06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਟੇਸ਼ਨ ਸਾਹਮਣੇ ਵਾਲੀ ਰੋਡ, ਮਾਈ ਹੀਰਾਂ ਗੇਟ, ਖਿੰਗਰਾਂ ਗੇਟ ਰੋਡ ’ਤੇ ਲੱਗਦੇ ਜਾਮ ਨਾਲ ਟ੍ਰੈਫਿਕ ਸਮੱਸਿਆ ਵਧੀ

ਜਲੰਧਰ, 5 ਅਕਤੂਬਰ (ਸ਼ਿਵ)-ਸ਼ਹਿਰ ਦੀਆਂ ਕਈ ਮੁੱਖ ਸੜਕਾਂ, ਚੌਕਾਂ ਅਤੇ ਰਸਤੇ ਦੇ ਕਿਨਾਰਿਆਂ ’ਤੇ ਲੰਬੇ ਸਮੇਂ ਤੱਕ ਖੜ੍ਹੀਆਂ ਰਹਿਣ ਵਾਲੀਆਂ ਗੱਡੀਆਂ ਅਤੇ ਈ-ਰਿਕਸ਼ਿਆਂ ਕਾਰਨ ਟ੍ਰੈਫਿਕ ਦੀ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਕਈ ਥਾਵਾਂ ’ਤੇ ਸੜਕਾਂ ਦੀ ਚੌੜਾਈ ਪਹਿਲਾਂ ਹੀ ਸੀਮਤ ਹੋਣ ਕਾਰਨ ਦੋਵੇਂ ਪਾਸਿਆਂ ਤੋਂ ਆਉਣ ਵਾਲੇ ਵਾਹਨਾਂ ਨੂੰ ਲੰਘਣ ਲਈ ਕਾਫ਼ੀ ਜਗ੍ਹਾ ਨਹੀਂ ਮਿਲਦੀ, ਜਿਸ ਕਾਰਨ ਅਕਸਰ ਜਾਮ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ।

Ad Position 21
No active advertisement
ਸਟੇਸ਼ਨ ਦੇ ਸਾਹਮਣੇ ਵਾਲੀ ਮੰਡੀ ਨੂੰ ਜਾਂਦੀ ਸੜਕ ’ਤੇ ਜਾਮ ’ਚ ਫਸੀਆਂ ਗੱਡੀਆਂ। ਤਸਵੀਰ. ਮੁਨੀਸ਼ 06-10-2026
ਜਲੰਧਰ, 5 ਅਕਤੂਬਰ (ਸ਼ਿਵ)-ਸ਼ਹਿਰ ਦੀਆਂ ਕਈ ਮੁੱਖ ਸੜਕਾਂ, ਚੌਕਾਂ ਅਤੇ ਰਸਤੇ ਦੇ ਕਿਨਾਰਿਆਂ ’ਤੇ ਲੰਬੇ ਸਮੇਂ ਤੱਕ ਖੜ੍ਹੀਆਂ ਰਹਿਣ ਵਾਲੀਆਂ ਗੱਡੀਆਂ ਅਤੇ ਈ-ਰਿਕਸ਼ਿਆਂ ਕਾਰਨ ਟ੍ਰੈਫਿਕ ਦੀ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਕਈ ਥਾਵਾਂ ’ਤੇ ਸੜਕਾਂ ਦੀ ਚੌੜਾਈ ਪਹਿਲਾਂ ਹੀ ਸੀਮਤ ਹੋਣ ਕਾਰਨ ਦੋਵੇਂ ਪਾਸਿਆਂ ਤੋਂ ਆਉਣ ਵਾਲੇ ਵਾਹਨਾਂ ਨੂੰ ਲੰਘਣ ਲਈ ਕਾਫ਼ੀ ਜਗ੍ਹਾ ਨਹੀਂ ਮਿਲਦੀ, ਜਿਸ ਕਾਰਨ ਅਕਸਰ ਜਾਮ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ। ਇਸ ਕਾਰਨ ਵਾਹਨ ਚਾਲਕਾਂ ਦੇ ਨਾਲ-ਨਾਲ ਪੈਦਲ ਲੋਕਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਸਾਹਮਣੇ ਮੰਡੀ ਰੋਡ ਤੋਂ ਲੈ ਕੇ ਨਗਰ ਨਿਗਮ ਜ਼ੋਨ ਚੌਕ ਤੱਕ ਕਈ ਵਾਰ ਟ੍ਰੈਫਿਕ ਦਾ ਦਬਾਅ ਕਾਫ਼ੀ ਵਧ ਜਾਂਦਾ ਹੈ। ਇਸ ਸੜਕ ਦੇ ਦੋਵੇਂ ਪਾਸਿਆਂ ’ਤੇ ਵਾਹਨਾਂ ਦੇ ਖੜ੍ਹੇ ਹੋਣ ਕਾਰਨ ਸੜਕ ਦੀ ਵਰਤੋਂਯੋਗ ਚੌੜਾਈ ਘੱਟ ਜਾਂਦੀ ਹੈ। ਭਾਵੇਂ ਇਸ ਸੜਕ ’ਤੇ ਵਨ-ਵੇਅ ਟ੍ਰੈਫਿਕ ਵਿਵਸਥਾ ਲਾਗੂ ਹੈ, ਪਰ ਇਸ ਦੇ ਬਾਵਜੂਦ ਕਈ ਵਾਰ ਦੋਵੇਂ ਪਾਸਿਆਂ ਤੋਂ ਵਾਹਨਾਂ ਦੀ ਆਵਾਜਾਈ ਅਤੇ ਸੜਕ ਦੇ ਕਿਨਾਰਿਆਂ ’ਤੇ ਖੜ੍ਹੀਆਂ ਗੱਡੀਆਂ ਕਾਰਨ ਜਾਮ ਦੀ ਸਥਿਤੀ ਬਣ ਜਾਂਦੀ ਹੈ। ਇਸੇ ਤਰ੍ਹਾਂ ਪੰਜ ਪੀਰ ਵਾਲੀ ਸੜਕ ’ਤੇ ਵੀ ਸਮੇਂ-ਸਮੇਂ ’ਤੇ ਟ੍ਰੈਫਿਕ ਦੀ ਰਫ਼ਤਾਰ ਹੌਲੀ ਹੋਣ ਅਤੇ ਜਾਮ ਵਰਗੀ ਸਥਿਤੀ ਬਣਨ ਦੀ ਸਮੱਸਿਆ ਸਾਹਮਣੇ ਆਉਂਦੀ ਹੈ। ਦੂਜੇ ਪਾਸੇ ਮਾਈ ਹੀਰਾ ਗੇਟ, ਕੁਆਲਿਟੀ ਚੌਕ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਸੜਕਾਂ ਦੇ ਕਿਨਾਰਿਆਂ ’ਤੇ ਈ-ਰਿਕਸ਼ਿਆਂ ਦੀ ਵੱਡੀ ਗਿਣਤੀ ਵਿੱਚ ਮੌਜੂਦਗੀ ਵੀ ਟ੍ਰੈਫਿਕ ਲਈ ਚੁਣੌਤੀ ਬਣ ਰਹੀ ਹੈ। ਕਈ ਵਾਰ ਈ-ਰਿਕਸ਼ਾ ਚਾਲਕ ਸੜਕ ਦੇ ਕਿਨਾਰੇ ਜਾਂ ਚੌਕ ਦੇ ਨੇੜੇ ਹੀ ਵਾਹਨ ਖੜ੍ਹੇ ਕਰਕੇ ਸਵਾਰੀਆਂ ਦੀ ਉਡੀਕ ਕਰਦੇ ਹਨ, ਜਿਸ ਕਾਰਨ ਪਹਿਲਾਂ ਤੋਂ ਹੀ ਭੀੜ ਵਾਲੀ ਸੜਕ ’ਤੇ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਸਿਰਫ਼ ਟ੍ਰੈਫਿਕ ਜਾਮ ਵਾਲੇ ਸਮੇਂ ਦੌਰਾਨ ਵਾਹਨਾਂ ਨੂੰ ਹਟਾਉਣਾ ਹੀ ਕਾਫ਼ੀ ਨਹੀਂ ਹੈ, ਸਗੋਂ ਸੜਕਾਂ ’ਤੇ ਲੰਬੇ ਸਮੇਂ ਤੱਕ ਵਾਹਨ ਖੜ੍ਹੇ ਕਰਨ ਵਾਲਿਆਂ ਖ਼ਿਲਾਫ਼ ਵੀ ਨਿਯਮਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਜਿੱਥੇ ਸੜਕਾਂ ਦੇ ਕਿਨਾਰਿਆਂ ’ਤੇ ਨਾਜਾਇਜ਼ ਕਬਜ਼ੇ ਜਾਂ ਗੈਰ-ਜ਼ਰੂਰੀ ਤੌਰ ’ਤੇ ਵਾਹਨਾਂ ਦੀ ਪਾਰਕਿੰਗ ਹੋ ਰਹੀ ਹੈ, ਉੱਥੇ ਵੀ ਟ੍ਰੈਫਿਕ ਪੁਲਿਸ ਅਤੇ ਨਗਰ ਨਿਗਮ ਵਲੋਂ ਸਾਂਝੀ ਮੁਹਿੰਮ ਚਲਾਉਣ ਦੀ ਲੋੜ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸੜਕਾਂ ਦੇ ਕਿਨਾਰਿਆਂ ਤੋਂ ਕਬਜ਼ੇ ਹਟਾਉਣ ਦੇ ਨਾਲ-ਨਾਲ ਨੋ-ਪਾਰਕਿੰਗ ਵਾਲੀਆਂ ਥਾਵਾਂ ’ਤੇ ਸਖ਼ਤੀ ਨਾਲ ਨਿਯਮ ਲਾਗੂ ਕੀਤੇ ਜਾਣ, ਤਾਂ ਟਰੈਫਿਕ ਦੀ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਘੱਟ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਈ-ਰਿਕਸ਼ਿਆਂ ਲਈ ਨਿਰਧਾਰਤ ਸਟੈਂਡ ਜਾਂ ਪਿਕ-ਐਂਡ-ਡਰਾਪ ਪੁਆਇੰਟ ਬਣਾਉਣ ਨਾਲ ਵੀ ਮੁੱਖ ਸੜਕਾਂ ’ਤੇ ਬੇਤਰਤੀਬ ਖੜ੍ਹੇ ਹੋਣ ਵਾਲੇ ਈ-ਰਿਕਸ਼ਿਆਂ ਦੀ ਸਮੱਸਿਆ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਸਭ ਤੋਂ ਵੱਧ ਚਿੰਤਾ ਵਾਲੀ ਗੱਲ ਇਹ ਹੈ ਕਿ ਕਈ ਵਾਰ ਲੱਗਣ ਵਾਲੇ ਜਾਮ ’ਚ ਐਂਬੂਲੈਂਸਾਂ, ਸਕੂਲੀ ਬੱਸਾਂ ਅਤੇ ਹੋਰ ਐਮਰਜੈਂਸੀ ਵਾਹਨ ਵੀ ਫਸ ਜਾਂਦੇ ਹਨ। ਸ਼ਹਿਰ ਵਾਸੀਆਂ ਨੇ ਮੰਗ ਕੀਤੀ ਹੈ ਕਿ ਟਰੈਫਿਕ ਪੁਲਿਸ ਅਤੇ ਨਗਰ ਨਿਗਮ ਵਲੋਂ ਸ਼ਹਿਰ ਦੀਆਂ ਅਜਿਹੀਆਂ ਸਾਰੀਆਂ ਮੁੱਖ ਸੜਕਾਂ ਅਤੇ ਚੌਕਾਂ ਦੀ ਪਛਾਣ ਕਰਕੇ ਵਿਸ਼ੇਸ਼ ਟ੍ਰੈਫਿਕ ਪਲਾਨ ਤਿਆਰ ਕੀਤਾ ਜਾਵੇ। ਇਸ ਦੇ ਨਾਲ ਹੀ ਸੜਕਾਂ ਦੇ ਕਿਨਾਰਿਆਂ ’ਤੇ ਬੇਤਰਤੀਬ ਪਾਰਕਿੰਗ, ਕਬਜ਼ਿਆਂ ਅਤੇ ਈ-ਰਿਕਸ਼ਿਆਂ ਦੀ ਗੈਰ-ਨਿਰਧਾਰਤ ਥਾਵਾਂ ’ਤੇ ਖੜ੍ਹਨ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ, ਤਾਂ ਜੋ ਆਮ ਲੋਕਾਂ ਨੂੰ ਰੋਜ਼ਾਨਾ ਲੱਗਣ ਵਾਲੇ ਜਾਮ ਤੋਂ ਰਾਹਤ ਮਿਲ ਸਕੇ ਅਤੇ ਸ਼ਹਿਰ ਦਾ ਟਰੈਫਿਕ ਸਿਸਟਮ ਹੋਰ ਸੁਚਾਰੂ ਬਣਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਮੈਰਿਜ ਪੈਲੇਸਾਂ, ਪਬਲਿਕ ਲੋਕੇਸ਼ਨਾਂ ਤੇ ਧਾਰਮਿਕ ਸਥਾਨਾਂ ’ਤੇ ਲਾਊਡ ਸਪੀਕਰ ਦੀ ਆਵਾਜ਼ 10 ਡੈਸੀਬਲ ਤੋਂ ਘੱਟ ਰੱਖਣ ਦੇ ਹੁਕਮ ਅਗਲੀ ਖ਼ਬਰ ਗੁਰਦੁਆਰਾ ਅਰਬਨ ਅਸਟੇਟ-1 ਵਿਖੇ ਅਕਾਲ
Ad Position 24