ, ਐਡਵੋਕੇਟ ਸੁਰਿੰਦਰ ਖੀਵਾ, ਗਿਆਨ ਸੈਦਪੁਰੀ, ਸੁਖਵਿੰਦਰ ਸੁੱਚਾ ਤਲਵੰਡੀ ਸਲੇਮ, ਸੁਰਿੰਦਰ ਕੁਮਾਰੀ ਕੋਛੜ, ਤਲਵਿੰਦਰ ਸਿੰਘ ਹੀਰ, ਮਾਸਟਰ ਹਰਜਿੰਦਰ ਸਿੰਘ, ਬਿੱਟਾ ਮਾਲੜੀ, ਨਛੱਤਰ ਮਾਲੜੀ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿਮਸ ਵਿਖੇ ਆਈ.ਪੀ.ਐੱਸ. ਨਾਰਥ ਜ਼ੋਨ 2026 ਦੀ ਹੋਈ 51ਵੀਂ ਸਾਲਾਨਾ ਕਾਨਫਰੰਸ ਅਗਲੀ ਖ਼ਬਰ 3 ਦਿਨਾਂ ਦੇ ਸੰਘਰਸ਼ ਤੋਂ ਬਾਅਦ ਡੇਅਰੀ ਐਸੋਸੀਏਸ਼ਨ ਨੂੰ ਮਿਲੀ ਵੱਡੀ ਕਾਮਯਾਬੀ
Ad Position 24