ਢੀਂਡਸਾ ਦੀ ਅਗਵਾਈ ਹੇਠ ਉੱਤਰੀ ਹਲਕੇ ’ਚ ਘਰ-ਘਰ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ
ਜਲੰਧਰ, 7 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਲੰਧਰ ਉੱਤਰੀ ਹਲਕੇ ’ਚ ਘਰ-ਘਰ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ ਹਲਕਾ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ ।
ਜਲੰਧਰ, 7 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਲੰਧਰ ਉੱਤਰੀ ਹਲਕੇ ’ਚ ਘਰ-ਘਰ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ ਹਲਕਾ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ । ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਘਰ-ਘਰ ਜਨ ਸੰਪਰਕ ਮੁਹਿੰਮ ਤਹਿਤ ਪਾਰਟੀ ਆਗੂ ਤੇ ਵਰਕਰ ਘਰ-ਘਰ ਪਹੁੰਚ ਕੇ ਲੋਕਾਂ ਨਾਲ ਸਿੱਧਾ ਸੰਵਾਦ ਕਰਨਗੇ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣਗੇ । ਉਨ੍ਹਾਂ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਪਾਰਟੀ ਦੀ ਸੋਚ ਨੂੰ ਵੀ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਰਣਜੀਤ ਸਿੰਘ ਰਾਣਾ, ਅਵਤਾਰ ਸਿੰਘ ਘੁੰਮਣ, ਜਗਦੀਪ ਸਿੰਘ ਵਿਰਦੀ, ਸੁਖਵਿੰਦਰ ਸਿੰਘ ਰਾਜੂ ਮੱਕੜ, ਗੁਰਜੀਤ ਸਿੰਘ ਮਰਵਾਹਾ, ਮੇਜਰ ਸਿੰਘ ਕਾਹਲੋਂ, ਸਤਪਾਲ ਸਿੰਘ ਨੀਲਾਮਹਿਲ, ਅਮਰੀਕ ਸਿੰਘ ਬਸਰਾ, ਜਗਜੀਤ ਸਿੰਘ ਖ਼ਾਲਸਾ, ਬਾਲ ਕ੍ਰਿਸ਼ਨ ਬਾਲੀ, ਗੁਰਸੇਵਕ ਸਿੰਘ ਗਿੱਲ, ਜੱਬੀਰ ਆਲਮ, ਰਾਜੇਸ਼ ਸ਼ਰਮਾ, ਗੁਰਚਰਨ ਸਿੰਘ, ਦਲਜੀਤ ਸਿੰਘ, ਮੋਹੰਮਦ ਮੋਹਸਿਨ ਆਲਮ, ਚਮਕਾਰ ਸਿੰਘ, ਜਤਿੰਦਰ, ਲਖਵਿੰਦਰ ਸਿੰਘ, ਸੁਰਿੰਦਰ ਪਾਲ ਅਤੇ ਅਹਿਮਦ ਆਲਮ ਸਮੇਤ ਪਾਰਟੀ ਦੇ ਹੋਰ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ ।