05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਜਗਤ ਮਾਤਾ ਗੁਜਰੀ ਜੀ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਕਰਤਾਰਪੁਰ, 4 ਅਕਤੂਬਰ (ਜਨਕ ਰਾਜ ਗਿੱਲ)—ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ, ਕਾਰਸੇਵਾ ਸ੍ਰੀ ਖਡੂਰ ਸਾਹਿਬ ਅਤੇ ਜਗਤ ਮਾਤਾ ਗੁਜਰ ਕੌਰ ਜੀ ਸੇਵਾ ਸੁਸਾਇਟੀ ਵੱਲੋਂ ਜਗਤ ਮਾਤਾ ਗੁਜਰੀ ਜੀ ਅਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ 12ਵਾਂ ਸਾਲਾਨਾ ਮਹਾਨ ਗੁਰਮਤਿ ਸਮਾਗਮ ਸਥਾਨਕ ਕਰਤਾਰਪੁਰ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਜਥੇਦਾਰ ਰਣਜੀਤ ਸਿੰਘ ਕਾਹਲੋਂ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਧਾਨ ਜਗਤ ਮਾਤਾ ਗੁਜਰ ਕੌਰ ਜੀ ਸੇਵਾ ਸੁਸਾਇਟੀ ਦੀ ਅਗਵਾਈ ਹੇਠ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 05-10-2026
ਕਰਤਾਰਪੁਰ, 4 ਅਕਤੂਬਰ (ਜਨਕ ਰਾਜ ਗਿੱਲ)—ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ, ਕਾਰਸੇਵਾ ਸ੍ਰੀ ਖਡੂਰ ਸਾਹਿਬ ਅਤੇ ਜਗਤ ਮਾਤਾ ਗੁਜਰ ਕੌਰ ਜੀ ਸੇਵਾ ਸੁਸਾਇਟੀ ਵੱਲੋਂ ਜਗਤ ਮਾਤਾ ਗੁਜਰੀ ਜੀ ਅਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ 12ਵਾਂ ਸਾਲਾਨਾ ਮਹਾਨ ਗੁਰਮਤਿ ਸਮਾਗਮ ਸਥਾਨਕ ਕਰਤਾਰਪੁਰ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਜਥੇਦਾਰ ਰਣਜੀਤ ਸਿੰਘ ਕਾਹਲੋਂ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਧਾਨ ਜਗਤ ਮਾਤਾ ਗੁਜਰ ਕੌਰ ਜੀ ਸੇਵਾ ਸੁਸਾਇਟੀ ਦੀ ਅਗਵਾਈ ਹੇਠ ਕਰਵਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਹੋਏ ਇਸ ਗੁਰਮਤਿ ਸਮਾਗਮ ਦੌਰਾਨ ਵੱਖ-ਵੱਖ ਰਾਗੀ ਅਤੇ ਢਾਡੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ, ਢਾਡੀ ਵਾਰਾਂ ਅਤੇ ਗੁਰ ਇਤਿਹਾਸ ਨਾਲ ਸਬੰਧਤ ਪ੍ਰਸੰਗ ਪੇਸ਼ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਰਾਗੀ ਜਥਿਆਂ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਜਦਕਿ ਢਾਡੀ ਜਥਿਆਂ ਨੇ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਮਹਾਨ ਕੁਰਬਾਨੀਆਂ ਦਾ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ।ਇਸ ਮੌਕੇ ਬੁਲਾਰਿਆਂ ਨੇ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਗਏ ਸੱਚ, ਧਰਮ, ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਕੇਵਲ ਸੁਣਨ ਤੱਕ ਸੀਮਤ ਨਾ ਰੱਖ ਕੇ ਆਪਣੇ ਜੀਵਨ ਵਿੱਚ ਅਮਲੀ ਰੂਪ ਵਿੱਚ ਅਪਣਾਉਣਾ ਹੀ ਗੁਰਮਤਿ ਦਾ ਅਸਲ ਸੰਦੇਸ਼ ਹੈ।ਇਸੇ ਦੌਰਾਨ ਬਾਬਾ ਬਕਾਲਾ ਸਾਹਿਬ ਤੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ:ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਬਰਾਤ ਰੂਪੀ ਨਗਰ ਕੀਰਤਨ ਕਰਤਾਰਪੁਰ ਪਹੁੰਚਿਆ।