07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਾਲਾ ਜਲਾਲਪੁਰ ਵਲੋਂ ਪਿੰਡ ਬਿੱਲੀ ਬੜੈਚ ਵਿਖੇ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ

ਸ਼ਾਹਕੋਟ, 6 ਅਕਤੂਬਰ (ਨਗਿੰਦਰ ਸਿੰਘ ਬਾਂਸਲ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਾਲਾ ਜਲਾਲਪੁਰ ਵਲੋਂ ਸ਼ਾਹਕੋਟ ਹਲਕੇ ਦੇ ਪਿੰਡ ਬਿੱਲੀ ਬੜੈਚ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪਾਲਾ ਜਲਾਲਪੁਰ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ, ਸਿੱਖਿਆ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ।

Ad Position 21
No active advertisement
ਅਜੀਤ ਡੈਸਕ 07-10-2026
ਸ਼ਾਹਕੋਟ, 6 ਅਕਤੂਬਰ (ਨਗਿੰਦਰ ਸਿੰਘ ਬਾਂਸਲ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਾਲਾ ਜਲਾਲਪੁਰ ਵਲੋਂ ਸ਼ਾਹਕੋਟ ਹਲਕੇ ਦੇ ਪਿੰਡ ਬਿੱਲੀ ਬੜੈਚ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪਾਲਾ ਜਲਾਲਪੁਰ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ, ਸਿੱਖਿਆ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਪਾਲਾ ਜਲਾਲਪੁਰ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਕਿਸੇ ਇੱਕ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਇਸ ਦਿਸ਼ਾ ਵਿਚ ਕੰਮ ਕਰਨਾ ਪਵੇਗਾ । ਇਸ ਮੌਕੇ ਸਾਬਕਾ ਸਰਪੰਚ ਹਰਨੇਕ ਸਿੰਘ, ਨੰਬਰਦਾਰ ਅਮਨਦੀਪ ਸਿੰਘ, ਕਿਸਾਨ ਵਿੰਗ ਦੇ ਕੋਆਰਡੀਨੇਟਰ ਮਾ. ਕੁਲਵਿੰਦਰ ਸਿੰਘ, ਲਖਵੀਰ ਸਿੰਘ ਪੰਚ, ਮਹਿੰਦਰ ਸਿੰਘ ਪੰਚ, ਦਿਲਬਾਗ ਸਿੰਘ ਪੰਚ, ਲਾਭ ਸਿੰਘ, ਅਜੀਤ ਸਿੰਘ, ਹਰਵਿੰਦਰ ਸਿੰਘ, ਦਵਿੰਦਰ ਸਿੰਘ, ਕਸ਼ਮੀਰ ਸਿੰਘ, ਰਾਜਿੰਦਰ ਸਿੰਘ, ਚਰਨ ਸਿੰਘ, ਪਰਮਜੀਤ ਸਿੰਘ ਅਤੇ ਗੁਰਦੇਵ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਜਲੰਧਰ ’ਚ ਰਾਜ ਪੱਧਰੀ ਖੇਡ ਮੁਕਾਬਲੇ 10 ਤੋਂ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਟੈਨਿਸ ਕ੍ਰਿਕਟ ’ਚੋਂ ਆਦਰਸ਼ ਨਗਰ ਸਕੂਲ ਚੈਂਪੀਅਨ
Ad Position 24