05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਝੋਨੇ ਦੀ ਸਰਕਾਰੀ ਰੇਟ ’ਤੇ ਖ਼ਰੀਦ ਯਕੀਨੀ ਬਣਾਉਣ ਦੀ ਮੰਗ

ਜਲੰਧਰ, 5 ਅਕਤੂਬਰ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜਲੰਧਰ ਨੇ ਪੰਜਾਬ ਸਰਕਾਰ ਤੋਂ ਮੰਡੀਆਂ ’ਚ ਪਹੁੰਚ ਰਹੇ 7301 ਅਤੇ 7501 ਕਿਸਮ ਦੇ ਝੋਨੇ ਦੀ ਸਰਕਾਰੀ ਨਿਰਧਾਰਤ ਕੀਮਤ ’ਤੇ ਖਰੀਦ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ । ਇਸ ਸੰਬੰਧੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਇਕ ਮੰਗ ਪੱਤਰ ਵੀ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ।

Ad Position 21
No active advertisement
ਅਜੀਤ ਡੈਸਕ 06-10-2026
ਜਲੰਧਰ, 5 ਅਕਤੂਬਰ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜਲੰਧਰ ਨੇ ਪੰਜਾਬ ਸਰਕਾਰ ਤੋਂ ਮੰਡੀਆਂ ’ਚ ਪਹੁੰਚ ਰਹੇ 7301 ਅਤੇ 7501 ਕਿਸਮ ਦੇ ਝੋਨੇ ਦੀ ਸਰਕਾਰੀ ਨਿਰਧਾਰਤ ਕੀਮਤ ’ਤੇ ਖਰੀਦ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ । ਇਸ ਸੰਬੰਧੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਇਕ ਮੰਗ ਪੱਤਰ ਵੀ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੈੱਸ ਸਕੱਤਰ ਪਰਮਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 7301 ਅਤੇ 7501 ਕਿਸਮ ਦੇ ਝੋਨੇ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ । ਕਿਸਾਨਾਂ ਨੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਕਿਸਮਾਂ ਦੀ ਬਿਜਾਈ ਕੀਤੀ ਹੈ ਤੇ ਇਹ ਝੋਨਾ ਕਰੀਬ 90 ਦਿਨਾਂ ਵਿੱਚ ਪੱਕ ਜਾਂਦਾ ਹੈ, ਜਿਸ ਨਾਲ ਪਾਣੀ ਦੀ ਵੀ ਕਾਫੀ ਬੱਚਤ ਹੁੰਦੀ ਹੈ । ਪਰ ਹੁਣ ਜਦੋਂ ਇਹ ਝੋਨਾ ਪੱਕ ਕੇ ਮੰਡੀਆਂ ਵਿੱਚ ਪਹੁੰਚਿਆ ਹੈ ਤਾਂ ਕੁਝ ਸ਼ੈਲਰ ਮਾਲਕ ਇਸ ਦੀ ਖਰੀਦ ਸਮੇਂ ਸਰਕਾਰੀ ਨਿਰਧਾਰਤ ਰੇਟ ਤੋਂ ਕਰੀਬ 200 ਰੁਪਏ ਪ੍ਰਤੀ ਕੁਇੰਟਲ ਘੱਟ ਭਾਅ ਲਗਾਉਣ ਦੀ ਗੱਲ ਕਰ ਰਹੇ ਹਨ । ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾ ਨੇ ਕਿਹਾ ਕਿ ਜੇਕਰ ਕਿਸਾਨ ਇਸ ਸ਼ਰਤ ਨੂੰ ਨਹੀਂ ਮੰਨਦੇ ਤਾਂ ਉਨ੍ਹਾਂ ਦਾ ਝੋਨਾ ਚੁੱਕਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ । ਯੂਨੀਅਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਤੌਰ ’ਤੇ ਨਿਰਧਾਰਤ 2461 ਰੁਪਏ ਪ੍ਰਤੀ ਕੁਇੰਟਲ ਦੇ ਰੇਟ ’ਤੇ ਹੀ ਸ਼ੈਲਰ ਮਾਲਕਾਂ ਨੂੰ ਝੋਨਾ ਖਰੀਦਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ । ਇਸ ਮੌਕੇ ਸੁਖਪਾਲ ਸਿੰਘ ਉਧੋਪੁਰ, ਸੁਰਿੰਦਰ ਸਿੰਘ ਸ਼ਿੰਦਾ, ਮਹਾਂ ਸਿੰਘ ਤਰਾੜ, ਸੁਦਾਗਰ ਖਾਨ, ਕੁਲਵਿੰਦਰ ਸਿੰਘ ਨੰਗਲ ਫੀਦਾ, ਗੁਰਜੀਤ ਸਿੰਘ ਲੱਲੀਆਂ ਸਰਪੰਚ, ਗੁਰਦਿਆਲ ਸਿੰਘ, ਦਿਲਬਾਗ ਸਿੰਘ ਕੁਰਾਲੀ ਤੇ ਹਰਦੇਵ ਸਿੰਘ ਸੰਘਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 2 ਟਿੱਪਰਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ, ਚਾਲਕ ਦੀ ਮੌਤ ਅਗਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ ਨੇ ਫੜੀ ਤੇਜ਼ੀ, 39191 ਮੀਟ੍ਰਿਕ ਟਨ ਝੋਨਾ ਪੁੱਜਾ
Ad Position 24