08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਜਲੰਧਰ ਡਾਕ ਮੰਡਲ ਵਲੋਂ ਕੱਲ੍ਹ ਤੋਂ 15 ਤੱਕ ਮਨਾਇਆ ਜਾਵੇਗਾ ‘ਰਾਸ਼ਟਰੀ ਡਾਕ ਹਫ਼ਤਾ’

ਜਲੰਧਰ, 7 ਅਕਤੂਬਰ (ਸ਼ਿਵ)- ਜਲੰਧਰ ਡਾਕ ਮੰਡਲ ਵਲੋਂ 9 ਤੋਂ 15 ਅਕਤੂਬਰ 2026 ਤੱਕ ਰਾਸ਼ਟਰੀ ਡਾਕ ਹਫ਼ਤਾ-2026 ਮਨਾਇਆ ਜਾਵੇਗਾ। ਇਸ ਦੌਰਾਨ ਵੱਖ-ਵੱਖ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਭਾਰਤੀ ਡਾਕ ਵਿਭਾਗ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਡਾਕ, ਵਿੱਤੀ ਅਤੇ ਨਾਗਰਿਕ-ਕੇਂਦਰਿਤ ਸੇਵਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 08-10-2026
ਜਲੰਧਰ, 7 ਅਕਤੂਬਰ (ਸ਼ਿਵ)- ਜਲੰਧਰ ਡਾਕ ਮੰਡਲ ਵਲੋਂ 9 ਤੋਂ 15 ਅਕਤੂਬਰ 2026 ਤੱਕ ਰਾਸ਼ਟਰੀ ਡਾਕ ਹਫ਼ਤਾ-2026 ਮਨਾਇਆ ਜਾਵੇਗਾ। ਇਸ ਦੌਰਾਨ ਵੱਖ-ਵੱਖ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਭਾਰਤੀ ਡਾਕ ਵਿਭਾਗ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਡਾਕ, ਵਿੱਤੀ ਅਤੇ ਨਾਗਰਿਕ-ਕੇਂਦਰਿਤ ਸੇਵਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਡਾਕ ਹਫ਼ਤੇ ਦੀ ਸ਼ੁਰੂਆਤ 9 ਅਕਤੂਬਰ ਨੂੰ ਕੌਮਾਂਤਰੀ ਡਾਕ ਦਿਵਸ ਨਾਲ ਹੋਵੇਗੀ। ਇਸ ਮੌਕੇ ਲੋਕਾਂ ਅਤੇ ਭਾਈਚਾਰਿਆਂ ਨੂੰ ਆਪਸ ਵਿੱਚ ਜੋੜਨ ਵਿੱਚ ਡਾਕ ਸੇਵਾਵਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇਗੀ। ਡਾਕ ਵਿਭਾਗ ਦੇ ਅਧਿਕਾਰੀ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਡਾਕ ਹਫ਼ਤੇ ਦੌਰਾਨ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਭਾਰਤੀ ਡਾਕ ਵਿਭਾਗ ਵਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਡਾਕ, ਵਿੱਤੀ ਅਤੇ ਨਾਗਰਿਕ-ਕੇਂਦਰਿਤ ਸੇਵਾਵਾਂ ਦਾ ਲਾਭ ਉਠਾਉਣ।
Ad Position 22
No active advertisement
ਪਿਛਲੀ ਖ਼ਬਰ ਢੀਂਡਸਾ ਦੀ ਅਗਵਾਈ ਹੇਠ ਉੱਤਰੀ ਹਲਕੇ ’ਚ ਘਰ-ਘਰ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਆਦਮਪੁਰ ’ਚ ਪੁਲਿਸ ਅਤੇ ਸਿਹਤ ਵਿਭਾਗ ਦੀ ਵੱਡੀ ਕਾਰਵਾਈ 2 ਕੁਇੰਟਲ 50 ਕਿਲੋ ਦੇਸੀ ਘਿਓ ਅਤੇ 35 ਟੀਨ ਰਿਫਾਇੰਡ ਤੇਲ ਬਰਾਮ...
Ad Position 24