07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਿਧਾਇਕ ਸ਼ੇਰੋਵਾਲੀਆ ਵਲੋਂ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਦਿੱਤੀ ਵਧਾਈ

ਮਲਸੀਆਂ, 7 ਅਕਤੂਬਰ (ਸੁਖਦੀਪ ਸਿੰਘ)-ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਜ਼ਿਲ੍ਹਾ ਪ੍ਰਧਾਨ ਜਲੰਧਰ (ਦਿਹਾਤੀ) ਕਾਂਗਰਸ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਵਿਧਾਇਕ ਸ਼ੇਰੋਵਾਲੀਆ ਨੇ ਪਰਗਟ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।

Ad Position 21
No active advertisement
ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਦੌਰਾਨ ਗੁਲਦਸਤਾ ਭੇਟ ਕਰ ਕੇ ਵਧਾਈ ਦਿੰਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ। ਤਸਵੀਰ : ਸੁਖਦੀਪ ਸਿੰਘ 08-10-2026
ਮਲਸੀਆਂ, 7 ਅਕਤੂਬਰ (ਸੁਖਦੀਪ ਸਿੰਘ)-ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਜ਼ਿਲ੍ਹਾ ਪ੍ਰਧਾਨ ਜਲੰਧਰ (ਦਿਹਾਤੀ) ਕਾਂਗਰਸ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਵਿਧਾਇਕ ਸ਼ੇਰੋਵਾਲੀਆ ਨੇ ਪਰਗਟ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਾਲੇ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ। ਵਿਧਾਇਕ ਸ਼ੇਰੋਵਾਲੀਆ ਨੇ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਲੋਕ ਮੁੱਦਿਆਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮ ਹੋਣ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਪਰਗਟ ਸਿੰਘ ਦੀ ਅਗਵਾਈ ’ਚ ਪੰਜਾਬ ਕਾਂਗਰਸ ਹੋਰ ਵੀ ਮਜ਼ਬੂਤ ਹੋਵੇਗੀ ਅਤੇ ਪਾਰਟੀ 202 7 ’ ਚ ਵੱਡੀ ਜਿੱਤ ਹਾਸਿਲ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਬੈਂਕ ਤੋਂ ਪੈਸੇ ਕਢਵਾ ਕੇ ਜਾ ਰਹੀ ਔਰਤ ਤੋਂ 20 ਹਜ਼ਾਰ ਰੁਪਏ, ਮੋਬਾਈਲ ’ਤੇ ਚਾਬੀਆਂ ਲੁੱਟ ਕੇ ਫਰਾਰ ਹੋਏ ਮੋਟਰਸਾਈਕਲ ਸਵਾ... ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸੇਵਕ ਜਥੇ ਵਲੋਂ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਅੱਜ ਮਹਾਨ ਰਾਗੀ ਜਥਿ...
Ad Position 24