05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਨਾਜਾਇਜ਼ ਪਿਸਤੌਲ ਸਮੇਤ ਇੱਕ ਨੌਜਵਾਨ ਕਾਬੂ

ਕਿਸ਼ਨਗੜ੍ਹ, 4 ਅਕਤੂਬਰ (ਹੁਸਨ ਲਾਲ)-ਪੁਲਿਸ ਚੌਂਕੀ ਕਿਸ਼ਨਗੜ੍ਹ ਦੇ ਮੁਲਾਜ਼ਮਾਂ ਨੇ ਇੱਕ ਨੌਜਵਾਨ ਨੂੰ ਨਜਾਇਜ਼ ਅਸਲੇ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਕਿਸ਼ਨਗੜ੍ਹ ਦੇ ਇੰਚਾਰਜ ਏਐੱਸਆਈ ਹਰਦੀਪ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਦਿਹਾਤੀ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਭੈੜੇ ਤੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਉਹਨਾਂ ਦੀ ਪੁਲਿਸ ਪਾਰਟੀ ਵੱਲੋਂ ਵਿਸ਼ੇਸ਼ ਗਸ਼ਤ ਦੌਰਾਨ ਕਿਸ਼ਨਗੜ੍ਹ ਤੋਂ ਕਰਤਾਰਪੁਰ ਰੋਡ ਤੇ ਪੈਂਦੇ ਪਿੰਡ ਨੌਂਗੱਜਾ ਨਜ਼ਦੀਕ ਇੱਕ ਗੋਦਾਮ ਕੋਲੋਂ ਇੱਕ ਨੌਜਵਾਨ ਕਾਬੂ ਕੀਤਾ ਗਿਆ ਜਿਸ ਪਾਸੋਂ ਇੱਕ ਨਜਾਇਜ਼ 32 ਬੋਰ ਦਾ ਪਿਸਤੌਲ ਤੇ ਤਿੰਨ ਜਿੰਦਾ ਰੋਂਦ ਬਰਾਮਦ ਕੀਤੇ ਹਨ।

Ad Position 21
No active advertisement
ਕਿਸ਼ਨਗੜ੍ਹ ਪੁਲਸ ਚੌਂਕੀ ਇੰਚਾਰਜ ਏ.ਐੱਸ.ਆਈ. ਹਰਦੀਪ ਸਿੰਘ ਨਾਜਾਇਜ਼ ਅਸਲ੍ਹੇ ਸਮੇਤ ਫੜ੍ਹੇ ਗਏ ਦੋਸ਼ੀ ਸਬੰਧੀ ਜਾਣਕਾਰੀ ਦਿੰਦੇ ਹੋਏ। ਤਸਵੀਰ - ਹੁਸਨ ਲਾਲ 05-10-2026
ਕਿਸ਼ਨਗੜ੍ਹ, 4 ਅਕਤੂਬਰ (ਹੁਸਨ ਲਾਲ)-ਪੁਲਿਸ ਚੌਂਕੀ ਕਿਸ਼ਨਗੜ੍ਹ ਦੇ ਮੁਲਾਜ਼ਮਾਂ ਨੇ ਇੱਕ ਨੌਜਵਾਨ ਨੂੰ ਨਜਾਇਜ਼ ਅਸਲੇ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਕਿਸ਼ਨਗੜ੍ਹ ਦੇ ਇੰਚਾਰਜ ਏਐੱਸਆਈ ਹਰਦੀਪ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਦਿਹਾਤੀ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਭੈੜੇ ਤੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਉਹਨਾਂ ਦੀ ਪੁਲਿਸ ਪਾਰਟੀ ਵੱਲੋਂ ਵਿਸ਼ੇਸ਼ ਗਸ਼ਤ ਦੌਰਾਨ ਕਿਸ਼ਨਗੜ੍ਹ ਤੋਂ ਕਰਤਾਰਪੁਰ ਰੋਡ ਤੇ ਪੈਂਦੇ ਪਿੰਡ ਨੌਂਗੱਜਾ ਨਜ਼ਦੀਕ ਇੱਕ ਗੋਦਾਮ ਕੋਲੋਂ ਇੱਕ ਨੌਜਵਾਨ ਕਾਬੂ ਕੀਤਾ ਗਿਆ ਜਿਸ ਪਾਸੋਂ ਇੱਕ ਨਜਾਇਜ਼ 32 ਬੋਰ ਦਾ ਪਿਸਤੌਲ ਤੇ ਤਿੰਨ ਜਿੰਦਾ ਰੋਂਦ ਬਰਾਮਦ ਕੀਤੇ ਹਨ। ਫੜੇ ਗਏ ਦੋਸ਼ੀ ਦੀ ਪਹਿਚਾਣ ਸੁਨੀਲ ਕੁਮਾਰ ਉਰਫ ਸਾਗਰ ਪੁੱਤਰ ਰਾਜ ਕੁਮਾਰ ਵਾਸੀ ਕਾਲਾ ਖੇੜਾ ਕਲੋਨੀ ਥਾਣਾ ਕਰਤਾਰਪੁਰ ਵਜੋਂ ਹੋਈ। ਜਿਸ ਦੇ ਖਿਲਾਫ ਅਸਲਾ ਐਕਟ ਤਹਿਤ ਮਾਮਲਾ ਥਾਣਾ ਕਰਤਾਰਪੁਰ’ ਚ ਦਰਜ ਕੀਤਾ ਗਿਆ ਹੈ ਅਤੇ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਏਐੱਸਆਈ ਹਰਦੀਪ ਸਿੰਘ ਨੇ ਦੱਸਿਆ ਕਿ ਫੜੇ ਗਏ ਦੋਸ਼ੀ ਖਿਲਾਫ ਪਹਿਲਾਂ ਵੀ ਲੜਾਈ ਝਗੜੇ ਅਤੇ ਨਜਾਇਜ਼ ਅਸਲੇ ਦੇ ਮੁਕੱਦਮੇ ਦਰਜ ਹਨ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਛੱਡੋ-ਕੋਹੜ ਵੱਢੋ ਦੇ ਨਾਅਰੇ ਹੇਠ ਵਾਰਿਸ ਪੰਜਾਬ ਦੇ ਸੁਖਵਿੰਦਰ ਸਿੰਘ ਸਾਬੂਵਾਲ ਦੀ ਅਗਵਾਈ ’ਚ ਮਹਿਤਪੁਰ ਵਿਖੇ ਕੱਢਿਆ... ਅਗਲੀ ਖ਼ਬਰ ਪੁਲਿਸ ਕਮਿਸ਼ਨਰ ਜਲੰਧਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜੰਡਿਆਲਾ ਵਿੱਚ ਦੋ ਜਗ੍ਹਾ ਰੇਡ, ਇੱਕ ਕਾਬੂ
Ad Position 24