02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਨਕੋਦਰ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਚਲਾਈ

ਨਕੋਦਰ, 1 ਅਕਤੂਬਰ (ਗੁਰਵਿੰਦਰ ਸਿੰਘ)- ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਫ਼ਾਈ, ਕੂੜਾ ਪ੍ਰਬੰਧਨ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ 17 ਸਤੰਬਰ ਤੋਂ 2 ਅਕਤੂਬਰ ਤੱਕ ਪ੍ਰਿੰਸੀਪਲ ਮੈਡਮ ਸ਼ਾਲੂ ਗੁਪਤਾ ਦੀ ਅਗਵਾਈ ਹੇਠ ‘ਸਵੱਛਤਾ ਹੀ ਸੇਵਾ’ ਮੁਹਿੰਮ ਚਲਾਈ ਗਈ। ਸੀ.

Ad Position 21
No active advertisement
ਅਜੀਤ ਡੈਸਕ 02-10-2026
ਨਕੋਦਰ, 1 ਅਕਤੂਬਰ (ਗੁਰਵਿੰਦਰ ਸਿੰਘ)- ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਫ਼ਾਈ, ਕੂੜਾ ਪ੍ਰਬੰਧਨ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ 17 ਸਤੰਬਰ ਤੋਂ 2 ਅਕਤੂਬਰ ਤੱਕ ਪ੍ਰਿੰਸੀਪਲ ਮੈਡਮ ਸ਼ਾਲੂ ਗੁਪਤਾ ਦੀ ਅਗਵਾਈ ਹੇਠ ‘ਸਵੱਛਤਾ ਹੀ ਸੇਵਾ’ ਮੁਹਿੰਮ ਚਲਾਈ ਗਈ। ਸੀ.ਬੀ.ਐੱਸ.ਈ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਸਵੱਛੋਤਸਵ-2026’ ਤਹਿਤ ਕਰਵਾਈਆਂ ਗਈਆਂ ਇਨ੍ਹਾਂ ਗਤੀਵਿਧੀਆਂ ਰਾਹੀਂ ਮਹਾਤਮਾ ਗਾਂਧੀ ਦੇ ਸਵੱਛ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਦਾ ਸੰਦੇਸ਼ ਦਿੱਤਾ ਗਿਆ।ਇਸ ਮੌਕੇ ਹਾਊਸ ਇੰਚਾਰਜ ਵਲੋਂ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਦੌਰਾਨ ‘ਸਵੱਛ ਭਾਰਤ ਦਿਵਸ’ ਸਬੰਧੀ ਜਾਗਰੂਕਤਾ ਭਾਸ਼ਨ ਦਿੱਤਾ ਗਿਆ। ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ‘ਸਵੱਛਤਾ ਸ਼ਪਥ’ ਲੈਂਦਿਆਂ ਕੂੜਾ ਕੂੜੇਦਾਨ ਵਿੱਚ ਪਾਉਣ, ਆਲੇ-ਦੁਆਲੇ ਨੂੰ ਸਾਫ਼ ਰੱਖਣ ਅਤੇ ਸਫ਼ਾਈ ਸਬੰਧੀ ਜਾਗਰੂਕਤਾ ਫੈਲਾਉਣ ਦਾ ਪ੍ਰਣ ਲਿਆ। ਮਿਡਲ ਵਿੰਗ ਵਿੱਚ ਪੋਸਟਰ ਮੇਕਿੰਗ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ, ਜਦਕਿ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਲਈ ਲੇਖ ਲਿਖਣ, ਵਾਦ-ਵਿਵਾਦ ਅਤੇ ਕਾਵਿ-ਉਚਾਰਨ ਮੁਕਾਬਲੇ ਕਰਵਾਏ ਗਏ। ਵਿਗਿਆਨ ਵਿਭਾਗ ਵਲੋਂ ‘ਕੂੜਾ ਪ੍ਰਬੰਧਨ’ ਵਿਸ਼ੇ ’ਤੇ ਗਤੀਵਿਧੀ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਦੇ ਸਹੀ ਨਿਪਟਾਰੇ ਬਾਰੇ ਜਾਣਕਾਰੀ ਦਿੱਤੀ ਗਈ। ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਦੋਸਾਂਝ ਅਤੇ ਪ੍ਰਿੰਸੀਪਲ ਮੈਡਮ ਸ਼ਾਲੂ ਗੁਪਤਾ ਨੇ ਕਿਹਾ ਕਿ “ਸਫ਼ਾਈ ਆਪਣੇ ਆਪ ਤੋਂ ਸ਼ੁਰੂ ਹੁੰਦੀ ਹੈ।” ਉਨ੍ਹਾਂ ਵਿਦਿਆਰਥੀਆਂ ਨੂੰ ਸਾਫ਼-ਸੁਥਰਾ ਸਕੂਲ, ਕਲਾਸਰੂਮ ਅਤੇ ਖੇਡ ਮੈਦਾਨ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਆਦਮਪੁਰ ’ਚ ਝੋਨੇ ਦੀ ਖਰੀਦ ਸ਼ੁਰੂ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਕਬੱਡੀ ਸਰਕਲ ਸਟਾਈਲ ’ਚੋਂ ਮਹਿਤਪੁਰ ਦੀ ਟੀਮ ਜ਼ਿਲ੍ਹੇ ’ਚ ਅੱਵਲ
Ad Position 24