ਐੱਮ.ਡੀ. ਦਯਾਨੰਦ ਮਾਡਲ ਸਕੂਲ ਨਕੋਦਰ ਵਲੋਂ ਵਿਦਿਆਰਥੀਆਂ ਲਈ ਵਿੱਦਿਅਕ ਟੂਰ ਅਤੇ ਪਿਕਨਿਕ
ਨਕੋਦਰ, 3 ਅਕਤੂਬਰ (ਤਿਲਕ ਰਾਜ ਸ਼ਰਮਾ)-ਐੱਮ. ਡੀ.
ਨਕੋਦਰ, 3 ਅਕਤੂਬਰ (ਤਿਲਕ ਰਾਜ ਸ਼ਰਮਾ)-ਐੱਮ.ਡੀ. ਦਯਾਨੰਦ ਮਾਡਲ ਸਕੂਲ, ਨਕੋਦਰ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵਿਵਹਾਰਕ ਅਤੇ ਸਮਾਜਿਕ ਗਿਆਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪ੍ਰਿੰਸੀਪਲ ਬਲਜਿੰਦਰ ਸਿੰਘ ਅਤੇ ਚੇਅਰਮੈਨ ਪ੍ਰਮੋਦ ਭਾਰਦਵਾਜ ਦੀ ਸੁਚੱਜੀ ਦੇਖ-ਰੇਖ ਹੇਠ ਇੱਕ ਰੋਜ਼ਾ ਵਿੱਦਿਅਕ ਟੂਰ ਅਤੇ ਪਿਕਨਿਕ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਮਾਤ ਪਹਿਲੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ ਸਕੂਲ ਵਿਖੇ ਹੀ ਪਿਕਨਿਕ ਦਾ ਭਰਪੂਰ ਆਨੰਦ ਮਾਣਿਆ। ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਅਤੇ ਖੇਡਾਂ ਦਾ ਪ੍ਰਬੰਧ ਕੀਤਾ ਗਿਆ, ਜਿਸ ਨਾਲ ਉਨ੍ਹਾਂ ਨੇ ਖੁਸ਼ੀ ਅਤੇ ਉਤਸ਼ਾਹ ਨਾਲ ਦਿਨ ਬਿਤਾਇਆ। ਜਮਾਤ ਛੇਵੀਂ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਖੇ ਪਹੁੰਚ ਕੇ ਵਿਗਿਆਨ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਹਾਸਲ ਕੀਤੀ। ਪ੍ਰਦਰਸ਼ਨੀਆਂ ਅਤੇ ਵਿਗਿਆਨਕ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਵਿਕਸਿਤ ਕਰਨ ਦਾ ਮੌਕਾ ਮਿਲਿਆ। ਇਸੇ ਤਰ੍ਹਾਂ ਜਮਾਤ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਪੰਚਕੂਲਾ ਵਿਖੇ ਚੌਖੀ ਢਾਣੀ ਦਾ ਦੌਰਾ ਕੀਤਾ ਅਤੇ ਰਾਜਸਥਾਨੀ ਲੋਕ-ਸੱਭਿਆਚਾਰ, ਲੋਕ-ਕਲਾਵਾਂ, ਰਵਾਇਤੀ ਪਹਿਰਾਵੇ, ਸੰਗੀਤ ਅਤੇ ਪਕਵਾਨਾਂ ਦਾ ਆਨੰਦ ਮਾਣਿਆ। ਇਸ ਮੌਕੇ ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਕਿਹਾ ਕਿ ਸਿੱਖਿਆ ਸਿਰਫ਼ ਕਲਾਸਰੂਮ ਤੱਕ ਸੀਮਿਤ ਨਹੀਂ ਹੁੰਦੀ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਨੂੰ ਵਿਵਹਾਰਕ, ਸਮਾਜਿਕ ਅਤੇ ਸੱਭਿਆਚਾਰਕ ਗਿਆਨ ਪ੍ਰਦਾਨ ਕਰਨਾ ਵੀ ਬਹੁਤ ਜ਼ਰੂਰੀ ਹੈ।