09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਿਧਾਇਕ ਚੌਧਰੀ ਵਲੋਂ ਫਿਲੌਰ ਅਤੇ ਗੁਰਾਇਆ ਮੰਡੀਆਂ ਦਾ ਦੌਰਾ

ਫਿਲੌਰ, 9 ਅਕਤੂਬਰ (ਸਤਿੰਦਰ ਸ਼ਰਮਾ)-ਮੰਡੀਆਂ ’ਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਮੱਦੇਨਜ਼ਰ ਹਲਕਾ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਅੱਜ ਫਿਲੌਰ ਅਤੇ ਗੁਰਾਇਆ ਦੀਆਂ ਅਨਾਜ਼ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਮੰਡੀਆਂ ਵਿਚ ਮੌਜੂਦ ਆੜ੍ਹਤੀਆਂ ਅਤੇ ਕਿਸਾਨ ਭਰਾਵਾਂ ਨਾਲ ਗੱਲਬਾਤ ਕੀਤੀ ਤੇ ਝੋਨਾ ਚੁੱਕਣ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

Ad Position 21
No active advertisement
ਅਜੀਤ ਡੈਸਕ 10-10-2026
ਫਿਲੌਰ, 9 ਅਕਤੂਬਰ (ਸਤਿੰਦਰ ਸ਼ਰਮਾ)-ਮੰਡੀਆਂ ’ਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਮੱਦੇਨਜ਼ਰ ਹਲਕਾ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਅੱਜ ਫਿਲੌਰ ਅਤੇ ਗੁਰਾਇਆ ਦੀਆਂ ਅਨਾਜ਼ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਮੰਡੀਆਂ ਵਿਚ ਮੌਜੂਦ ਆੜ੍ਹਤੀਆਂ ਅਤੇ ਕਿਸਾਨ ਭਰਾਵਾਂ ਨਾਲ ਗੱਲਬਾਤ ਕੀਤੀ ਤੇ ਝੋਨਾ ਚੁੱਕਣ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਵਿਧਾਇਕ ਚੌਧਰੀ ਨੇ ਮੰਡੀਆਂ ’ਚ ਖ਼ਰੀਦ ਤੋਂ ਬਾਅਦ ਝੋਨੇ ਦੀ ਸਮੇਂ ਸਿਰ ਚੁਕਾਈ ਯਕੀਨੀ ਬਣਾਉਣ ਦੇ ਮੁੱਦੇ ’ਤੇ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਵਿਚਾਰ ਵਟਾਂਦਰੇ ਕੀਤੇ। ਉਨ੍ਹਾਂ ਪੰਜਾਬ ਸਰਕਾਰ ਨੂੰ ਮੰਡੀਆਂ ’ਚ ਝੋਨੇ ਦੀ ਲਿਫਟਿੰਗ ਨਾਲ ਸੰਬੰਧਤ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਲਈ ਕਿਹਾ ਤਾਂ ਜੋ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੰਡੀਆਂ ’ਚੋਂ ਝੋਨਾ ਚੁੱਕਣ ਦੀ ਪ੍ਰਣਾਲੀ ਨੂੰ ਪ੍ਰਭਾਵਸ਼ਾਲੀ ਬਣਾਇਆ ਜਾਵੇ ਅਤੇ ਇਸ ਕੰਮ ਵਿਚ ਆਉਣ ਵਾਲੀਆਂ ਰੁਕਾਵਟਾਂ ਨੂੰ ਪਹਿਲ ਦੇ ਅਧਾਰ ’ਤੇ ਦੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੰਬੰਧਤ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਨੂੰ ਇਸ ਦਿਸ਼ਾ ਵਿਚ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਮੰਡੀਆਂ ਵਿਚ ਝੋਨੇ ਦੀ ਲਿਫਟਿੰਗ ਸਮੇਂ ਸਿਰ ਹੋ ਸਕੇ ਅਤੇ ਅਗਲੀ ਖੇਪ ਲਿਆਉਣ ਵਾਲੇ ਕਿਸਾਨਾਂ ਲਈ ਵੀ ਲੋੜੀਂਦੀ ਜਗ੍ਹਾ ਉਪਲਬਧ ਹੋ ਸਕੇ। ਇਸ ਮੌਕੇ ਦਾਣਾ ਮੰਡੀ ਦੇ ਸੰਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਆੜ੍ਹਤੀਆ ਐਸੋਸੀਏਸ਼ਨ ਫਿਲੌਰ ਦੇ ਪ੍ਰਧਾਨ ਗੁਲਸ਼ਨ ਅਹੂਜਾ, ਆੜ੍ਹਤੀਆਂ ਰੋਜ਼ੀ ਵਸੰਧਰਾਏ, ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਮੱਖਣ ਸਿੰਘ ਖਹਿਰਾ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਘਰ ’ਤੇ ਗੋਲੀਆਂ ਚਲਾਉਣ ਵਾਲਿਆਂ ’ਤੇ ਮਾਮਲਾ ਦਰਜ ਹੋਣ ਦੇ ਬਾਵਜੂਦ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਅਗਲੀ ਖ਼ਬਰ ਸ਼ਾਹਕੋਟ ਦੇ ਡੀ.ਐਸ.ਪੀ. ਸਰਵਨ ਸਿੰਘ ਬੱਲ ਦਾ ‘ਮਾਣ ਪੰਜਾਬ ਦਾ’ ਐਵਾਰਡ ਨਾਲ ਸਨਮਾਨ
Ad Position 24