05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਆਰ.ਐੱਮ.ਪੀ.ਆਈ. ’ਤੇ ਲਿਬ੍ਰੇਸ਼ਨ ਜ਼ਿਲ੍ਹਾ-ਤਹਿਸੀਲ ਕੇਂਦਰਾਂ ’ਤੇ 7-8 ਨੂੰ ਕਰੇਗੀ ਰੋਸ ਮੁਜ਼ਾਹਰੇ

ਜਲੰਧਰ, 4 ਅਕਤੂਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 05-10-2026
ਜਲੰਧਰ, 4 ਅਕਤੂਬਰ (ਐੱਮ. ਐੱਸ. ਲੋਹੀਆ) - ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਤੇ ਸੀ.ਪੀ.ਆਈ.(ਐੱਮ.ਐੱਲ.) ਲਿਬ੍ਰੇਸ਼ਨ ਵਲੋਂ ਆਉਣ ਵਾਲੀ 7 ਤੇ 8 ਅਕਤੂਬਰ ਨੂੰ ਜ਼ਿਲ੍ਹਾ ਤੇ ਤਹਿਸੀਲ ਕੇਂਦਰਾਂ ‘ਤੇ ਭਰਵੇਂ ਰੋਸ ਮੁਜ਼ਾਹਰੇ ਕੀਤੇ ਜਾਣਗੇ। ਜਾਣਕਾਰੀ ਦਿੰਦੇ ਹੋਏ ਆਰ.ਐੱਮ.ਪੀ.ਆਈ. ਦੇ ਸੂਬਾ ਪ੍ਰਧਾਨ ਰਤਨ ਸਿੰਘ ਰੰਧਾਵਾ, ਸਕੱਤਰ ਪਰਗਟ ਸਿੰਘ ਜਾਮਾਰਾਏ, ਲਿਬ੍ਰੇਸ਼ਨ ਦੇ ਸੂਬਾਈ ਕਾਰਜਕਾਰੀ ਸਕੱਤਰ ਰਾਜਬਿੰਦਰ ਸਿੰਘ ਰਾਣਾ ਅਤੇ ਤੇ ਸੂਬਾ ਸਕੱਤਰੇਤ ਦੇ ਮੈਂਬਰ ਗੁਲਜ਼ਾਰ ਸਿੰਘ ਭੁੰਬਲੀ ਨੇ ਕਿਹਾ ਕਿ ਉਕਤ ਮੁਜ਼ਾਹਰਿਆਂ ਦੌਰਾਨ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਗਿਆਨੇਸ਼ ਕੁਮਾਰ ਦੀ ਬਰਖ਼ਾਸਤਗੀ ’ਤੇ ਉਸ ਨੂੰ ਗ੍ਰਿਫ਼ਤਾਰ ਕਰਕੇ ਫੌਰੀ ਜੇਲ੍ਹ ‘ਚ ਸੁੱਟੇ ਜਾਣ ਦੀ ਜ਼ੋਰਦਾਰ ਮੰਗ ਕੀਤੀ ਜਾਵੇਗੀ। ਦੇਸ਼ ਦੇ ਗਰੀਬਾਂ, ਘੱਟ ਗਿਣਤੀ ਵਸੋਂ, ਦਲਿਤਾਂ-ਔਰਤਾਂ ਤੇ ਹਾਸ਼ੀਆਗਤ ਲੋਕਾਂ ਨੂੰ ਵੋਟ ਦੇ ਹੱਕ ਤੋਂ ਵਾਂਝੇ ਕਰਨ ਦੀ ਆਰ.ਐਸ.ਐਸ. ਤੇ ਭਾਜਪਾ ਦੀ ਚਿਰੋਕਣੀ ਸਾਜ਼ਿਸ਼ ਤਹਿਤ ਕੀਤੀ ਜਾ ਰਹੀ ਵੋਟ ਸੂਚੀਆਂ ਦੀ ‘ਡੂੰਘਾਈ ਨਾਲ ਵਿਸ਼ੇਸ਼ ਸੁਧਾਈ’ (ਐੱਸ.ਆਈ.ਆਰ.) ਪੰਜਾਬ ਸਮੇਤ ਸਾਰੇ ਦੇਸ਼ ‘ਚ ਫੌਰੀ ਬੰਦ ਕੀਤੇ ਜਾਣ ਦੀ ਵੀ ਮੰਗ ਕੀਤੀ ਜਾਵੇਗੀ। ਐਸ.ਆਈ.ਆਰ. ਤਹਿਤ ਕੱਟੀਆਂ 13 ਕਰੋੜ ਤੋਂ ਵੱਧ ਵੋਟਾਂ ਬਹਾਲ ਕੀਤੇ ਜਾਣ, ਐੱਸ.ਆਈ.ਆਰ. ਤੋਂ ਪਿੱਛੋਂ ਹੋਈਆਂ ਸਾਰੀਆਂ ਚੋਣਾਂ ਰੱਦ ਕੀਤੇ ਜਾਣ ਅਤੇ ਅੱਗੇ ਤੋਂ ਈ.ਵੀ.ਐਮ. ਦੀ ਬਜਾਏ ਬੈਲਟ ਪੇਪਰ ਨਾਲ ਵੋਟਾਂ ਪਵਾਉਣ ਲਈ ਵੀ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਜਾਵੇਗੀ। ਆਗੂਆਂ ਨੇ ਪਾਰਟੀ ਕਮੇਟੀਆਂ ਤੇ ਜਨ ਸੰਗਠਨਾਂ ਨੂੰ ਉਕਤ ਰੋਸ ਮੁਜ਼ਾਹਰਿਆਂ ਦੀ ਜ਼ੋਰਦਾਰ ਤਿਆਰੀ ਦਾ ਸੱਦਾ ਦਿੱਤਾ ਅਤੇ ਸਮੂਹ ਪੰਜਾਬੀਆਂ ਨੂੰ ਇਨ੍ਹਾਂ ‘ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਸੰਬੰਧੀ ਸਮਾਗਮ ਅੱਜ ਅਗਲੀ ਖ਼ਬਰ ਲੱਖਾਂ ਰੁਪਏ ਅਦਾ ਕਰਕੇ ਆਪਣੇ ਪਲਾਟ ਲੱਭ ਰਹੇ ਨੇ ਅਲਾਟੀ
Ad Position 24