ਅੰਬੇਡਕਰ ਮਿਸ਼ਨ ਸੁਸਾਇਟੀ 14 ਨੂੰ ਕਰਾਏਗੀ ਸਕੂਲੀ ਵਿਦਿਆਰਥੀਆਂ ਦੇ ਭਾਸ਼ਨ, ਗੀਤ, ਕਵਿਤਾ ਮੁਕਾਬਲੇ
ਜਲੰਧਰ, 5 ਅਕਤੂਬਰ (ਸ਼ਿਵ)- ਕਮਿਸ਼ਨਰ ਨਗਰ ਨਿਗਮ ਜਲੰਧਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਨਗਰ ਨਿਗਮ ਦੇ ਅਧਿਕਾਰੀਆਂ ਨਾਲ 24 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਜੀ ਨੇ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸ਼ੋਭਾ ਯਾਤਰਾ ਦੇ ਰੂਟ ਦੀ ਪੂਰੀ ਸਫਾਈ, ਸੜਕਾਂ ਦਾ ਪੈਚ ਵਰਕ ਅਤੇ ਹੋਰ ਲੋੜੀਂਦੇ ਕੰਮ ਸ਼ੋਭਾ ਯਾਤਰਾ ਤੋਂ ਪਹਿਲਾਂ ਹਰ ਹਾਲਤ ਵਿਚ ਮੁਕੰਮਲ ਕੀਤੇ ਜਾਣ।
ਜਲੰਧਰ, 5 ਅਕਤੂਬਰ (ਸ਼ਿਵ)- ਕਮਿਸ਼ਨਰ ਨਗਰ ਨਿਗਮ ਜਲੰਧਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਨਗਰ ਨਿਗਮ ਦੇ ਅਧਿਕਾਰੀਆਂ ਨਾਲ 24 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਜੀ ਨੇ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸ਼ੋਭਾ ਯਾਤਰਾ ਦੇ ਰੂਟ ਦੀ ਪੂਰੀ ਸਫਾਈ, ਸੜਕਾਂ ਦਾ ਪੈਚ ਵਰਕ ਅਤੇ ਹੋਰ ਲੋੜੀਂਦੇ ਕੰਮ ਸ਼ੋਭਾ ਯਾਤਰਾ ਤੋਂ ਪਹਿਲਾਂ ਹਰ ਹਾਲਤ ਵਿਚ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਾਰੇ ਕੰਮਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਨਿਰਧਾਰਤ ਸਮੇਂ ਅੰਦਰ ਕੰਮ ਮੁਕੰਮਲ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਦੇ ਰੂਟ ’ਤੇ ਸਫਾਈ ਵਿਵਸਥਾ, ਸੜਕਾਂ ਦੀ ਮੁਰੰਮਤ ਅਤੇ ਹੋਰ ਨਾਗਰਿਕ ਸਹੂਲਤਾਂ ਨੂੰ ਯਕੀਨੀ ਬਣਾਉਣ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸੰਯੁਕਤ ਕਮਿਸ਼ਨਰ ਡਾ. ਮਨਦੀਪ ਕੌਰ, ਡਾ. ਸੁਮਨਦੀਪ ਕੌਰ, ਸਹਾਇਕ ਕਮਿਸ਼ਨਰ ਰਾਜੇਸ਼ ਖੋਖਰ, ਨਿਗਰਾਨ ਇੰਜੀਨੀਅਰ ਜਸਪਾਲ, ਮਨਜੀਤ ਸਿੰਘ ਜੌਹਲ, ਨਿਗਰਾਨ ਇੰਜੀਨੀਅਰ, ਹੈਲਥ ਅਫਸਰ ਡਾ. ਕ੍ਰਿਸ਼ਨ, ਚੀਫ਼ ਸੈਨੇਟਰੀ ਇੰਸਪੈਕਟਰ ਸੋਨੀ ਗਿੱਲ ਸਮੇਤ ਨਗਰ ਨਿਗਮ ਦੇ ਹੋਰ ਅਧਿਕਾਰੀ ਮੌਜੂਦ ਸਨ।