03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਏਸ਼ੀਅਨ ਗੇਮਜ਼ ’ਚ ਹਾਕੀ ਅਧਿਕਾਰੀ ਗੁਰਿੰਦਰ ਸਿੰਘ ਨੂੰ ਵਾਪਸ ਭਾਰਤ ਭੇਜਿਆ

ਜਲੰਧਰ, 2 ਅਕਤੂਬਰ (ਡਾ. ਜਤਿੰਦਰ ਸਾਬੀ)-ਏਸ਼ੀਅਨ ਗੇਮਜ਼ 2026 ਦੌਰਾਨ ਭਾਰਤੀ ਹਾਕੀ ਅੰਪਾਇਰ ਅਤੇ ਤਕਨੀਕੀ ਅਧਿਕਾਰੀ ਗੁਰਿੰਦਰ ਸਿੰਘ ਨੂੰ ਇੱਕ ਮਹਿਲਾ ਹਾਕੀ ਅਧਿਕਾਰੀ ਵਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਭਾਰਤ ਵਾਪਸ ਭੇਜ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 03-10-2026
ਜਲੰਧਰ, 2 ਅਕਤੂਬਰ (ਡਾ. ਜਤਿੰਦਰ ਸਾਬੀ)-ਏਸ਼ੀਅਨ ਗੇਮਜ਼ 2026 ਦੌਰਾਨ ਭਾਰਤੀ ਹਾਕੀ ਅੰਪਾਇਰ ਅਤੇ ਤਕਨੀਕੀ ਅਧਿਕਾਰੀ ਗੁਰਿੰਦਰ ਸਿੰਘ ਨੂੰ ਇੱਕ ਮਹਿਲਾ ਹਾਕੀ ਅਧਿਕਾਰੀ ਵਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਭਾਰਤ ਵਾਪਸ ਭੇਜ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਮਲੇਸ਼ੀਆ ਦੀ ਇੱਕ ਮਹਿਲਾ ਹਾਕੀ ਅਧਿਕਾਰੀ ਨੇ ਉਨ੍ਹਾਂ ਖ਼ਿਲਾਫ਼ ਉਤਪੀੜਨ ਸਬੰਧੀ ਸ਼ਿਕਾਇਤ ਕੀਤੀ ਸੀ।ਗੁਰਿੰਦਰ ਸਿੰਘ ਹਾਕੀ ਅੰਪਾਇਰ ਮੈਨੇਜਰ ਵਜੋਂ ਲੰਬਾ ਤਜਰਬਾ ਰੱਖਦੇ ਹਨ ਅਤੇ ਕਈ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ’ਤੇ ਗੁਰਿੰਦਰ ਸਿੰਘ ਨੇ ਕਿਹਾ ਕਿ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਗਲਤ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਖ਼ਿਲਾਫ਼ ਇੱਕਤਰਫ਼ਾ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਪੂਰੇ ਕਰੀਅਰ ਦੌਰਾਨ ਹਾਕੀ ਦੀ ਬਿਹਤਰੀ ਅਤੇ ਅਧਿਕਾਰੀਆਂ ਨੂੰ ਅੱਗੇ ਵਧਾਉਣ ਲਈ ਕੰਮ ਕੀਤਾ ਹੈ।ਮਾਮਲੇ ਵਿੱਚ ਹੁਣ ਏਸ਼ੀਅਨ ਹਾਕੀ ਫੈਡਰੇਸ਼ਨ ਦੀ ਵਿਸਥਾਰਤ ਰਿਪੋਰਟ ਦੀ ਉਡੀਕ ਹੈ। ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਬਾਰੇ ਫ਼ੈਸਲਾ ਹੋਣ ਦੀ ਉਮੀਦ ਹੈ।
Ad Position 22
No active advertisement
ਪਿਛਲੀ ਖ਼ਬਰ ਕੇ. ਐਮ. ਵੀ. ਕਾਲਜ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ‘ ਸਫ਼ਾਈ ਮਿੱਤਰ ‘ ਸੁਰੱਖਿਆ ਅਤੇ ਸਿਹਤ ਕੈਂਪ ਲਗਾਇਆ
Ad Position 24