ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ’ਤੇ ਨਿਰਭਰ ਲੋਕਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਸੰਜੀਦਾ ਯਤਨ-ਅਮਰਜੀਤ ਬੈਂਸ
ਜੰਡਿਆਲਾ ਮੰਜਕੀ,ਜਮਸ਼ੇਰ ਖਾਸ 1 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ/ਹਰਵਿੰਦਰ ਕੁਮਾਰ)-ਨਜ਼ਦੀਕੀ ਪਿੰਡ ਦੀਵਾਲੀ ਵਿਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ । ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਡੀ.
ਜੰਡਿਆਲਾ ਮੰਜਕੀ,ਜਮਸ਼ੇਰ ਖਾਸ 1 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ/ਹਰਵਿੰਦਰ ਕੁਮਾਰ)-ਨਜ਼ਦੀਕੀ ਪਿੰਡ ਦੀਵਾਲੀ ਵਿਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ । ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਡੀ.ਸੀ.ਪੀ.ਅਦਿੱਤਿਆ ਵਾਰੀਅਰ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਇੰਚਾਰਜ ਦੁਆਬਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਤਿਨ ਅਗਨੀਹੋਤਰੀ, ਜ਼ਿਲ੍ਹਾ ਪ੍ਰਧਾਨ ਸ਼ੰਕੀ ਭਗਤ ਵਿਸ਼ੇਸ਼ ਤੌਰ ’ਤੇ ਪਹੁੰਚੇ। ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਵਲੋਂ ਸਾਂਝੇ ਤੌਰ ’ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ’ਤੇ ਨਿਰਭਰ ਲੋਕਾਂ ਦੇ ਮੁੜ ਵਸੇਬੇ ਲਈ ਵੀ ਲਗਾਤਾਰ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਡੀ.ਸੀ.ਪੀ. ਅਦਿੱਤਿਆ ਵਾਰੀਅਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਸਰਕਾਰ ਵਲੋ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਆ ਰਹੇ ਹਨ। ਉਹਨਾਂ ਬੱਚਿਆਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਜੇਕਰ ਨਸ਼ਿਆਂ ਸਬੰਧੀ ਕੋਈ ਵੀ ਗਤੀਵਿਧੀ ਉਹਨਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਨਿੱਧੜਕ ਹੋ ਕੇ ਜਾਣਕਾਰੀ ਤੁਰੰਤ ਪੁਲਿਸ਼ ਪ੍ਰਸ਼ਾਸ ਨ ਨੂੰ ਦਿੱਤੀ ਜਾਵੇ। ਨਸ਼ਿਆਂ ਬਾਰੇ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ਮੁਹਿੰਮ ਤਹਿਤ ਨਸ਼ਾ ਸਮੱਗਲਰਾਂ ਵਿਰੁੱਧ ਸ਼ਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ ਸੰਕਲਪ ਹੈ। ਉਨ੍ਹਾਂ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬੱਚਣ ਅਤੇ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ।ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੁਆਬਾ ਇੰਚਾਰਜ ਅਤਿਨ ਅਗਨੀਹੋਤਰੀ ਨੇ ਦੱਸਿਆ ਕਿ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਤੇ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਐਸ.ਪੀ.ਮਾਧਵੀ ਸ਼ਰਮਾ, ਤਹਿਸੀਲਦਾਰ ਅੰਕੁਸ਼, ਸਰਪੰਚ ਸੰਦੀਪ ਕੁਮਾਰ ਵਾਸੂਦੇਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।