04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਗਊਸ਼ਾਲਾਵਾਂ ਨੂੰ 61 ਰੁਪਏ ਪ੍ਰਤੀ ਗੋਧਨ ਦੇਣ ਦਾ ਲਾਗੂ ਕੀਤਾ ਜਾਵੇ ਆਦੇਸ਼-ਸਵਾਮੀ ਕ੍ਰਿਸ਼ਨਾਨੰਦ

ਜਲੰਧਰ, 3 ਅਕਤੂਬਰ (ਸ਼ਿਵ)-ਗਊ ਸੇਵਾ ਮਿਸ਼ਨ ਦੇ ਪ੍ਰਧਾਨ ਸਵਾਮੀ ਕ੍ਰਿਸ਼ਨਾਨੰਦ ਨੇ ਪੰਜਾਬ ਦੀਆਂ ਸਰਕਾਰੀ ਅਤੇ ਨਿੱਜੀ ਗਊਸ਼ਾਲਾਵਾਂ ’ਚ ਰਹਿ ਰਹੇ ਗੋਵੰਸ਼ ਦੀ ਸੇਵਾ, ਸੰਭਾਲ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਤੋਂ ਤੁਰੰਤ ਵਿੱਤੀ ਸਹਾਇਤਾ ਜਾਰੀ ਕਰਨ ਦੀ ਮੰਗ ਕੀਤੀ ਹੈ। ਮਿਸ਼ਨ ਵਲੋਂ ਕਿਹਾ ਗਿਆ ਹੈ ਕਿ ਪਸ਼ੂ ਪਾਲਣ ਵਿਭਾਗ ਦੇ ਨੋਟੀਫਿਕੇਸ਼ਨ ਅਨੁਸਾਰ ਹਰੇਕ ਗੋਵੰਸ਼ ਦੇ ਚਾਰੇ ਲਈ ₹61 ਪ੍ਰਤੀ ਦਿਨ ਪ੍ਰਤੀ ਗੋਵੰਸ਼ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ, ਪਰ ਇਹ ਰਾਸ਼ੀ ਅਜੇ ਤੱਕ ਗਊਸ਼ਾਲਾਵਾਂ ਨੂੰ ਨਹੀਂ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 04-10-2026
ਜਲੰਧਰ, 3 ਅਕਤੂਬਰ (ਸ਼ਿਵ)-ਗਊ ਸੇਵਾ ਮਿਸ਼ਨ ਦੇ ਪ੍ਰਧਾਨ ਸਵਾਮੀ ਕ੍ਰਿਸ਼ਨਾਨੰਦ ਨੇ ਪੰਜਾਬ ਦੀਆਂ ਸਰਕਾਰੀ ਅਤੇ ਨਿੱਜੀ ਗਊਸ਼ਾਲਾਵਾਂ ’ਚ ਰਹਿ ਰਹੇ ਗੋਵੰਸ਼ ਦੀ ਸੇਵਾ, ਸੰਭਾਲ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਤੋਂ ਤੁਰੰਤ ਵਿੱਤੀ ਸਹਾਇਤਾ ਜਾਰੀ ਕਰਨ ਦੀ ਮੰਗ ਕੀਤੀ ਹੈ। ਮਿਸ਼ਨ ਵਲੋਂ ਕਿਹਾ ਗਿਆ ਹੈ ਕਿ ਪਸ਼ੂ ਪਾਲਣ ਵਿਭਾਗ ਦੇ ਨੋਟੀਫਿਕੇਸ਼ਨ ਅਨੁਸਾਰ ਹਰੇਕ ਗੋਵੰਸ਼ ਦੇ ਚਾਰੇ ਲਈ ₹61 ਪ੍ਰਤੀ ਦਿਨ ਪ੍ਰਤੀ ਗੋਵੰਸ਼ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ, ਪਰ ਇਹ ਰਾਸ਼ੀ ਅਜੇ ਤੱਕ ਗਊਸ਼ਾਲਾਵਾਂ ਨੂੰ ਨਹੀਂ ਦਿੱਤੀ ਗਈ ਹੈ। ਗਊ ਸੇਵਾ ਮਿਸ਼ਨ ਨਾਲ ਜੁੜੇ ਲੋਕਾਂ ਦੀ ਹਾਜ਼ਰੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਵਾਮੀ ਕਿ੍ਸ਼ਨਾਨੰਦ ਨੇ ਕਿਹਾ ਕਿ ਪੰਜਾਬ ਵਿਚ ਲਗਭਗ 524 ਪ੍ਰਾਈਵੇਟ ਗਊਸ਼ਾਲਾਵਾਂ ਐਨ.ਜੀਓਜ਼, ਟਰੱਸਟਾਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚੱਲ ਰਹੀਆਂ ਹਨ, ਜਦਕਿ ਕਈ ਜ਼ਿਲ੍ਹਿਆਂ ਵਿਚ ਸਰਕਾਰੀ ਗਊਸ਼ਾਲਾਵਾਂ ਵੀ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਅਨੁਦਾਨ ਨਾ ਮਿਲਣ ਕਾਰਨ ਗਊਸ਼ਾਲਾਵਾਂ ਦੀ ਆਰਥਿਕ ਸਥਿਤੀ ਮੁਸ਼ਕਿਲ ਬਣੀ ਹੋਈ ਹੈ। ਗਊਸ਼ਾਲਾਵਾਂ ਦੇ ਪ੍ਰਤੀਨਿਧੀਆਂ ਅਤੇ ਗੋਸੇਵਕਾਂ ਨੇ ਸਰਕਾਰ ਨੂੰ ਭਰੋਸਾ ਦਿਵਾਇਆ ਕਿ ਜੇਕਰ ਲੋੜੀਂਦੀ ਸਹਾਇਤਾ ਮਿਲੇ ਤਾਂ ਸੜਕਾਂ ’ਤੇ ਘੁੰਮ ਰਹੇ ਗੋਵੰਸ਼ ਨੂੰ ਗਊਸ਼ਾਲਾਵਾਂ ਵਿਚ ਸੰਭਾਲ ਲਈ ਰੱਖਿਆ ਜਾਵੇਗਾ। ਇਸ ਤੋਂ ਪਹਿਲਾਂ ਸਵਾਮੀ ਕ੍ਰਿਸ਼ਨਾਨੰਦ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕ੍ਰਿਸ਼ਨ ਕੋਛੜ ਮਿੰਟਾ ਦੇ ਘਰ ਗਏ ਤੇ ਪਰਿਵਾਰ ਨੂੰ ਅਸ਼ੀਰਵਾਦ ਵੀ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਦਲਿਤ ਸਿਆਸਤ ਅੰਦਰ ਪੈਦਾ ਹੋਏ ਖਲਾਅ ਨੂੰ ਪੂਰੇਗੀ ਰਿਪਬਲਿਕਨ ਪਾਰਟੀ ਆਫ ਇੰਡੀਆ-ਯਸ਼ਵੰਤ ਅੰਬੇਡਕਰ ਅਗਲੀ ਖ਼ਬਰ ਸੰਗਤਾਂ ਦੇ ਸਹਿਯੋਗ ਨਾਲ ਸ਼ਿਵਪੁਰੀ ਸ਼ਮਸ਼ਾਨਘਾਟ ਦੀ ਨਵੀਂ ਇਮਾਰਤ ਦਾ ਨਿਰਮਾਣ ਜਾਰੀ- ਦੁੱਗਲ
Ad Position 24