06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਖਹਿਰਾ ਖ਼ਿਲਾਫ਼ ਐੱਫ.ਆਈ.ਆਰ. ’ਤੇ ਲਾਡੀ ਨੇ ਚੁੱਕੇ ਸਵਾਲ

ਜਲੰਧਰ, 5 ਅਕਤੂਬਰ (ਸਟਾਫ ਰਿਪੋਰਟਰ)-ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਸੋਸ਼ਲ ਮੀਡੀਆ ’ਤੇ ਕੀਤੀਆਂ ਪੋਸਟਾਂ ਦੇ ਮਾਮਲੇ ’ਚ ਦਰਜ ਐੱਫ. ਆਈ.

Ad Position 21
No active advertisement
ਰਵਿੰਦਰ ਸਿੰਘ ਲਾਡੀ 06-10-2026
ਜਲੰਧਰ, 5 ਅਕਤੂਬਰ (ਸਟਾਫ ਰਿਪੋਰਟਰ)-ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਸੋਸ਼ਲ ਮੀਡੀਆ ’ਤੇ ਕੀਤੀਆਂ ਪੋਸਟਾਂ ਦੇ ਮਾਮਲੇ ’ਚ ਦਰਜ ਐੱਫ.ਆਈ.ਆਰ. ’ਤੇ ਸੀਨੀਅਰ ਕਾਂਗਰਸੀ ਆਗੂ ਰਵਿੰਦਰ ਸਿੰਘ ਲਾਡੀ ਨੇ ਸਵਾਲ ਚੁੱਕਦਿਆਂ ਇਸ ਮਾਮਲੇ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ ਹੈ। ਲਾਡੀ ਨੇ ਕਿਹਾ ਕਿ ਇਹ ਮਾਮਲਾ ਸਿਆਸੀ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਅਤੇ ਸਰਕਾਰੀ ਸੰਸਥਾਵਾਂ ਦੀ ਨਿਰਪੱਖ ਵਰਤੋਂ ਨਾਲ ਜੁੜੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਕਾਨੂੰਨ, ਸਬੂਤਾਂ ਅਤੇ ਨਿਰਪੱਖ ਕਾਨੂੰਨੀ ਪ੍ਰਕਿਰਿਆ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ। ਅਪਰਾਧਿਕ ਕਾਨੂੰਨ ਦੀ ਵਰਤੋਂ ਸਿਆਸੀ ਮਤਭੇਦਾਂ ਨੂੰ ਦਬਾਉਣ ਜਾਂ ਚੁਣੇ ਹੋਏ ਨੁਮਾਇੰਦਿਆਂ ਅਤੇ ਆਮ ਲੋਕਾਂ ਨੂੰ ਸਰਕਾਰ ਤੋਂ ਸਵਾਲ ਪੁੱਛਣ ਤੋਂ ਰੋਕਣ ਲਈ ਨਹੀਂ ਹੋਣੀ ਚਾਹੀਦੀ। ਲਾਡੀ ਨੇ ਕਿਹਾ ਕਿ ਆਲੋਚਨਾ ਨੂੰ ਦੁਸ਼ਮਣੀ ਸਮਝਣਾ ਲੋਕਤੰਤਰ ਨੂੰ ਕਮਜ਼ੋਰ ਕਰਦਾ ਹੈ। ਸਰਕਾਰਾਂ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਚੁਣੀਆਂ ਜਾਂਦੀਆਂ ਹਨ, ਨਾ ਕਿ ਲੋਕਾਂ ਦੀ ਆਵਾਜ਼ ਦਬਾਉਣ ਲਈ। ਲਾਡੀ ਨੇ ਮੰਗ ਕੀਤੀ ਕਿ ਖਹਿਰਾ ਖ਼ਿਲਾਫ਼ ਦਰਜ ਮਾਮਲੇ ਦੀ ਪੂਰੀ ਤਰ੍ਹਾਂ ਨਿਰਪੱਖ ਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਅਤੇ ਜਾਂਚ ਵਿਚ ਕਿਸੇ ਵੀ ਤਰ੍ਹਾਂ ਦਾ ਸਿਆਸੀ ਦਖ਼ਲ ਨਾ ਹੋਵੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕਪੁਰਾ ਰੇਲਵੇ ਫਾਟਕ ’ਤੇ ਲੱਗਦੇ ਜਾਮ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਹਰਵਿੰਦਰ ਸਿੰਘ ਮਾਹਲ ਜ਼ਿਲ੍ਹਾ ਮੀਤ ਪ੍ਰਧਾਨ ਦੇ ਅਹੁਦੇ ਤੋਂ ਫਾਰਗ- ਮਨਦੀਪ ਸਿੰਘ
Ad Position 24