04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਆਸ਼ਾ ਵਰਕਰ ਤੇ ਮਿਡ-ਡੇ-ਮੀਲ ਵਰਕਰ ਯੂਨੀਅਨ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਸ਼ਾਹਕੋਟ, 3 ਅਕਤੂਬਰ (ਨਗਿੰਦਰ ਸਿੰਘ ਬਾਂਸਲ)-ਆਸ਼ਾ ਵਰਕਰ ਤੇ ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਸਰਕਾਰ ਵਲੋਂ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ‘ਆਪ’ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਜੀਤ ਕੌਰ ਸ਼ਾਹਕੋਟ ਤੇ ਹੋਰ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਆਸ਼ਾ ਵਰਕਰਾਂ ਤੇ ਮਿਡ-ਡੇ-ਮੀਲ ਵਰਕਰਾਂ ਦੇ ਨਿਗੂਣੇ ਮਾਣਭੱਤੇ ਨੂੰ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਸੱਤਾ ਸੰਭਾਲਣ ਤੋਂ ਬਾਅਦ ‘ਆਪ’ ਸਰਕਾਰ ਨੇ ਇਨ੍ਹਾਂ ਵਰਕਰਾਂ ਨਾਲ ਕੀਤੇ ਵਾਅਦੇ ਨੂੰ ਪੂਰੀ ਤਰ੍ਹਾਂ ਵਿਸਾਰ ਦਿੱਤਾ।

Ad Position 21
No active advertisement
ਕਿਹਾ, ਸਰਕਾਰ ਨੇ ਵਰਕਰਾਂ ਨਾਲ ਕੀਤੇ ਵਾਅਦੇ ਨੂੰ ਪੂਰੀ ਤਰ੍ਹਾਂ ਵਿਸਾਰਿਆ 04-10-2026
ਸ਼ਾਹਕੋਟ, 3 ਅਕਤੂਬਰ (ਨਗਿੰਦਰ ਸਿੰਘ ਬਾਂਸਲ)-ਆਸ਼ਾ ਵਰਕਰ ਤੇ ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਸਰਕਾਰ ਵਲੋਂ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ‘ਆਪ’ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਜੀਤ ਕੌਰ ਸ਼ਾਹਕੋਟ ਤੇ ਹੋਰ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਆਸ਼ਾ ਵਰਕਰਾਂ ਤੇ ਮਿਡ-ਡੇ-ਮੀਲ ਵਰਕਰਾਂ ਦੇ ਨਿਗੂਣੇ ਮਾਣਭੱਤੇ ਨੂੰ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਸੱਤਾ ਸੰਭਾਲਣ ਤੋਂ ਬਾਅਦ ‘ਆਪ’ ਸਰਕਾਰ ਨੇ ਇਨ੍ਹਾਂ ਵਰਕਰਾਂ ਨਾਲ ਕੀਤੇ ਵਾਅਦੇ ਨੂੰ ਪੂਰੀ ਤਰ੍ਹਾਂ ਵਿਸਾਰ ਦਿੱਤਾ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲ ਬੀਤਣ ’ਤੇ ਵੀ ਆਸ਼ਾ ਵਰਕਰਾਂ ਤੇ ਮਿਡ-ਡੇ-ਮੀਲ ਵਰਕਰਾਂ ਦੇ ਮਾਣ ਭੱਤੇ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਅਤੇ ਮਿਡ-ਡੇ-ਮੀਲ ਵਰਕਰਾਂ ਦਾ ਮਾਣਭੱਤਾ ਦੁੱਗਣਾ ਕੀਤਾ ਜਾਵੇ, ਸੇਵਾ ਮੁਕਤੀ ‘ਤੇ ਪੰਜ ਲੱਖ ਰੁਪਏ ਦੀ ਗਰੈਚੁਵਿਟੀ ਸਮੇਤ ਪ੍ਰਤੀ ਮਹੀਨਾ 9 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇ, ਈ.ਐਸ.ਆਈ. ਤੇ ਈ.ਪੀ.ਐਫ. ਕੱਟ ਕੇ ਇਸ ਦੀਆਂ ਸਹੂਲਤਾਂ ਦਿੱਤੀਆਂ ਜਾਣ ਅਤੇ ਆਸ਼ਾ ਵਰਕਰਾਂ ਤੇ ਮਿਡ-ਡੇ-ਮੀਲ ਵਰਕਰਾਂ ਦਾ 5 ਲੱਖ ਰੁਪਏ ਦਾ ਮੁਫ਼ਤ ਬੀਮਾ ਵੀ ਕੀਤਾ ਜਾਵੇ। ਇਸ ਮੌਕੇ ਜਸਵੀਰ ਕੌਰ ਬਲਾਕ ਪ੍ਰਧਾਨ, ਆਂਚਲ ਬਲਾਕ ਪ੍ਰਧਾਨ ਮਹਿਤਪੁਰ, ਸੁਨੀਤਾ, ਚਰਨਜੀਤ ਕੌਰ, ਨੀਲਮ, ਹਰਜਿੰਦਰ ਕੌਰ ਆਦਿ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਈ ਕਾਲੋਨਾਈਜ਼ਰਾਂ ਤੋਂ ਨਿਗਮ ਦੀ ਠੰਢੇ ਬਸਤੇ ’ਚ ਪਈ 24 ਕਰੋੜ ਤੋਂ ਵੱਧ ਦੀ ਬਕਾਇਆ ਵਸੂਲੀ ਮੁਹਿੰਮ ਅਗਲੀ ਖ਼ਬਰ ਦੋਆਬਾ ਕਾਲਜ ਵਿਖੇ ‘ਉਡਾਣ-ਮਹਿਲਾ ਸਸ਼ਕਤੀਕਰਨ’ ਸੰਬੰਧੀ 2 ਰੋਜ਼ਾ ਪ੍ਰੋਗਰਾਮ
Ad Position 24