ਜਿਥੇ ਕਰਤਾਰਪੁਰ ਪਹੁੰਚਣ ’ਤੇ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਭਰਪੂਰ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਰਣਜੀਤ ਸਿੰਘ ਕਾਹਲੋਂ ,ਮੁੱਖ ਸਕੱਤਰ ਜਥੇ: ਕੁਲਵੰਤ ਸਿੰਘ ਮੰਨਣ ਤੋਂ ਇਲਾਵਾ ਬਲਵਿੰਦਰ ਸਿੰਘ ਤਿੰਮੋਵਾਲ, ਗੁਰਨੇਕ ਸਿੰਘ ਢਿੱਲੋਂ, ਪ੍ਰਿੰਸੀਪਲ ਗੁਰਪੀ੍ਰਤ ਸਿੰਘ ਉਪਲ ਮੈਨੇਜਰ ਕਮਲਜੀਤ ਸਿੰਘ ਰਛਪਾਲ ਸਿੰਘ, ਸ਼ਮਸ਼ੇਰ ਸਿੰਘ ਬਲਵਿੰਦਰ ਕੁਮਾਰ, ਸੇਵਾ ਸਿੰਘ, ਹਰਵਿੰਦਰ ਸਿੰਘ ਰਿੰਕੂ, ਜਗਰੂਪ ਸਿੰਘ ਚੋਹਲਾ, ਰਤਨ ਸਿੰਘ, ਅਜੀਤ ਸਿੰਘ ਸਰਾਏ, ਮਨਦੀਪ ਸਿੰਘ ਸਰਾਏ, ਸੁੱਚਾ ਸਿੰਘ ਭੁੱਲਰ, ਜਸਵੀਰ ਸਿੰਘ ਸਮੇਤ ਸੈਕੜਿਆਂ ਦੀ ਗਿਣਤੀ ’ਚ ਸ਼ਹਿਰੀ ਪਤਵੰਤੇ ਸੱਜਣਾਂ ਅਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਕੀਤਾ ਗਿਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜੀ ਪੂਰੇ ਅਦਬ ਤੇ ਖਾਲਸਾਈ ਜੈਕਾਰਿਆਂ ਦੀ ਗੂੰਜ ਨਾਲ ਪੰਡਾਲ ’ਚ ਸੁਸ਼ੋਭਿਤ ਕੀਤਾ। ਇਸ ਮੌਕੇ ਜਥੇਦਾਰ ਰਣਜੀਤ ਸਿੰਘ ਕਾਹਲੋਂ ਵੱਲੋਂ ਸਮਾਗਮ ਵਿੱਚ ਪਹੁੰਚੀਆਂ ਵੱਖ-ਵੱਖ ਸ਼ਖ਼ਸੀਅਤਾਂ, ਰਾਗੀ ਅਤੇ ਢਾਡੀ ਜਥਿਆਂ ਦੇ ਮੈਂਬਰਾਂ ਅਤੇ ਸਹਿਯੋਗੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਜਥੇਦਾਰ ਕਾਹਲੋਂ ਨੇ ਕਿਹਾ ਕਿ ਗੁਰਮਤਿ ਸਮਾਗਮਾਂ ਦਾ ਮੁੱਖ ਮੰਤਵ ਸੰਗਤਾਂ ਅਤੇ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨਾ ਹੈ।ਉਨ੍ਹਾਂ ਕਿਹਾ ਕਿ ਜਗਤ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜੀਵਨ ਤਿਆਗ, ਸਿਦਕ, ਸਬਰ ਅਤੇ ਧਰਮ ਦੀ ਰੱਖਿਆ ਲਈ ਸਮਰਪਣ ਦੀ ਮਹਾਨ ਮਿਸਾਲ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਗੁਰਬਾਣੀ ਨਾਲ ਜੁੜਨ, ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਅਤੇ ਆਪਣੇ ਬੱਚਿਆਂ ਨੂੰ ਵੀ ਸਿੱਖ ਵਿਰਸੇ ਨਾਲ ਜੋੜਨ ਲਈ ਉਪਰਾਲੇ ਕਰਨ।ਸਮਾਗਮ ਦੀ ਸਮਾਪਤੀ ਮੌਕੇ ਸਰਬੱਤ ਦੇ ਭਲੇ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਸਮਾਗਮ ਨੂੰ ਸਫਲ ਬਣਾਉਣ ਵਿੱਚ ਜਗਤ ਮਾਤਾ ਗੁਜਰ ਕੌਰ ਜੀ ਸੇਵਾ ਸੁਸਾਇਟੀ ਦੇ ਸਮੂਹ ਮੈਂਬਰਾਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ। ਇਸ ਮੌਕੇ ਜਥੇਦਾਰ ਰਣਜੀਤ ਸਿੰਘ ਕਾਹਲੋਂ ਵੱਲੋਂ ਸਮਾਗਮ ਵਿੱਚ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਯਾਦਗਾਰੀ ਸਨਮਾਨ ਅਤੇ ਸਿਰੋਪਾਓ ਭੇਟ ਕੀਤੇ ਗਏ। ਇਸ ਤੋਂ ਇਲਾਵਾ ਵਿਆਹ ਪੁਰਬ ਦੀ ਖੁਸ਼ੀ ਸੰਗਤਾਂ ਨਾਲ ਸਾਂਝੀ ਕਰਦਿਆਂ ਵਿਆਹ ਦੀ ਭਾਜੀ ਦੇ ਰੂਪ ਵਿੱਚ ਗੁਰ-ਪ੍ਰਸਾਦ ਵੀ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਭੇਟ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸੁੱਚੀ ਪਿੰਡ ਵਿਖੇ ਬਿਰਦੀ ਜਠੇਰਿਆਂ ਦੀ ਯਾਦ ਵਿੱਚ ਕਰਵਾਏ ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਅਗਲੀ ਖ਼ਬਰ ਪੰਚਾਇਤ ਸਕੱਤਰ ਨੀਰਜ ਕੁਮਾਰ ਦੇ ਮਾਤਾ ਅਵਿਨਾਸ਼ ਕੁਮਾਰੀ ਨੂੰ ਸ਼ਰਧਾਂਜਲੀਆਂ ਭੇਟ
Ad Position 24