04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਤਰਕਸ਼ੀਲ ਸੁਸਾਇਟੀ 9 ਨੂੰ ਨਕੋਦਰ ਰੋਸ ਧਰਨੇ ’ਚ ਕਰੇਗੀ ਸ਼ਮੂਲੀਅਤ

ਜਲੰਧਰ 3 ਅਕਤੂਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 04-10-2026
ਜਲੰਧਰ 3 ਅਕਤੂਬਰ (ਐੱਮ. ਐੱਸ. ਲੋਹੀਆ)-ਸ਼ਹੀਦ ਪਾਸ਼ - ਹੰਸ ਰਾਜ ਯਾਦਗਾਰੀ ਟਰੱਸਟ ਅਤੇ ਸਮੂਹ ਜਨਤਕ ਜਥੇਬੰਦੀਆਂ ਵਲੋਂ 9 ਅਕਤੂਬਰ ਨੂੰ ਡੀ.ਐੱਸ.ਪੀ. ਨਕੋਦਰ ਦੇ ਦਫ਼ਤਰ ਸਾਹਮਣੇ ਦਿੱਤੇ ਜਾ ਰਹੇ ਵਿਸ਼ਾਲ ਰੋਸ ਧਰਨੇ ’ਚ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਮਾਸਟਰ ਰਾਜਿੰਦਰ ਭਦੌੜ, ਰਾਜਪਾਲ ਬਠਿੰਡਾ, ਸੁਖਵਿੰਦਰ ਬਾਗਪੁਰ, ਜਸਵਿੰਦਰ ਫਗਵਾੜਾ ਅਤੇ ਸੁਮੀਤ ਅੰਮ੍ਰਿਤਸਰ ਨੇ ਜਾਣਕਾਰੀ ਦਿੱਤੀ ਕਿ ਪਿੱਛਲੇ ਮਹੀਨੇ ਮਜ਼ਦੂਰ ਆਗੂ ਹਰਮੇਸ਼ ਮਾਲੜੀ ਨੂੰ ਪੁਲਿਸ ਦੀ ਹਾਜ਼ਰੀ ’ਚ ਧਮਕੀਆਂ ਦੇਣ, ਜਾਤੀ ਸੂਚਕ ਬੋਲ ਬੋਲਣ ਅਤੇ ਵਲੰਟੀਅਰ ਦਾ ਮੋਬਾਈਲ ਖੋਹਣ ਦੀ ਘਟਨਾ ਦੇ ਵਿਰੋਧ ਅਤੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਇਹ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ’ਚ ਸੁਸਾਇਟੀ ਮੈਂਬਰਾਂ ਨੇ ਸ਼ਾਮਲ ਹੋਣ ਦੇ ਫ਼ੈਸਲਾ ਕੀਤਾ ਹੈ। ਕੁਲਜੀਤ ਡੰਗਰਖੇੜਾ, ਰਾਮ ਸਵਰਨ ਲੱਖੇਵਾਲੀ, ਗੁਰਪ੍ਰੀਤ ਸ਼ਹਿਣਾ, ਜੋਗਿੰਦਰ ਕੁੱਲੇਵਾਲ, ਸੁਰਜੀਤ ਟਿੱਬਾ ਅਤੇ ਮੋਹਨ ਬਡਲਾ ਨੇ ਜਾਣਕਾਰੀ ਦਿੱਤੀ ਕਿ ਕੇਂਦਰ ਸਰਕਾਰ ਵਲੋਂ 2027 ’ਚ ਹੋਣ ਵਾਲੀ ਮਰਦਮਸ਼ੁਮਾਰੀ ਦੇ ਫਾਰਮ ’ਚ ਹੋਰਨਾਂ ਧਰਮਾਂ ਦੇ ਇਲਾਵਾ ਨਾਸਤਿਕ ਲੋਕਾਂ ਲਈ ‘ਕੋਈ ਧਰਮ ਨਹੀਂ’ ਦਾ ਕਾਲਮ ਸ਼ਾਮਲ ਨਹੀਂ ਕੀਤਾ ਗਿਆ (ਜੋ ਕਿ 2011 ਦੀ ਮਰਦਮਸ਼ੁਮਾਰੀ ਵੇਲੇ ਸ਼ਾਮਲ ਸੀ), ਜਿਸ ਲਈ ਤਰਕਸ਼ੀਲ ਸੁਸਾਇਟੀ ਵਲੋਂ 28 ਸਤੰਬਰ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੇ ਜਨਗਣਨਾ ਵਿਭਾਗ ਦੇ ਨਿਰਦੇਸ਼ਕ ਨੂੰ ਲਿਖਤੀ ਪੱਤਰ ਰਾਹੀਂ ਅਜਿਹਾ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਅਜੀਤ ਪਰਦੇਸੀ ਚੰਡੀਗੜ੍ਹ, ਜਸਵੰਤ ਜੀਰਖ ਲੁਧਿਆਣਾ, ਸੁਖਦੇਵ ਫਗਵਾੜਾ, ਮਾਸਟਰ ਜਗਦੀਸ਼ ਰਾਏਪੁਰ ਡਿੱਬਾ ਨਵਾਂ ਸ਼ਹਿਰ, ਪ੍ਰਵੀਨ ਜੰਡਵਾਲਾ ਫਾਜ਼ਿਲਕਾ, ਰਾਮ ਕੁਮਾਰ ਪਟਿਆਲਾ, ਗਿਆਨ ਸਿੰਘ ਬਠਿੰਡਾ ਅਤੇ ਪ੍ਰਿੰ. ਮੇਲਾ ਰਾਮ ਅੰਮ੍ਰਿਤਸਰ ਵਲੋਂ ਵੀ ਆਪਣੇ ਵਿਚਾਰ ਰੱਖੇ ਗਏ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਜੂਡੋ ਲੜਕੀਆਂ ਦੇ 36 ਕਿਲੋ ਭਾਰ ਵਰਗ ਦੇ ਮੁਕਾਬਲੇ ਵਿੱਚੋ ਮੁਸਕਾਨ ਜੇਤੂ ਅਗਲੀ ਖ਼ਬਰ ਨਹਿਰੂ ਗਾਰਡਨ ਸਕੂਲ ਵਿਖੇ ਜੂਡੋ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸ਼ੁਰੂ
Ad Position 24