500 ਡਰੋਨਾਂ ਰਾਹੀਂ ਅਸਮਾਨ ’ਚ ਦਰਸਾਈ ਜਾਵੇਗੀ ਗੁਰੂ ਜੀ ਦੀ ਜੀਵਨੀ ਅਤੇ ਇਤਿਹਾਸ, ਸਮੂਹ ਸੰਗਤਾਂ ਨੂੰ ਪਹੁੰਚਣ ਦਾ ਸੱਦਾ
ਆਦਮਪੁਰ, 9 ਅਕਤੂਬਰ (ਹਰਪ੍ਰੀਤ ਸਿੰਘ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ 11 ਅਕਤੂਬਰ ਨੂੰ ਸ਼ਾਮ 6:30 ਵਜੇ ਦੁਸਹਿਰਾ ਗਰਾਊਂਡ, ਆਦਮਪੁਰ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਦੱਸਿਆ ਕਿ ਆਦਮਪੁਰ ਵਿੱਚ ਪਹਿਲੀ ਵਾਰ ਅਜਿਹਾ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਹੋਵੇਗਾ।
ਆਦਮਪੁਰ, 9 ਅਕਤੂਬਰ (ਹਰਪ੍ਰੀਤ ਸਿੰਘ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ 11 ਅਕਤੂਬਰ ਨੂੰ ਸ਼ਾਮ 6:30 ਵਜੇ ਦੁਸਹਿਰਾ ਗਰਾਊਂਡ, ਆਦਮਪੁਰ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਦੱਸਿਆ ਕਿ ਆਦਮਪੁਰ ਵਿੱਚ ਪਹਿਲੀ ਵਾਰ ਅਜਿਹਾ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸ਼ੋਅ ਦੌਰਾਨ 500 ਡਰੋਨਾਂ ਦੀ ਮਦਦ ਨਾਲ ਰਾਤ ਦੇ ਅਸਮਾਨ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਇਤਿਹਾਸ ਨੂੰ ਦਰਸਾਉਂਦੀਆਂ ਵੱਖ-ਵੱਖ ਆਕ੍ਰਿਤੀਆਂ ਪੇਸ਼ ਕੀਤੀਆਂ ਜਾਣਗੀਆਂ। ਇਹ ਸ਼ੋਅ ਗੁਰੂ ਜੀ ਦੇ ਮਹਾਨ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਬਰਾਬਰਤਾ, ਮਾਨਵਤਾ ਅਤੇ ਸਮਾਜਿਕ ਸਾਂਝ ਦੇ ਸੰਦੇਸ਼ ਨੂੰ ਯਾਦ ਕਰਨ ਦਾ ਵਿਸ਼ੇਸ਼ ਮੌਕਾ ਹੋਵੇਗਾ। ਪਵਨ ਕੁਮਾਰ ਟੀਨੂੰ ਨੇ ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 11 ਅਕਤੂਬਰ ਨੂੰ ਸ਼ਾਮ 6:3 0 ਵਜੇ ਦੁਸਹਿਰਾ ਗਰਾਊਂਡ, ਆਦਮਪੁਰ ਵਿਖੇ ਪਹੁੰਚ ਕੇ ਇਸ ਵਿਸ਼ੇਸ਼ ਸਮਾਗਮ ਦੀ ਸ਼ੋਭਾ ਵਧਾਉਣ ।