ਡਾ. ਅਮਰਜੀਤ ਸਿੰਘ ਥਿੰਦ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
ਮਹਿਤਪੁਰ, 1 ਅਕਤੂਬਰ (ਲਖਵਿੰਦਰ ਸਿੰਘ)-ਭਾਜਪਾ ਵਲੋਂ ਪੰਜਾਬ ’ਚ ਚਲਾਈ ਗਈ ਨਸ਼ਾ ਵਿਰੋਧੀ ਯਾਤਰਾ ਦੇ ਅੰਤਿਮ ਪੜਾਅ ਤਹਿਤ ਜਲੰਧਰ ਵਿਚ ਕਰਵਾਈ ਗਈ ਰੈਲੀ ਮੌਕੇ ਡਾ. ਅਮਰਜੀਤ ਸਿੰਘ ਥਿੰਦ ਹਲਕਾ ਇੰਚਾਰਜ ਸ਼ਾਹਕੋਟ ਅਤੇ ਜਨਰਲ ਸਕੱਤਰ, ਓ.
ਮਹਿਤਪੁਰ, 1 ਅਕਤੂਬਰ (ਲਖਵਿੰਦਰ ਸਿੰਘ)-ਭਾਜਪਾ ਵਲੋਂ ਪੰਜਾਬ ’ਚ ਚਲਾਈ ਗਈ ਨਸ਼ਾ ਵਿਰੋਧੀ ਯਾਤਰਾ ਦੇ ਅੰਤਿਮ ਪੜਾਅ ਤਹਿਤ ਜਲੰਧਰ ਵਿਚ ਕਰਵਾਈ ਗਈ ਰੈਲੀ ਮੌਕੇ ਡਾ. ਅਮਰਜੀਤ ਸਿੰਘ ਥਿੰਦ ਹਲਕਾ ਇੰਚਾਰਜ ਸ਼ਾਹਕੋਟ ਅਤੇ ਜਨਰਲ ਸਕੱਤਰ, ਓ.ਬੀ.ਸੀ ਮੋਰਚਾ ਪੰਜਾਬ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਆਦਮਪੁਰ ਹਵਾਈ ਅੱਡੇ ’ਤੇ ਪਹੁੰਚਣ ’ਤੇ ਡਾ. ਥਿੰਦ ਵਲੋਂ ਅਮਿਤ ਸ਼ਾਹ ਦਾ ਸਵਾਗਤ ਕੀਤਾ ਗਿਆ। ਡਾ. ਥਿੰਦ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ, ਕਿਸਾਨੀ, ਕਾਨੂੰਨ-ਵਿਵਸਥਾ, ਉਦਯੋਗ ਅਤੇ ਬੇਰੁਜ਼ਗਾਰੀ ਸਮੇਤ ਕਈ ਅਹਿਮ ਮਸਲੇ ਗ੍ਰਹਿ ਮੰਤਰੀ ਦੇ ਧਿਆਨ ਵਿੱਚ ਲਿਆਂਦੇ ਗਏ। ਡਾ. ਥਿੰਦ ਨੇ ਕਿਹਾ ਕਿ ਪੰਜਾਬ ਦੇ ਲੋਕ ਡਬਲ ਇੰਜਨ ਵਾਲੀ ਸਰਕਾਰ ਦੀ ਉਮੀਦ ਰੱਖਦੇ ਹਨ, ਜਿਸ ਰਾਹੀਂ ਕੇਂਦਰ ਅਤੇ ਸੂਬਾ ਸਰਕਾਰ ਮਿਲ ਕੇ 2027 ਤੋਂ ਬਾਅਦ ਪੰਜਾਬ ਦੇ ਵਿਕਾਸ ਅਤੇ ਤਰੱਕੀ ਨੂੰ ਹੋਰ ਤੇਜ਼ੀ ਦੇ ਸਕਣ। ਡਾ. ਥਿੰਦ ਨੇ ਕਿਹਾ ਕਿ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਕਿਸਾਨੀ, ਉਦਯੋਗ, ਰੁਜ਼ਗਾਰ ਅਤੇ ਕਾਨੂੰਨ - ਵਿਵਸਥਾ ਨਾਲ ਜੁੜੇ ਮੁੱਦਿਆਂ ਦਾ ਹੱਲ ਕਰਨਾ ਸਮੇਂ ਦੀ ਮੁੱਖ ਲੋੜ ਹੈ।