07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸ਼ਹੀਦ-ਏ-ਆਜ਼ਮ ਦੇ ਜਨਮ ਦਿਵਸ ਨੂੰ ਮਨੋਰੰਜਨ ਦੇ ਨਾਂਅ ’ਤੇ ਲੱਚਰਤਾ ਨਾਲ ਜੋੜਨਾ ਸ਼ਹੀਦਾਂ ਦਾ ਅਪਮਾਨ-ਲਾਡੀ

ਜਲੰਧਰ, 7 ਅਕਤੂਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਦੇ ਜਲੰਧਰ ਉੱਤਰੀ ਦੇ ਯੁਵਾ ਮੋਰਚਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਡੀ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਮੌਕੇ ਲੁਧਿਆਣਾ ਵਿਚ ਪੰਜਾਬ ਸਰਕਾਰ ਵਲੋਂ ਕਰਵਾਏ ਗਏ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਹੈ ਕਿ ਸ਼ਹੀਦ ਭਗਤ ਸਿੰਘ ਜੀ ਦੀ ਵਿਰਾਸਤ ਨੂੰ ਸਮਰਪਿਤ ਸਰਕਾਰੀ ਸਮਾਗਮ ਵਿਚ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਅਤੇ ਗੀਤਾਂ ਦੀ ਚੋਣ ਉਨ੍ਹਾਂ ਦੀ ਵਿਚਾਰਧਾਰਾ ਅਤੇ ਕੁਰਬਾਨੀ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਜਾਣੀ ਚਾਹੀਦੀ ਹੈ।

Ad Position 21
No active advertisement
ਅਜੀਤ ਡੈਸਕ 08-10-2026
ਜਲੰਧਰ, 7 ਅਕਤੂਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਦੇ ਜਲੰਧਰ ਉੱਤਰੀ ਦੇ ਯੁਵਾ ਮੋਰਚਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਡੀ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਮੌਕੇ ਲੁਧਿਆਣਾ ਵਿਚ ਪੰਜਾਬ ਸਰਕਾਰ ਵਲੋਂ ਕਰਵਾਏ ਗਏ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਹੈ ਕਿ ਸ਼ਹੀਦ ਭਗਤ ਸਿੰਘ ਜੀ ਦੀ ਵਿਰਾਸਤ ਨੂੰ ਸਮਰਪਿਤ ਸਰਕਾਰੀ ਸਮਾਗਮ ਵਿਚ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਅਤੇ ਗੀਤਾਂ ਦੀ ਚੋਣ ਉਨ੍ਹਾਂ ਦੀ ਵਿਚਾਰਧਾਰਾ ਅਤੇ ਕੁਰਬਾਨੀ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਜਾਣੀ ਚਾਹੀਦੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਲਾਡੀ ਨੇ ਸਵਾਲ ਕੀਤਾ ਕਿ ਅਜਿਹੇ ਮੌਕੇ ’ਤੇ ਕਰਵਾਏ ਜਾਣ ਵਾਲੇ ਸਰਕਾਰੀ ਸਮਾਗਮ ਵਿਚ ਉਹ ਗੀਤ ਅਤੇ ਮਨੋਰੰਜਨ ਪੇਸ਼ ਕੀਤੇ ਜਾਣੇ ਚਾਹੀਦੇ ਹਨ ਜਾਂ ਨਹੀਂ, ਜਿਨ੍ਹਾਂ ਦੇ ਬੋਲਾਂ ਨੂੰ ਸਮਾਜ ਦੇ ਇਕ ਵਰਗ ਵਲੋਂ ਲੱਚਰ ਜਾਂ ਅਸ਼ਲੀਲ ਮੰਨਿਆ ਜਾਂਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਸਪੱਸ਼ਟ ਕਰੇ ਕਿ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਦੀ ਸਮੱਗਰੀ ਅਤੇ ਗੀਤਾਂ ਦੀ ਚੋਣ ਕਿਹੜੇ ਮਾਪਦੰਡਾਂ ਦੇ ਆਧਾਰ ’ਤੇ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੋਕਾਂ ਅਤੇ ਨੌਜਵਾਨਾਂ ਦੇ ਸਾਹਮਣੇ ਰੱਖਿਆ ਜਾਵੇਗਾ ਅਤੇ ਸਥਾਨਕ ਹਲਕਾ ਇੰਚਾਰਜ ਤੋਂ ਵੀ ਇਸ ਸਬੰਧੀ ਜਵਾਬ ਮੰਗਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਜਲੰਧਰ ਉੱਤਰੀ ਪ੍ਰਧਾਨ ਮਨਮੀਤ ਸਿੰਘ ਵਿੱਕੀ, ਜ਼ਿਲ੍ਹਾ ਮੀਤ ਪ੍ਰਧਾਨ ਚਰਨਜੀਤ ਸਿੰਘ ਵਾਲੀਆ, ਜ਼ਿਲ੍ਹਾ ਸੋਸ਼ਲ ਮੀਡੀਆ ਕਨਵੀਨਰ ਯੋਗੇਸ਼ ਸ਼ਰਮਾ, ਜ਼ਿਲ੍ਹਾ ਮੀਡੀਆ ਕਨਵੀਨਰ ਅਜੇ ਕੁਮਾਰ ਪੁੰਜ, ਜ਼ਿਲ੍ਹਾ ਆਈ.ਟੀ. ਇੰਚਾਰਜ ਮੁਨੀਸ਼ ਭਾਰਗਵ ਤੋਂ ਇਲਾਵਾ ਰਵੀ ਜੋਸ਼ੀ, ਅਮਿਤ ਗੁਪਤਾ, ਲਵਪ੍ਰੀਤ, ਰਵੀ, ਭਵਨਜੋਤ ਅਤੇ ਵੰਸ਼ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਹੀਆਂ ਦੇ ਇੰਜੀ: ਮਠਾੜੂ ਨੂੰ ਮਿਲਿਆ ਚੌਥੀ ਵਾਰ ‘ਬੈਸਟ ਡਿਜ਼ਾਈਨ ਐਵਾਰਡ’ ਅਗਲੀ ਖ਼ਬਰ ਪਿੰਡ ਪੁਆਦੜਾ ’ਚ ਖੂਹ ਤੋਂ 4 ਮੱਝਾਂ ਚੋਰੀ ਸਵੇਰੇ 4 ਵਜੇ ਕਮਰੇ ’ਚ ਬੰਦ ਮਿਲਿਆ ਮਜ਼ਦੂਰ
Ad Position 24