03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨੰਗਲ ਅੰਬੀਆਂ ਸਕੂਲ ਵਿਖੇ ਜ਼ੋਨ ਨੰਬਰ-15 (ਲੜਕਿਆਂ) ਦੀ ਅਥਲੈਟਿਕਸ ਮੀਟ ਕਰਵਾਈ

ਸ਼ਾਹਕੋਟ, 2 ਅਕਤੂਬਰ (ਸੁਖਦੀਪ ਸਿੰਘ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ੋਨ ਨੰਬਰ-15 (ਲੜਕਿਆਂ) ਦੀ ਅਥਲੈਟਿਕਸ ਮੀਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅੰਬੀਆਂ (ਬਲਾਕ ਸ਼ਾਹਕੋਟ-2) ਵਿਖੇ ਜ਼ੋਨਲ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਹਰਪ੍ਰੀਤ ਸਿੰਘ ਸੋਂਧੀ ਬਲਾਕ ਨੋਡਲ ਅਫ਼ਸਰ ਸ਼ਾਹਕੋਟ-2, ਸਕੱਤਰ ਨਰਿੰਦਰ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ ਦੀ ਅਗਵਾਈ ਅਤੇ ਕਨਵੀਨਰ-ਕਮ-ਸਕੂਲ ਇੰਚਾਰਜ ਲੈਕਚਰਾਰ ਕੁਲਦੀਪ ਕੌਰ ਦੀ ਦੇਖ-ਰੇਖ ਹੇਠ ਕਰਵਾਈ ਗਈ। ਅਥਲੈਟਿਕਸ ਮੀਟ ਦਾ ਉਦਘਾਟਨ ਸਕੂਲ ਇੰਚਾਰਜ ਲੈਕਚਰਾਰ ਕੁਲਦੀਪ ਕੌਰ ਨੇ ਰਿਬਨ ਕੱਟ ਕੇ ਕੀਤਾ।

Ad Position 21
No active advertisement
ਅਜੀਤ ਡੈਸਕ 03-10-2026
ਸ਼ਾਹਕੋਟ, 2 ਅਕਤੂਬਰ (ਸੁਖਦੀਪ ਸਿੰਘ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ੋਨ ਨੰਬਰ-15 (ਲੜਕਿਆਂ) ਦੀ ਅਥਲੈਟਿਕਸ ਮੀਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅੰਬੀਆਂ (ਬਲਾਕ ਸ਼ਾਹਕੋਟ-2) ਵਿਖੇ ਜ਼ੋਨਲ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਹਰਪ੍ਰੀਤ ਸਿੰਘ ਸੋਂਧੀ ਬਲਾਕ ਨੋਡਲ ਅਫ਼ਸਰ ਸ਼ਾਹਕੋਟ-2, ਸਕੱਤਰ ਨਰਿੰਦਰ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ ਦੀ ਅਗਵਾਈ ਅਤੇ ਕਨਵੀਨਰ-ਕਮ-ਸਕੂਲ ਇੰਚਾਰਜ ਲੈਕਚਰਾਰ ਕੁਲਦੀਪ ਕੌਰ ਦੀ ਦੇਖ-ਰੇਖ ਹੇਠ ਕਰਵਾਈ ਗਈ। ਅਥਲੈਟਿਕਸ ਮੀਟ ਦਾ ਉਦਘਾਟਨ ਸਕੂਲ ਇੰਚਾਰਜ ਲੈਕਚਰਾਰ ਕੁਲਦੀਪ ਕੌਰ ਨੇ ਰਿਬਨ ਕੱਟ ਕੇ ਕੀਤਾ। ਇਸ ਮੌਕੇ ਵੱਖ-ਵੱਖ ਦੌੜਾਂ, ਲੰਬੀ ਛਾਲ, ਉੱਚੀ ਛਾਲ, ਡਿਸਕਸ ਥਰੋ, ਹੈਮਰ ਥਰੋ ਅਤੇ ਸ਼ਾਟਪੁੱਟ ਆਦਿ ਦੇ ਖੇਡ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ’ਚ ਬਲਾਕ ਸ਼ਾਹਕੋਟ-2 ਅਧੀਨ ਪੈਂਦੇ ਸਰਕਾਰੀ ਅਤੇ ਨਿੱਜੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਖਿਡਾਰੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਜ਼ੋਨਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਲੈਕਚਰਾਰ ਨਰਿੰਦਰ ਕੁਮਾਰ ਨੇ ਦੱਸਿਆ ਕਿ ਜੋ ਖਿਡਾਰੀ ਜ਼ੋਨ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕਰਨਗੇ, ਉਹ ਜ਼ੋਨ ਵਲੋਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਭਾਗ ਲੈਣਗੇ। ਉਨ੍ਹਾਂ ਨੰਗਲ ਅੰਬੀਆਂ ਸਕੂਲ ਦੇ ਸਮੂਹ ਸਟਾਫ਼ ਵਲੋਂ ਅਥਲੈਟਿਕਸ ਮੀਟ ਨੂੰ ਸਫ਼ਲ ਬਣਾਉਣ ਲਈ ਦਿੱਤੇ ਵਿਸ਼ੇਸ਼ ਸਹਿਯੋਗ ਲਈ ਧੰਨਵਾਦ ਕੀਤਾ। ਅੰਤ ’ਚ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਖਿਡਾਰੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲੈਕਚਰਾਰ ਹਰਿੰਦ ਰਪਾਲ ਕੌਰ, ਸੁਖਚਰਨ ਕੌਰ, ਜਸਬੀਰ ਕੌਰ, ਕਰਨਜੀਤ ਕੌਰ, ਕੁਲਦੀਪ ਕੌਰ, ਪ੍ਰਤਾਪ ਸਿੰਘ, ਰਵਿੰਦਰ ਸਿੰਘ, ਰਕੇਸ਼ ਕੁਮਾਰ, ਚਰਨਜੀਤ ਸਿੰਘ, ਪਰਵਿੰਦਰ ਕੌਰ, ਆਜ਼ਾਦ ਸਿੰਘ, ਲੈਕਚਰਾਰ ਰਵਿੰਦਰ ਸਿੰਘ, ਰਜਿੰਦਰ ਸਿੰਘ, ਜੋਤੀ, ਰਸ਼ਪਾਲ ਕੌਰ, ਅਮਨਦੀਪ ਸਿੰਘ, ਰਣਦੀਪ ਸਿੰਘ, ਸੁਖਦੀਪ ਸਿੰਘ, ਰਵਿੰਦਰ ਸਿੰਘ, ਸੁਖਦੀਪ ਕੌਰ, ਲਵਪ੍ਰੀਤ ਕੌਰ, ਮਨਜੀਤ ਕੌਰ, ਸੁਮਨ ਲਤਾ, ਕਰਮਜੋਤ ਕੌਰ, ਪਰਵਿੰਦਰ ਕੌਰ, ਮਨਦੀਪ ਸਿੰਘ, ਸੋਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਮਰਜੀਤ ਸਿੰਘ ਹੰਸਪਾਲ ਯੂਥ ਵਿੰਗ ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸਰਕਲ ਭੋਗਪੁਰ ਪ੍ਰਧਾਨ ਨਿਯੁਕਤ-ਚੌਹਾਨ ਅਗਲੀ ਖ਼ਬਰ ‘ ਬੇਗਮਪੁਰੇ ਦਾ ਸੰਕਲਪ’ ਨਗਰ ਕੀਰਤਨ ਦੇ ਫਿਲੌਰ ਪਹੁੰਚਣ ’ਤੇ ਭਰਵਾਂ ਸਵਾਗਤ ਕਰਾਂਗੇ-ਅੰਮ੍ਰਿਤਪਾਲ ਭੌਂਸਲੇ/ਰਾਜ ਕੁਮਾਰ ਸੰ...
Ad Position 24