08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਜਨਤਕ ਸੇਵਾ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਵਰ੍ਹੇ ਪੂਰੇ ਹੋਣ ’ਤੇ ਲੱਡੂ ਵੰਡੇ

ਚੁਗਿੱਟੀ/ਜੰਡੂਸਿੰਘਾ, 7 ਅਕਤੂਬਰ ( ਨਰਿੰਦਰ ਲਾਗੂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੁੱਖ ਮੰਤਰੀ ਤੋਂ ਲੈ ਕੇ ਪ੍ਰਧਾਨ ਮੰਤਰੀ ਤੱਕ ਜਨਤਕ ਸੇਵਾ ਦੇ 25 ਸਾਲ ਪੂਰੇ ਹੋਣ ’ਤੇ ਦਿੱਤੇ ਗਏ ਸੰਦੇਸ਼ ਦੀ ਖੁਸ਼ੀ ਵਿੱਚ ਲੰਮਾ ਪਿੰਡ, ਵਿਖੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਦੇਸ਼ ਦਾ ਜ਼ਿਕਰ ਕਰਦਿਆਂ ਕਿਰਨਦੀਪ ਸਿੰਘ ਰੰਧਾਵਾ, ਦਿਨੇਸ਼ ਢੱਲ ਤੇ ਹੋਰ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ’ਚ ਦੇਸ਼ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ “ਕਦੇ ਸੋਚਿਆ ਨਹੀਂ ਸੀ ਕਿ ਇਸ ਮੁਕਾਮ ’ਤੇ ਪਹੁੰਚਾਂਗਾ।”

Ad Position 21
No active advertisement
ਅਜੀਤ ਡੈਸਕ 08-10-2026
ਚੁਗਿੱਟੀ/ਜੰਡੂਸਿੰਘਾ, 7 ਅਕਤੂਬਰ ( ਨਰਿੰਦਰ ਲਾਗੂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੁੱਖ ਮੰਤਰੀ ਤੋਂ ਲੈ ਕੇ ਪ੍ਰਧਾਨ ਮੰਤਰੀ ਤੱਕ ਜਨਤਕ ਸੇਵਾ ਦੇ 25 ਸਾਲ ਪੂਰੇ ਹੋਣ ’ਤੇ ਦਿੱਤੇ ਗਏ ਸੰਦੇਸ਼ ਦੀ ਖੁਸ਼ੀ ਵਿੱਚ ਲੰਮਾ ਪਿੰਡ, ਵਿਖੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਦੇਸ਼ ਦਾ ਜ਼ਿਕਰ ਕਰਦਿਆਂ ਕਿਰਨਦੀਪ ਸਿੰਘ ਰੰਧਾਵਾ, ਦਿਨੇਸ਼ ਢੱਲ ਤੇ ਹੋਰ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ’ਚ ਦੇਸ਼ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ “ਕਦੇ ਸੋਚਿਆ ਨਹੀਂ ਸੀ ਕਿ ਇਸ ਮੁਕਾਮ ’ਤੇ ਪਹੁੰਚਾਂਗਾ।” ਉਨ੍ਹਾਂ ਕਿਹਾ ਕਿ ਉਹ ਦੇਸ਼ ਵਾਸੀਆਂ ਦਾ ਧੰਨਵਾਦ ਕਰਦੇ ਹਨ, ਕਿਉਂਕਿ ਜਨਤਾ ਨੇ ਹਮੇਸ਼ਾ ਉਨ੍ਹਾਂ ਨੂੰ ਸੇਵਾ ਕਰਨ ਲਈ ਚੁਣਿਆ ਹੈ। ਇਸ ਮੌਕੇ ਲੰਮਾ ਪਿੰਡ ਵਿਖੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਲੱਡੂ ਵੰਡੇ ਗਏ। ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪਿਛਲੇ 25 ਸਾਲਾਂ ਦੌਰਾਨ ਜਨਤਕ ਸੇਵਾ ਨੂੰ ਸਮਰਪਿਤ ਰਹਿ ਕੇ ਦੇਸ਼ ਦੀ ਅਗਵਾਈ ਕਰਨਾ ਆਪਣੇ ਆਪ ’ਚ ਇੱਕ ਮਹੱਤਵਪੂਰਨ ਉਪਲਬਧੀ ਹੈ। ਇਸ ਮੌਕੇ ਦਿਨੇਸ਼ ਢੱਲ, ਬੋਬੀ ਢੱਲ, ਅਮਿਤ ਢੱਲ, ਕਿਰਨਦੀਪ ਸਿੰਘ ਰੰਧਾਵਾ, ਤਰੁਣ, ਪੰਕਜ ਧੱਲ, ਪ੍ਰਦੀਪ ਸਿੰਘ, ਨਵਦੀਪ, ਦਿਲਪ੍ਰੀਤ ਸੰਧੂ, ਪ੍ਰਭਲਰੇਨ ਅਤੇ ਜਗਦੀਪ ਸਿੰਘ ਸਮੇਤ ਹੋਰ ਭਾਜਪਾ ਆਗੂ ਅਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਆਦਰਸ਼ ਨਗਰ ਵਿਖੇ ਪਹਿਲੇ ਪਾਤਿਸ਼ਾਹ ਦੇ ਜੋਤੀ-ਜੋਤਿ ਦਿਵਸ ਸੰਬੰਧੀ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਢੀਂਡਸਾ ਦੀ ਅਗਵਾਈ ਹੇਠ ਉੱਤਰੀ ਹਲਕੇ ’ਚ ਘਰ-ਘਰ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ
Ad Position 24