09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਜਥੇਦਾਰ ਭਗਵੰਤ ਸਿੰਘ ਫਤਿਹ ਜਲਾਲ ਹਲਕਾ ਕਰਤਾਰਪੁਰ ਦੇ ਕੋਆਰਡੀਨੇਟਰ ਨਿਯੁਕਤ

ਜਲੰਧਰ, 9 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਕੱਤਰ ਜਨਰਲ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਜਥੇਦਾਰ ਭਗਵੰਤ ਸਿੰਘ ਫਤਿਹ ਜਲਾਲ ਨੂੰ ਹਲਕਾ ਕਰਤਾਰਪੁਰ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ । ਜਥੇਦਾਰ ਭਗਵੰਤ ਸਿੰਘ ਫਤਿਹ ਜਲਾਲ ਇੱਕ ਤਜਰਬੇਕਾਰ, ਸੂਝਵਾਨ ਅਤੇ ਪੰਥਕ ਸੋਚ ਨੂੰ ਸਮਰਪਿਤ ਆਗੂ ਹਨ, ਜਿਨ੍ਹਾਂ ਨੇ ਲੰਬੇ ਸਮੇਂ ਤੋਂ ਪੰਥ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ ਹੈ ।

Ad Position 21
No active advertisement
ਅਜੀਤ ਡੈਸਕ 10-10-2026
ਜਲੰਧਰ, 9 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਕੱਤਰ ਜਨਰਲ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਜਥੇਦਾਰ ਭਗਵੰਤ ਸਿੰਘ ਫਤਿਹ ਜਲਾਲ ਨੂੰ ਹਲਕਾ ਕਰਤਾਰਪੁਰ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ । ਜਥੇਦਾਰ ਭਗਵੰਤ ਸਿੰਘ ਫਤਿਹ ਜਲਾਲ ਇੱਕ ਤਜਰਬੇਕਾਰ, ਸੂਝਵਾਨ ਅਤੇ ਪੰਥਕ ਸੋਚ ਨੂੰ ਸਮਰਪਿਤ ਆਗੂ ਹਨ, ਜਿਨ੍ਹਾਂ ਨੇ ਲੰਬੇ ਸਮੇਂ ਤੋਂ ਪੰਥ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ ਹੈ । ਹਲਕਾ ਕਰਤਾਰਪੁਰ ਵਿੱਚ ਉਨ੍ਹਾਂ ਦੇ ਤਜ਼ਰਬੇ ਅਤੇ ਪ੍ਰਭਾਵ ਨੂੰ ਦੇਖਦਿਆਂ ਪਾਰਟੀ ਵੱਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਪ੍ਰੈੱਸ ਸਕੱਤਰ ਸ੍ਰੀ ਇਸ਼ਾਨ ਸਮਰੋਲ ਨੇ ਕਿਹਾ ਕਿ ਜਥੇਦਾਰ ਭਗਵੰਤ ਸਿੰਘ ਫਤਿਹ ਜਲਾਲ ਦੀ ਜ਼ਿੰਮੇਵਾਰੀ ਹਲਕੇ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨਾ, ਪੰਥਕ ਆਗੂਆਂ ਅਤੇ ਵਰਕਰਾਂ ਨਾਲ ਤਾਲਮੇਲ ਬਣਾਉਣਾ, ਮੀਟਿੰਗਾਂ ਕਰਵਾਉਣਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨਾ ਹੋਵੇਗੀ । ਪਾਰਟੀ ਨੂੰ ਉਮੀਦ ਹੈ ਕਿ ਉਹ ਆਪਣੇ ਤਜਰਬੇ ਅਤੇ ਸਮਰਪਣ ਨਾਲ ਹਲਕਾ ਕਰਤਾਰਪੁਰ ਵਿੱਚ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕੋਟ ਗਰੇਵਾਲ ’ਚ ਸ਼ਰਾਧ ਸਮਾਗਮ ਅੱਜ ਅਗਲੀ ਖ਼ਬਰ ਕੀ ਲੋਹੀਆਂ ’ਚ ਚਲਦੇ ‘ਟਿੱਪਰਾਂ’ ਵਾਲੇ ‘ਹਾਦਸਿਆਂ ਦੀ ਫਿਫਟੀ’ ਮਾਰਨ ਦਾ ਬਣਾਉਣਗੇ ਅਨੋਖਾ ਰਿਕਾਰਡ... ?
Ad Position 24