ਸ਼ਿਵ ਮੰਦਰ ਉਦਾਸੀਨ ਆਸ਼ਰਮ ’ਚ ਭਗਵਾਨ ਵਾਲਮੀਕਿ ਉਤਸਵ ਕਮੇਟੀ ਦੀ ਮੀਟਿੰਗ
ਨੰਬਰਦਾਰ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਤੇ ਰੈਲੀ ਭਲਕੇ
ਜਲੰਧਰ, 3 ਅਕਤੂਬਰ (ਸ਼ਿਵ)-ਸ਼ਿਵ ਮੰਦਰ ਉਦਾਸੀਨ ਆਸ਼ਰਮ, ਕਬੀਰ ਵਿਹਾਰ, ਬਸਤੀ ਬਾਵਾ ਖੇਲ ਵਿਖੇ ਆਸ਼ਰਮ ਦੇ ਸੰਚਾਲਕ ਬਾਬਾ ਰਾਜ ਕਿਸ਼ੋਰ ਵਲੋਂ ਭਗਵਾਨ ਵਾਲਮੀਕਿ ਪ੍ਰਗਟ ਉਤਸਵ ਸੰਬੰਧੀ ਵਿਸ਼ਾਲ ਮੀਟਿੰਗ ਕਰਵਾਈ ਗਈ। ਇਸ ਮੌਕੇ ਭਗਵਾਨ ਵਾਲਮੀਕਿ ਉਤਸਵ ਕਮੇਟੀ ਦੇ ਪੰਜਾਬ ਪ੍ਰਧਾਨ ਅਤੇ ਵਾਲਮੀਕਿ ਵੈੱਲਫੇਅਰ ਟਰੱਸਟ ਸ਼ਕਤੀ ਨਗਰ ਜਲੰਧਰ ਦੇ ਚੇਅਰਮੈਨ ਵਿਪਨ ਸਭਰਵਾਲ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਨ
ਨੰਬਰਦਾਰ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਤੇ ਰੈਲੀ ਭਲਕੇ
04-10-2026
ਜਲੰਧਰ, 3 ਅਕਤੂਬਰ (ਸ਼ਿਵ)-ਸ਼ਿਵ ਮੰਦਰ ਉਦਾਸੀਨ ਆਸ਼ਰਮ, ਕਬੀਰ ਵਿਹਾਰ, ਬਸਤੀ ਬਾਵਾ ਖੇਲ ਵਿਖੇ ਆਸ਼ਰਮ ਦੇ ਸੰਚਾਲਕ ਬਾਬਾ ਰਾਜ ਕਿਸ਼ੋਰ ਵਲੋਂ ਭਗਵਾਨ ਵਾਲਮੀਕਿ ਪ੍ਰਗਟ ਉਤਸਵ ਸੰਬੰਧੀ ਵਿਸ਼ਾਲ ਮੀਟਿੰਗ ਕਰਵਾਈ ਗਈ। ਇਸ ਮੌਕੇ ਭਗਵਾਨ ਵਾਲਮੀਕਿ ਉਤਸਵ ਕਮੇਟੀ ਦੇ ਪੰਜਾਬ ਪ੍ਰਧਾਨ ਅਤੇ ਵਾਲਮੀਕਿ ਵੈੱਲਫੇਅਰ ਟਰੱਸਟ ਸ਼ਕਤੀ ਨਗਰ ਜਲੰਧਰ ਦੇ ਚੇਅਰਮੈਨ ਵਿਪਨ ਸਭਰਵਾਲ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਪਨ ਸਭਰਵਾਲ ਨੇ ਦੱਸਿਆ ਕਿ 15 ਅਕਤੂਬਰ ਨੂੰ ਸਵੇਰੇ 8 ਤੋਂ 10 ਵਜੇ ਤੱਕ ਭਗਵਾਨ ਵਾਲਮੀਕਿ ਆਸ਼ਰਮ ਸ਼ਕਤੀ ਨਗਰ ਵਿਖੇ ਵਾਲਮੀਕਿ ਸਤਿਸੰਗ, ਸਵੇਰੇ 10 ਵਜੇ ਵਿਸ਼ਵ ਸ਼ਾਂਤੀ ਲਈ ਹਵਨ ਯੱਗ ਅਤੇ ਦੁਪਹਿਰ 1 ਵਜੇ ਲੰਗਰ ਲਗਾਇਆ ਜਾਵੇਗਾ। 18 ਅਕਤੂਬਰ ਨੂੰ ਦੁਪਹਿਰ 12 ਵਜੇ ਪ੍ਰਾਚੀਨ ਅਲੀ ਮੁਹੱਲਾ ਸਥਿਤ ਭਗਵਾਨ ਵਾਲਮੀਕਿ ਮੰਦਰ ਤੋਂ ਸੰਤ ਸਮਾਜ ਦੀ ਅਗਵਾਈ ਹੇਠ ਪਾਵਨ ਵਾਲਮੀਕਿ ਤੀਰਥ ਅੰਮ੍ਰਿਤਸਰ ਲਈ ਵਿਸ਼ਾਲ ਬੱਸ ਯਾਤਰਾ ਰਵਾਨਾ ਹੋਵੇਗੀ। ਇਸ ਮੌਕੇ ਜਤਿੰਦਰ ਨਿੱਕਾ, ਮਹਿਲਾ ਵਿੰਗ ਪ੍ਰਧਾਨ ਬਿਆਸ ਦੇਵੀ, ਆਨੰਦ ਬੈਂਸ, ਰਮਨ ਗਿੱਲ, ਚੇਤਨ ਨਾਹਰ, ਗੌਰਵ ਜੀ.ਕੇ., ਅਭੀ ਸਭਰਵਾਲ, ਰਾਹੁਲ ਆਦਿ ਹਾਜ਼ਰ ਸਨ।