ਢਿੱਲੋਂ ਵਲੋਂ ਕਣਕ ਦੀ ਐਮ. ਐਸ. ਪੀ. ਵਿਚ 25 ਰੁਪਏ ਦੇ ਨਿਗੂਣੇ ਵਾਧੇ ਦੀ ਨਿਖੇਧੀ
ਜਲੰਧਰ, 1 ਅਕਤੂਬਰ (ਜਸਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਗੁਰਨੇਕ ਸਿੰਘ ਢਿੱਲੋਂ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੀ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਕੀਤੇ ਗਏ ਕੇਵਲ 25 ਰੁਪਏ ਦੇ ਵਾਧੇ ਦੀ ਨਿਖੇਧੀ ਕਰਦਿਆਂ ਇਸ ਨੂੰ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਲਈ ਲਗਾਤਾਰ ਵਧ ਰਹੀਆਂ ਲਾਗਤਾਂ ਦੇ ਮੁਕਾਬਲੇ ਐਮਐਸਪੀ ਵਿੱਚ ਕੀਤਾ ਗਿਆ ਇਹ ਵਾਧਾ ਬਹੁਤ ਨਿਗੂਣਾ ਹੈ।
ਗ
ਗੁਰਨੇਕ ਸਿੰਘ ਢਿੱਲੋਂ
02-10-2026
ਜਲੰਧਰ, 1 ਅਕਤੂਬਰ (ਜਸਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਗੁਰਨੇਕ ਸਿੰਘ ਢਿੱਲੋਂ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੀ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਕੀਤੇ ਗਏ ਕੇਵਲ 25 ਰੁਪਏ ਦੇ ਵਾਧੇ ਦੀ ਨਿਖੇਧੀ ਕਰਦਿਆਂ ਇਸ ਨੂੰ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਲਈ ਲਗਾਤਾਰ ਵਧ ਰਹੀਆਂ ਲਾਗਤਾਂ ਦੇ ਮੁਕਾਬਲੇ ਐਮਐਸਪੀ ਵਿੱਚ ਕੀਤਾ ਗਿਆ ਇਹ ਵਾਧਾ ਬਹੁਤ ਨਿਗੂਣਾ ਹੈ। ਗੁਰਨੇਕ ਸਿੰਘ ਢਿੱਲੋਂ ਨੇ ਕਿਹਾ ਕਿ ਡੀਜ਼ਲ, ਖਾਦਾਂ, ਕੀਟਨਾਸ਼ਕਾਂ, ਬੀਜਾਂ ਅਤੇ ਖੇਤੀਬਾੜੀ ਮਜ਼ਦੂਰੀ ਦੇ ਖਰਚਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਕਿਸਾਨਾਂ ਦੀ ਲਾਗਤ ਪਹਿਲਾਂ ਨਾਲੋਂ ਕਾਫ਼ੀ ਵਧ ਚੁੱਕੀ ਹੈ। ਅਜਿਹੇ ਹਾਲਾਤ ਵਿੱਚ ਕਣਕ ਦੀ ਐਮਐਸਪੀ ਵਿੱਚ ਸਿਰਫ਼ 25 ਰੁਪਏ ਦਾ ਵਾਧਾ ਕਿਸਾਨਾਂ ਦੀਆਂ ਆਰਥਿਕ ਮੁਸ਼ਕਲਾਂ ਨੂੰ ਦੂਰ ਕਰਨ ਲਈ ਕਾਫ਼ੀ ਨਹੀਂ ਹੈ।