10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਨਿਗਮ ਕਮਿਸ਼ਨਰ ਵਲੋਂ ਵਰਿਆਣਾ ਡੰਪ ’ਤੇ ਕੂੜੇ ਨੂੰ ਖ਼ਤਮ ਕਰਨ ਦੇ ਕੰਮ ’ਚ ਤੇਜ਼ੀ ਲਿਆਉਣ ਦੀ ਹਦਾਇਤ

ਜਲੰਧਰ, 9 ਅਕਤੂਬਰ (ਸ਼ਿਵ)-ਵਰਿਆਣਾ ਡੰਪ ’ਤੇ ਪਏ ਪੁਰਾਣੇ ਕੂੜੇ ਦੇ ਨਿਪਟਾਰੇ ਲਈ ਚੱਲ ਰਹੇ ਬਾਇਓ-ਮਾਈਨਿੰਗ ਪ੍ਰਾਜੈਕਟ ਦੀ ਸੁਸਤ ਰਫ਼ਤਾਰ ਨੂੰ ਲੈ ਕੇ ਨਗਰ ਨਿਗਮ ਕਮਿਸ਼ਨਰ ਵਲੋਂ ਇਕ ਵਾਰ ਫਿਰ ਸਬੰਧਤ ਕੰਪਨੀ ਨੂੰ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਕਮਿਸ਼ਨਰ ਸੁਰਿੰਦਰ ਸਿੰਘ ਨੇ ਡੰਪ ਵਿਖੇ ਚੱਲ ਰਹੇ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਨਿਰਧਾਰਤ ਸਮਾਂ-ਸੀਮਾ ਅੰਦਰ ਪ੍ਰਾਜੈਕਟ ਮੁਕੰਮਲ ਕਰਨ ਦੀ ਹਦਾਇਤ ਕੀਤੀ।

Ad Position 21
No active advertisement
ਅਜੀਤ ਡੈਸਕ 10-10-2026
ਜਲੰਧਰ, 9 ਅਕਤੂਬਰ (ਸ਼ਿਵ)-ਵਰਿਆਣਾ ਡੰਪ ’ਤੇ ਪਏ ਪੁਰਾਣੇ ਕੂੜੇ ਦੇ ਨਿਪਟਾਰੇ ਲਈ ਚੱਲ ਰਹੇ ਬਾਇਓ-ਮਾਈਨਿੰਗ ਪ੍ਰਾਜੈਕਟ ਦੀ ਸੁਸਤ ਰਫ਼ਤਾਰ ਨੂੰ ਲੈ ਕੇ ਨਗਰ ਨਿਗਮ ਕਮਿਸ਼ਨਰ ਵਲੋਂ ਇਕ ਵਾਰ ਫਿਰ ਸਬੰਧਤ ਕੰਪਨੀ ਨੂੰ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਕਮਿਸ਼ਨਰ ਸੁਰਿੰਦਰ ਸਿੰਘ ਨੇ ਡੰਪ ਵਿਖੇ ਚੱਲ ਰਹੇ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਨਿਰਧਾਰਤ ਸਮਾਂ-ਸੀਮਾ ਅੰਦਰ ਪ੍ਰਾਜੈਕਟ ਮੁਕੰਮਲ ਕਰਨ ਦੀ ਹਦਾਇਤ ਕੀਤੀ। ਬਾਇਓ-ਮਾਈਨਿੰਗ ਪ੍ਰਾਜੈਕਟ ਤਹਿਤ ਮੈਸਰਜ਼ ਸਾਗਰ ਮੋਟਰਜ਼ ਪ੍ਰਾਈਵੇਟ ਲਿਮਟਿਡ ਨੂੰ 8 ਲੱਖ ਮੀਟ੍ਰਿਕ ਟਨ ਪੁਰਾਣੇ ਕੂੜੇ ਦੀ ਪ੍ਰੋਸੈਸਿੰਗ ਕਰਨ ਦਾ ਠੇਕਾ ਦਿੱਤਾ ਗਿਆ ਹੈ। ਇਸ ਕੰਮ ਲਈ ਲਗਭਗ 32 ਕਰੋੜ ਰੁਪਏ ਦਾ ਠੇਕਾ ਦਿੱਤਾ ਗਿਆ ਹੈ। ਹਾਲਾਂਕਿ, ਕੰਪਨੀ ਵਲੋਂ ਹੁਣ ਤੱਕ ਸਿਰਫ਼ 86 ਹਜ਼ਾਰ ਮੀਟ੍ਰਿਕ ਟਨ ਕੂੜੇ ਨੂੰ ਖ਼ਤਮ ਕੀਤਾ ਦੱਸਿਆ ਜਾ ਰਿਹਾ ਹੈ, ਜੋ ਨਿਰਧਾਰਤ ਟੀਚੇ ਦਾ ਲਗਭਗ 10.75 ਫ਼ੀਸਦੀ ਬਣਦਾ ਹੈ। ਪ੍ਰਾਜੈਕਟ ਨੂੰ 31 ਜਨਵਰੀ, 2028 ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਕਮਿਸ਼ਨਰ ਨੇ ਸਬੰਧਤ ਕੰਪਨੀ ਨੂੰ ਬਾਇਓ-ਮਾਈਨਿੰਗ ਦੇ ਕੰਮ ਵਿਚ ਤੇਜ਼ੀ ਲਿਆਉਣ, ਵਾਧੂ ਮਸ਼ੀਨਰੀ ਲਗਾਉਣ ਅਤੇ ਐਨਜੀਟੀ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ਬਾਅਦ ਦੁਪਹਿਰ ਪਏ ਤੇਜ਼ ਮੀਂਹ ਨੇ ਚਿੰਤਾ ’ਚ ਪਾਏ ਕਿਸਾਨ ਤੇ ਆੜ੍ਹਤੀਏ ਅਗਲੀ ਖ਼ਬਰ ਸੀ.ਬੀ.ਆਈ. ਵਲੋਂ ਮੁੱਖ ਮੰਤਰੀ ਦੇ ਓ.ਐਸ.ਡੀ. ਨੂੰ ਨਵਾਂ ਸੰਮਨ ਜਾਰੀ
Ad Position 24