ਨਵਪ੍ਰਤਾਪ ਸਿੰਘ ਨੇ ਸ਼ੂਟਿੰਗ ਪ੍ਰਤੀਯੋਗਿਤਾ ’ਚ ਜਿੱਤਿਆ ਕਾਂਸੀ ਦਾ ਤਗਮਾ
ਜਲੰਧਰ , 2 ਅਕਤੂਬਰ ( ਡਾ . ਜਤਿੰਦਰ ਸਾਬੀ ) ਖੇਡਾਂ ਵਤਨ ਪੰਜਾਬ ਦੀਆਂ ’ ਦੇ ਤਹਿਤ ਕਰਵਾਈ ਗਈ ਸ਼ੂਟਿੰਗ ਪ੍ਰਤੀਯੋਗਿਤਾ ਵਿੱਚ ਬੀ .
ਜਲੰਧਰ , 2 ਅਕਤੂਬਰ ( ਡਾ . ਜਤਿੰਦਰ ਸਾਬੀ ) ਖੇਡਾਂ ਵਤਨ ਪੰਜਾਬ ਦੀਆਂ ’ ਦੇ ਤਹਿਤ ਕਰਵਾਈ ਗਈ ਸ਼ੂਟਿੰਗ ਪ੍ਰਤੀਯੋਗਿਤਾ ਵਿੱਚ ਬੀ . ਐਸ . ਐਫ . ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨਵਪ੍ਰਤਾਪ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗਾ ਆਪਣੇ ਨਾਂਅ ਕੀਤਾ । ਨਵਪ੍ਰਤਾਪ ਸਿੰਘ ਨੇ ਮੁਕਾਬਲੇ ਦੌਰਾਨ ਸ਼ਾਨਦਾਰ ਖੇਡ ਹੁਨਰ , ਇਕਾਗਰਤਾ ਅਤੇ ਆਤਮਵਿਸ਼ਵਾਸ ਦਾ ਪ੍ਰਦਰਸ਼ਨ ਕਰਦਿਆਂ ਇਹ ਮਾਣਮੱਤੀ ਉਪਲਬਧੀ ਹਾਸਲ ਕੀਤੀ । ਉਸ ਦੀ ਇਸ ਕਾਮਯਾਬੀ ਨਾਲ ਪਰਿਵਾਰਕ ਮੈਂਬਰਾਂ , ਸਕੂਲ ਦੇ ਅਧਿਆਪਕਾਂ , ਕੋਚਾਂ ਅਤੇ ਸਾਥੀ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਹੈ । ਨਵਪ੍ਰਤਾਪ ਸਿੰਘ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਕੋਚ ਰਵੀ ਕੁਮਾਰ , ਕਰਨਲ ਸ਼ਾਰਪ ਸ਼ੂਟਰ , ਅਕੈਡਮੀ ਦੇ ਟ੍ਰੇਨਰਾਂ , ਮਾਤਾ - ਪਿਤਾ ਅਤੇ ਅਧਿਆਪਕਾਂ ਨੂੰ ਦਿੰਦਿਆਂ ਕਿਹਾ ਕਿ ਇਹ ਤਮਗਾ ਉਸ ਨੂੰ ਆਉਣ ਵਾਲੀਆਂ ਪ੍ਰਤੀਯੋਗਿਤਾਵਾਂ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ । ਉਸ ਨੇ ਕਿਹਾ ਕਿ ਉਸ ਦਾ ਟੀਚਾ ਭਵਿੱਖ ਵਿੱਚ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ’ ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਪਰਿਵਾਰ , ਸਕੂਲ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨਾ ਹੈ ।